ਪੰਜਾਬ

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੇ 1653 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ

ਕੌਮੀ ਮਾਰਗ ਬਿਊਰੋ | November 19, 2024 07:22 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ ਤਾਂ ਜੋ ਲੋਕ ਬਿਨ੍ਹਾਂ ਪੱਖਪਾਤ ਅਤੇ ਧੜ੍ਹੇਬੰਦੀ ਤੋਂ ਨਵੀਂਆਂ ਪੰਚਾਇਤਾਂ ਦਾ ਸਹਿਯੋਗ ਕਰਨ ਅਤੇ ਪਿੰਡਾਂ ਦੇ ਵਿਕਾਸ ‘ਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਸ. ਸੰਧਵਾਂ ਨੇ ਜ਼ਿਲ੍ਹੇ ਦੀਆਂ ਕੁੱਲ 241 ਗ੍ਰਾਮ ਪੰਚਾਇਤਾਂ ਦੇ ਕੁੱਲ 1653 ਪੰਚਾਂ ਨੂੰ ਸਹੁੰ ਚੁਕਾਈ, ਜਿਨ੍ਹਾਂ ਵਿੱਚ ਬਲਾਕ ਫਰੀਦਕੋਟ ਦੇ 788, ਬਲਾਕ ਕੋਟਪੂਰਾ ਦੇ 375 ਅਤੇ ਬਲਾਕ ਜੈਤੋਂ ਦੇ 490 ਪੰਚਾਇਤ ਮੈਂਬਰ ਸ਼ਾਮਲ ਸਨ।

ਅੱਜ ਇੱਥੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਸਹੁੰ ਚੁਕਾਉਣ ਮੌਕੇ ਸ. ਸੰਧਵਾਂ ਨੇ ਕਿਹਾ ਕਿ ਨਵੀਂਆਂ ਪੰਚਾਇਤਾਂ ਪਿੰਡਾਂ ਦੀ ਦਸ਼ਾ ਤੇ ਦਿਸ਼ਾ ਬਦਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਵੀਆਂ ਪੰਚਾਇਤਾਂ ਦੇ ਮੈਂਬਰ ਪਿੰਡ ਵਾਸੀਆਂ ਨਾਲ ਸਲਾਹ ਮਸ਼ਵਰਾ ਕਰਕੇ ਅਤੇ ਉਪਲੰਬਧ ਫੰਡਾਂ ਦੀ ਸਹੀ ਢੰਗ ਨਾਲ ਵਰਤੋਂ ਕਰਕੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਯਕੀਨੀ ਬਣਾਉਣ।

ਪਿੰਡਾਂ ਦੀਆਂ ਧੜ੍ਹੇਬੰਦੀਆਂ ਨੂੰ ਖਤਮ ਕਰਨ ਦੀ ਸਲਾਹ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਾਂਝੇ ਕੰਮ ਕੀਤੇ ਜਾਣ ਅਤੇ ਆਮ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕੀਤੀ ਜਾਵੇ।

ਨਵੇਂ ਚੁਣੇ ਪੰਚਾਇਤ ਮਂਬਰਾਂ ਨੂੰ ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਕੰਮ ਕਰਨ ਦਾ ਸੱਦਾ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਓ ਅਤੇ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ‘ਚ ਅਹਿਮ ਭੁਮਿਕਾ ਨਿਭਾਓ ਤਾਂ ਜੋ ਅਗਲੀਆਂ ਪੀੜ੍ਹੀਆਂ ਤੁਹਾਡੇ ਵੱਲੋਂ ਕੀਤੇ ਕੰਮਾਂ ਦੀਆਂ ਉਦਾਹਰਨਾਂ ਦੇਣ।

ਸ. ਸੰਧਵਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਤਰੱਕੀ ਦਾ ਧੁਰਾ ਦੱਸਦਿਆਂ ਕਿਹਾ ਕਿ ਜੇਕਰ ਪਿੰਡ ਖੁਸ਼ਹਾਲ ਹੋਣਗੇ ਤਾਂ ਹੀ ਸੂਬਾ ਤਰੱਕੀ ਕਰ ਸਕੇਗਾ ਅਤੇ ਲੋਕਾਂ ‘ਚ ਖੁਸ਼ਹਾਲੀ ਆਵੇਗੀ

Have something to say? Post your comment

 

ਪੰਜਾਬ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਬਿਨਾਂ ਸ਼ਰਤ ਭਾਜਪਾ ਨੂੰ ਸਮਰਥਨ ਦੇਣਾ ਗੈਰ ਵਾਜਿਬ -ਜਥੇਦਾਰ ਹਰਪ੍ਰੀਤ ਸਿੰਘ

ਧੁਮਾ ਟਕਸਾਲ ਦਾ ਇਤਿਹਾਸ ਕਲੰਕਿਤ ਨਾ ਕਰਨ - ਅਜਨਾਲਾ

ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਅਕਾਲੀ ਦਲ ਦੇ ਪੰਥਕ ਅਜੰਡੇ ਵੱਲ ਪਰਤਣ ਕਾਰਨ ਅਨਿਲ ਜੋਸ਼ੀ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਜਥੇ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਸਰਬਤ ਦੇ ਭਲੇ ਦੀ ਕਾਮਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵੀਡੀਓ ਦੀ ਪੜਤਾਲ ਲਈ ਭੇਜੇ ਗਏ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ

ਤਨਖਾਹੀਆ ਸੁਖਬੀਰ ਬਾਦਲ ਅਤੇ ਉਸ ਦੀ ਗੁਲਾਮ ਸੈਨਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧੀ ਟੱਕਰ ਲੈ ਰਹੇ ਹਨ- ਰਵੀਇੰਦਰ ਸਿੰਘ

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

ਤਨਖਾਈਏ ਪ੍ਰਧਾਨ ਦਾ ਅਸਤੀਫ਼ਾ ਮਨਜ਼ੂਰ ਨਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਬਰਾਬਰ:- ਜਥੇਦਾਰ ਵਡਾਲਾ