ਪੰਜਾਬ

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੇ 1653 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ

ਕੌਮੀ ਮਾਰਗ ਬਿਊਰੋ | November 19, 2024 07:22 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ ਤਾਂ ਜੋ ਲੋਕ ਬਿਨ੍ਹਾਂ ਪੱਖਪਾਤ ਅਤੇ ਧੜ੍ਹੇਬੰਦੀ ਤੋਂ ਨਵੀਂਆਂ ਪੰਚਾਇਤਾਂ ਦਾ ਸਹਿਯੋਗ ਕਰਨ ਅਤੇ ਪਿੰਡਾਂ ਦੇ ਵਿਕਾਸ ‘ਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਸ. ਸੰਧਵਾਂ ਨੇ ਜ਼ਿਲ੍ਹੇ ਦੀਆਂ ਕੁੱਲ 241 ਗ੍ਰਾਮ ਪੰਚਾਇਤਾਂ ਦੇ ਕੁੱਲ 1653 ਪੰਚਾਂ ਨੂੰ ਸਹੁੰ ਚੁਕਾਈ, ਜਿਨ੍ਹਾਂ ਵਿੱਚ ਬਲਾਕ ਫਰੀਦਕੋਟ ਦੇ 788, ਬਲਾਕ ਕੋਟਪੂਰਾ ਦੇ 375 ਅਤੇ ਬਲਾਕ ਜੈਤੋਂ ਦੇ 490 ਪੰਚਾਇਤ ਮੈਂਬਰ ਸ਼ਾਮਲ ਸਨ।

ਅੱਜ ਇੱਥੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਸਹੁੰ ਚੁਕਾਉਣ ਮੌਕੇ ਸ. ਸੰਧਵਾਂ ਨੇ ਕਿਹਾ ਕਿ ਨਵੀਂਆਂ ਪੰਚਾਇਤਾਂ ਪਿੰਡਾਂ ਦੀ ਦਸ਼ਾ ਤੇ ਦਿਸ਼ਾ ਬਦਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਵੀਆਂ ਪੰਚਾਇਤਾਂ ਦੇ ਮੈਂਬਰ ਪਿੰਡ ਵਾਸੀਆਂ ਨਾਲ ਸਲਾਹ ਮਸ਼ਵਰਾ ਕਰਕੇ ਅਤੇ ਉਪਲੰਬਧ ਫੰਡਾਂ ਦੀ ਸਹੀ ਢੰਗ ਨਾਲ ਵਰਤੋਂ ਕਰਕੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਯਕੀਨੀ ਬਣਾਉਣ।

ਪਿੰਡਾਂ ਦੀਆਂ ਧੜ੍ਹੇਬੰਦੀਆਂ ਨੂੰ ਖਤਮ ਕਰਨ ਦੀ ਸਲਾਹ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਾਂਝੇ ਕੰਮ ਕੀਤੇ ਜਾਣ ਅਤੇ ਆਮ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕੀਤੀ ਜਾਵੇ।

ਨਵੇਂ ਚੁਣੇ ਪੰਚਾਇਤ ਮਂਬਰਾਂ ਨੂੰ ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਕੰਮ ਕਰਨ ਦਾ ਸੱਦਾ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਓ ਅਤੇ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ‘ਚ ਅਹਿਮ ਭੁਮਿਕਾ ਨਿਭਾਓ ਤਾਂ ਜੋ ਅਗਲੀਆਂ ਪੀੜ੍ਹੀਆਂ ਤੁਹਾਡੇ ਵੱਲੋਂ ਕੀਤੇ ਕੰਮਾਂ ਦੀਆਂ ਉਦਾਹਰਨਾਂ ਦੇਣ।

ਸ. ਸੰਧਵਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਤਰੱਕੀ ਦਾ ਧੁਰਾ ਦੱਸਦਿਆਂ ਕਿਹਾ ਕਿ ਜੇਕਰ ਪਿੰਡ ਖੁਸ਼ਹਾਲ ਹੋਣਗੇ ਤਾਂ ਹੀ ਸੂਬਾ ਤਰੱਕੀ ਕਰ ਸਕੇਗਾ ਅਤੇ ਲੋਕਾਂ ‘ਚ ਖੁਸ਼ਹਾਲੀ ਆਵੇਗੀ

Have something to say? Post your comment

 

ਪੰਜਾਬ

ਵੀ ਆਈ ਪੀ ਸੇਵਾਦਾਰਾਂ ਦੇ ਨਾਲ ਤੈਨਾਤ ਸੁਰਖਿਆ ਕਰਮਚਾਰੀਆਂ ਕਾਰਨ ਸੰਗਤ ਨੂੰ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪਿਆ

ਜਿੰਨਾ ਪੰਜ ਪਿਆਰੇ ਸਿੰਘਾਂ ਨੂੰ ਜਥੇਦਾਰਾਂ ਦੇ ਮਾਮਲੇ ਵਿਚ ਸੇਵਾ ਮੁਕਤ ਕਰ ਦਿੱਤਾ ਗਿਆ ਸੀ ਨੂੰ ਮੁੜ ਬਹਾਲ ਕੀਤਾ ਜਾਵੇ-ਟੌਹੜਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਦੀ ਧਰਮ ਸੁਪਤਨੀ ਨੇ  ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ਪਸ਼ਟੀਕਰਨ ਪੇਸ਼ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋ ਬਾਅਦ ਗਿਆਨੀ ਗੁਰਬਚਨ ਸਿੰਘ ਪਾਸੋਂ ਸੇਵਾਦਾਰ ਤੇ ਗਡੀਆਂ ਵਾਪਸ ਤੇ ਗਿਆਨੀ ਗੁਰਮੁਖ ਸਿੰਘ ਦੀ ਬਦਲੀ ਸ੍ਰੀ ਮੁਕਤਸਰ ਸਾਹਿਬ

ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਡਸਾ ਨੇ ਸ਼ੁਰੂ ਕੀਤੀ ਧਾਰਮਿਕ ਸਜਾ ਹੱਥ ਵਿੱਚ ਬਰਛਾ ਫੜ ਕੇ

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੈਂ ਸੰਭਲ ਦੇ ਹਰਿਹਰ ਮੰਦਰ ਦੀ ਗੱਲ ਕੀਤੀ ਹੈ, ਹਰਿਮੰਦਰ ਸਾਹਿਬ ਦੀ ਨਹੀਂ-ਧੀਰੇਂਦਰ ਸ਼ਾਸਤਰੀ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ