BREAKING NEWS
ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤੀ ਸਖ਼ਤ ਨਿਖੇਧੀ76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਪੰਜਾਬ

ਪੰਜਾਬ ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

ਕੌਮੀ ਮਾਰਗ ਬਿਊਰੋ | November 18, 2024 09:20 PM

ਚੰਡੀਗੜ੍ਹ-ਪੰਜਾਬ ਨੂੰ ਸੁਰੱਖਿਅਤ ਅਤੇ ਸਾਈਬਰ ਅਪਰਾਧਾਂ ਤੋਂ ਮਹਿਫੂਜ਼ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਡਿਜੀਟਲ ਅਰੈਸਟ ਸਾਈਬਰ ਧੋਖਾਧੜੀ ਵਿੱਚ ਸ਼ਾਮਲ ਅਸਾਮ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰ-ਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਜ਼ਰੁਲ ਅਲੀ ਅਤੇ ਮਿਦੁਲ ਅਲੀ ਵਜੋਂ ਹੋਈ ਹੈ, ਦੋਵੇਂ ਆਸਾਮ ਦੇ ਕਾਮਰੂਪ ਦੇ ਰਹਿਣ ਵਾਲੇ ਹਨ।

ਡਿਜੀਟਲ ਅਰੈਸਟ, ਇੱਕ ਅਜਿਹੀ ਸਾਈਬਰ ਧੋਖਾਧੜੀ ਹੈ, ਜਿਸ ਵਿੱਚ ਧੋਖਾਧੜੀ ਕਰਨ ਵਾਲੇ, ਲਾਅ ਇਨਫੋਰਸਮੈਂਟ ਏਜੰਸੀ ਦੇ ਅਧਿਕਾਰੀਆਂ ਦੇ ਰੂਪ ਵਿੱਚ, ਪੀੜਤਾਂ ਨੂੰ ਇਹ ਵਿਸ਼ਵਾਸ ਦਿਵਾ ਦਿੰਦੇ ਕਿ ਉਨ੍ਹਾਂ ਨੇ ਕੋਈ ਗੰਭੀਰ ਅਪਰਾਧ ਕੀਤਾ ਹੈ ਅਤੇ ਪੀੜਤ ਨੂੰ ਉਹਨਾਂ (ਧੋਖੇਬਾਜਾਂ) ਦੀਆਂ ਮੰਗਾਂ ਪੂਰੀਆਂ ਹੋਣ ਤੱਕ ਔਨਲਾਈਨ ਰਹਿਣ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਜੋ ਡਰਾ-ਧਮਕਾ ਕੇ ਉਸ ਕੋਲੋਂ ਪੈਸੇ ਠੱਗੇ ਜਾ ਸਕਣ।

ਜਾਣਕਾਰੀ ਅਨੁਸਾਰ, ਇੱਕ 76 ਸਾਲਾ ਸੇਵਾਮੁਕਤ ਸਰਕਾਰੀ ਅਧਿਕਾਰੀ ਨੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁੰਬਈ ਸਾਈਬਰ ਕ੍ਰਾਈਮ ਦੇ ਅਧਿਅਕਾਰੀ ਹੋਣ ਦਾ ਦਾਅਵਾ ਕਰਨ ਵਾਲੇ ਕੁਝ ਵਿਅਕਤੀਆਂ ਨੇ ਉਸ ਨੂੰ ਵਟਸਐਪ ਕਾਲ ਰਾਹੀਂ ਡਿਜੀਟਲ ਅਰੈਸਟ ਦੇ ਤਹਿਤ 76 ਲੱਖ ਰੁਪਏ ਦੀ ਠੱਗੀ ਮਾਰੀ ਹੈ। ਕਾਲਰ ਨੇ ਪੀੜਤ ’ਤੇ ਮਨੀ ਲਾਂਡਰਿੰਗ ਵਿੱਚ ਸ਼ਾਮਲ ਇੱਕ ਅਪਰਾਧੀ ਨਾਲ ਮਿਲੀਭੁਗਤ ਕਰਨ ਦਾ ਦੋਸ਼ ਲਗਾਇਆ ਅਤੇ ਇਹ ਵੀ ਦਾਅਵਾ ਕੀਤਾ ਕਿ ਮੁੰਬਈ ਹਾਈ ਕੋਰਟ ਵੱਲੋਂ ਉਸਦੇ ਨਾਮ ’ਤੇ ਸਬਪੋਨਾ ਜਾਰੀ ਕੀਤਾ ਗਿਆ ਹੈ। ਮੁੰਬਈ ਸਾਈਬਰ ਕ੍ਰਾਈਮ ਦੇ ਪੁਲਿਸ ਅਧਿਕਾਰੀ ਵਜੋਂ ਧੋਖਾਧੜੀ ਕਰਨ ਵਾਲੇ ਕਾਲਰ ਨੇ ਉਸਨੂੰ ਵੱਖ-ਵੱਖ ਬੈਂਕਾਂ ਦੇ ਖਾਤਾ ਨੰਬਰ ਦਿੱਤੇ ਅਤੇ ਉਸਨੂੰ ਦੋਸ਼ਾਂ ਤੋਂ ਮੁਕਤ ਕਰਨ ਲਈ ਉਕਤ ਬੈਂਕਾਂ ਵਿੱਚ ਪੈਸੇ ਜਮ੍ਹਾਂ ਕਰਨ ਲਈ ਮਜਬੂਰ ਕੀਤਾ। ਕਾਲਰ ਦੀਆਂ ਹਦਾਇਤਾਂ ਅਨੁਸਾਰ ਪੀੜਤ ਨੇ ਵੱਖ-ਵੱਖ ਬੈਂਕ ਖਾਤਿਆਂ ਵਿੱਚ 76 ਲੱਖ ਰੁਪਏ ਜਮ੍ਹਾਂ ਕਰਵਾ ਦਿੱਤੇ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਿਕਾਇਤ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਤੁਰੰਤ ਐਫਆਈਆਰ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਤਫ਼ਤੀਸ਼ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਦੇ ਹੋਰ ਸਾਈਬਰ ਧੋਖਾਧੜੀ ਵਿੱਚ ਅੰਤਰਰਾਜੀ ਸਬੰਧਾਂ ਦਾ ਖੁਲਾਸਾ ਹੋਇਆ ਹੈ ਕਿਉਂਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਬੈਂਕ ਖਾਤੇ ਨੇ ਸੱਤ ਰਾਜਾਂ ਵਿੱਚ ਫੈਲੇ ਘੱਟੋ-ਘੱਟ 11 ਹੋਰ ਸਾਈਬਰ ਧੋਖਾਧੜੀ ਦੇ ਮਾਮਲਿਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦਾ ਸੰਕੇਤ ਦਿੱਤਾ ਹੈ, ਜਿਸ ਵਿੱਚ ਕਰੀਬ 15 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਸਾਈਬਰ ਧੋਖਾਧੜੀ ਕਰਨ ਵਾਲਿਆਂ ਦੇ ਬੈਂਕ ਖਾਤਿਆਂ, ਵਟਸਐਪ ਖਾਤਿਆਂ ਅਤੇ ਮੋਬਾਈਲ ਨੰਬਰਾਂ ਬਾਰੇ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਕਿ ਇਹ ਗਿਰੋਹ ਆਸਾਮ ਦੇ ਦੂਰ-ਦੁਰਾਡੇ ਦੇ ਜ਼ਿਲਿ੍ਹਆਂ ਤੋਂ ਅਜਿਹੀਆਂ ਠੱਗੀਆਂ ਨੂੰ ਅੰਜਾਮ ਦਿੰਦਾ ਸੀ। ਵਟਸਐਪ ਅਤੇ ਸਕਾਈਪ ਵੱਲੋਂ ਦਿੱਤੇ ਗਏ ਆਈ.ਪੀ. ਲੌਗਸ ਦੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਫਰਜ਼ੀ-ਧਮਕੀ ਇਹ ਸਬੰਧੀ ਕਾਲਾਂ ਕੰਬੋਡੀਆ ਅਤੇ ਹਾਂਗਕਾਂਗ ਤੋਂ ਆਈਆਂ ਸਨ।
ਇਸ ਕਾਰਵਾਈ ਦੇ ਵੇਰਵਿਆਂ ਨੂੰ ਸਾਂਝਾ ਕਰਦਿਆਂ ਏ.ਡੀ.ਜੀ.ਪੀ. , ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਦੀ ਇੱਕ ਟੀਮ ਇੰਸਪੈਕਟਰ ਜੁਝਾਰ ਸਿੰਘ ਦੀ ਅਗਵਾਈ ਵਿੱਚ ਪਿਛਲੇ ਹਫ਼ਤੇ ਅਸਾਮ ਗਈ ਸੀ ਅਤੇ ਅਸਾਮ ਦੇ ਕਾਮਰੂਪ ਜ਼ਿਲ੍ਹੇ ਤੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਉਹਨਾਂ ਨੇ ਕਿਹਾ ਕਿ ਦੋਸ਼ੀ ਨਜ਼ਰੁਲ ਅਲੀ ’ਚਾਲੂ ਬੈਂਕ ਖਾਤੇ’ ਦਾ ਮਾਲਕ ਸੀ, ਜੋ ਕਿ ਲੇਅਰ ਵਨ ’ਤੇ ਪੈਸਿਆਂ ਦੀ ਹੇਰਾਫੇਰੀ ਕਰਦਾ ਸੀ ਅਤੇ ਮਿਦੁਲ ਅਲੀ ਨੇ ਉਸ ਦੇ ਦਸਤਾਵੇਜ਼ ਮੁਹੱਈਆ ਕਰਵਾ ਕੇ ਬੈਂਕ ਖਾਤਾ ਖੋਲ੍ਹਣ ਵਿਚ ਉਸ ਦੀ ਮਦਦ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਦੋਵਾਂ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਟਰਾਂਜ਼ਿਟ ਰਿਮਾਂਡ ’ਤੇ ਮੋਹਾਲੀ ਲਿਆਂਦਾ ਗਿਆ ਹੈ, ਜਦਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਏਡੀਜੀਪੀ ਨੇ ਕਿਹਾ ਕਿ ਮੁਲਜ਼ਮ ਦਾ ਚਾਲੂ ਖਾਤਾ ਖੋਲ੍ਹਣ ਵਿੱਚ ਮਦਦ ਕਰਨ ਵਾਲੇ ਬੈਂਕ ਮੁਲਾਜ਼ਮਾਂ ਨੂੰ ਵੀ ਸੰਮਨ ਜਾਰੀ ਕੀਤੇ ਗਏ ਹਨ। ਉਹਨਾਂ ਅੱਗੇ ਦੱਸਿਆ ਕਿ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (94 ਸੀ) ਪੋਰਟਲ ’ਤੇ ਇਹਨਾਂ ਵੇਰਵਿਆਂ ਨੂੰ ਦੂਜੇ ਰਾਜਾਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਥਾਣਾ ਸਟੇਟ ਸਾਈਬਰ ਕ੍ਰਾਈਮ ਐਸ.ਏ.ਐਸ.ਨਗਰ ਵਿਖੇ ਐਫ.ਆਈ.ਆਰ ਨੰ. 25 ਮਿਤੀ 24.09.2024 ਨੂੰ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 308(2), 318(4), 319(2) ਅਤੇ 61(2) ਅਤੇ ਸੂਚਨਾ ਤਕਨਾਲੋਜੀ (ਆਈ.ਟੀ.) ਐਕਟ ਦੀ ਧਾਰਾ 66(ਸੀ) ਅਤੇ 66(ਡੀ) ਤਹਿਤ ਕੇਸ ਪਹਿਲਾਂ ਹੀ ਦਰਜ ਹੈ।

Have something to say? Post your comment

 

ਪੰਜਾਬ

ਬੁੱਢਾ ਦਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇ: ਬਾਬਾ ਕੁਲਵੰਤ ਸਿੰਘ ਸਨਮਾਨਿਤ

ਹੌਲਦਾਰ ਮੁਖਜੀਤ ਸਿੰਘ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ

ਪੁਰਾਤਨ ਅਤੇ ਇਤਿਹਾਸਕ ਇਮਾਰਤਾਂ ਸਾਡੇ ਵਿਰਸੇ  ਦਾ ਅਹਿਮ ਹਿੱਸਾ, ਇਨ੍ਹਾਂ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਾਂਗੇ: ਸੈਰ ਸਪਾਟਾ ਮੰਤਰੀ

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

ਆਪ ਨੇ ਅੰਮ੍ਰਿਤਸਰ ਵਿੱਚ ਬਣਾਇਆ ਮੇਅਰ -ਪ੍ਰਧਾਨ ਅਮਨ ਅਰੋੜਾ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਅੰਮ੍ਰਿਤਸਰ ਵਿਖੇ ਡਾ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ