ਪੰਜਾਬ

ਸ਼੍ਰੋਮਣੀ ਕਮੇਟੀ ਨੇ ਜਿਮਨੀ ਚੋਣਾਂ ਕਾਰਨ ਬਦਲੀ ਧਾਰਮਿਕ ਪ੍ਰੀਖਿਆ ਦੀ ਤਾਰੀਕ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 18, 2024 07:08 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ 2024 ਨੂੰ ਹੋਣ ਵਾਲੀ ਧਾਰਮਿਕ ਪ੍ਰੀਖਿਆ ਹੁਣ 19 ਅਤੇ 21 ਨਵੰਬਰ ਨੂੰ ਹੋਵੇਗੀ। ਇਹ ਫੈਸਲਾ ਵੱਖ-ਵੱਖ ਇਲਾਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਦੇ ਕਾਰਨ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸਾਲ 2024-25 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜਾ ਪਹਿਲਾ ਅਤੇ ਦੂਜਾ ਦੀ ਕਰਵਾਈ ਜਾ ਰਹੀ ਧਾਰਮਿਕ ਪ੍ਰੀਖਿਆ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਪ੍ਰੀਖਿਆ 19 ਅਤੇ 20 ਨਵੰਬਰ ਹੋਣ ਸੀ, ਪਰੰਤੂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਹੁਣ ਇਹ ਧਾਰਮਿਕ ਪ੍ਰੀਖਿਆ 19 ਅਤੇ 21 ਨਵੰਬਰ ਨੂੰ ਹੋਵੇਗੀ।

ਉਨ੍ਹਾਂ ਸਮੂਹ ਸਕੂਲ ਪ੍ਰਬੰਧਕਾਂ ਅਤੇ ਧਾਰਮਿਕ ਪ੍ਰੀਖਿਆ ਵਿਚ ਵਿਦਿਆਰਥੀਆਂ ਨੂੰ ਇਹ ਤਬਦੀਲੀ ਅਨੁਸਾਰ ਪ੍ਰੀਖਿਆ ਵਿਚ ਸ਼ਾਮਲ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ।

Have something to say? Post your comment

 

ਪੰਜਾਬ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਬਿਨਾਂ ਸ਼ਰਤ ਭਾਜਪਾ ਨੂੰ ਸਮਰਥਨ ਦੇਣਾ ਗੈਰ ਵਾਜਿਬ -ਜਥੇਦਾਰ ਹਰਪ੍ਰੀਤ ਸਿੰਘ

ਧੁਮਾ ਟਕਸਾਲ ਦਾ ਇਤਿਹਾਸ ਕਲੰਕਿਤ ਨਾ ਕਰਨ - ਅਜਨਾਲਾ

ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਅਕਾਲੀ ਦਲ ਦੇ ਪੰਥਕ ਅਜੰਡੇ ਵੱਲ ਪਰਤਣ ਕਾਰਨ ਅਨਿਲ ਜੋਸ਼ੀ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਜਥੇ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਸਰਬਤ ਦੇ ਭਲੇ ਦੀ ਕਾਮਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵੀਡੀਓ ਦੀ ਪੜਤਾਲ ਲਈ ਭੇਜੇ ਗਏ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ

ਤਨਖਾਹੀਆ ਸੁਖਬੀਰ ਬਾਦਲ ਅਤੇ ਉਸ ਦੀ ਗੁਲਾਮ ਸੈਨਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧੀ ਟੱਕਰ ਲੈ ਰਹੇ ਹਨ- ਰਵੀਇੰਦਰ ਸਿੰਘ

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

ਤਨਖਾਈਏ ਪ੍ਰਧਾਨ ਦਾ ਅਸਤੀਫ਼ਾ ਮਨਜ਼ੂਰ ਨਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਬਰਾਬਰ:- ਜਥੇਦਾਰ ਵਡਾਲਾ