BREAKING NEWS
ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤੀ ਸਖ਼ਤ ਨਿਖੇਧੀ76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਪੰਜਾਬ

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

ਕੌਮੀ ਮਾਰਗ ਬਿਊਰੋ | November 20, 2024 11:04 AM

ਚੰਡੀਗੜ੍ਹ  - ਮਾਧਵੀ ਕਟਾਰੀਆ, ਕਮਿਸ਼ਨਰ ਦਿਵਿਆਂਗ (ਡਿਸਬੇਲਿਟੀ) ਚੰਡੀਗੜ੍ਹ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਦੀ ਪਿੰਡ ਪਲਸੌਰਾ ਸੈਕਟਰ 55 ਚੰਡੀਗੜ੍ਹ ਸਥਿਤ ਪਿੰਗਲਵਾੜਾ ਸ਼ਾਖ਼ਾ ਦਾ ਸਰਕਾਰੀ ਦੌਰਾ ਕੀਤਾ ਅਤੇ ਬੇਸਹਾਰਾ ਲੋਕਾਂ ਲਈ ਆਰੰਭੇ ਭਗਤ ਪੂਰਨ ਸਿੰਘ ਜੀ ਦੇ ਸਿਧਾਂਤਾਂ ਅਤੇ ਉਦੇਸ਼ਾਂ ਦੀ ਪ੍ਰਸੰਸਾ ਕੀਤੀ। ਇਸ ਮੌਕੇ ਉਨਾਂ ਨੇ ਵੱਖ-ਵੱਖ ਵਾਰਡਾਂ ਤੇ ਮੈਡੀਕਲ ਸਹੂਲਤਾਂ ਸਮੇਤ ਭਗਤ ਪੂਰਨ ਸਿੰਘ ਸਪੈਸ਼ਲ ਸਕੂਲ, ਫਿਜਿਓਥੇਰੇਪੀ ਸੈਂਟਰ, ਡੈਂਟਲ ਕਲੀਨਿਕ, ਲੰਗਰ ਹਾਲ, ਧੋਬੀ-ਘਾਟ ਅਤੇ ਲਾਇਬ੍ਰੇਰੀ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਸਪੈਸ਼ਲ ਬੱਚਿਆਂ ਵੱਲੋਂ ਬਣਾਈਆਂ ਕਲਾ-ਕ੍ਰਿਤਾਂ ਦੀ ਸ਼ਲਾਘਾ ਕੀਤੀ। ਮਰੀਜ਼ਾਂ ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਮੁਸ਼ਕਿਲਾਂ ਬਾਰੇ ਗੱਲਬਾਤ ਕੀਤੀ ਅਤੇ ਲੰਗਰ ਹਾਲ ਵਿਚ ਖਾਣੇ ਦੀ ਤਿਆਰੀ ਦਾ ਵੀ ਮੁਆਇਨਾ ਕੀਤਾ। ਉਨ੍ਹਾਂ ਨੇ ਮਰੀਜ਼ਾਂ ਦੇ ਇਲਾਜ ਅਤੇ ਐਮਰਜੈਂਸੀ ਸਮੇਂ ਮੌਜੂਦ ਐਬੁਲੈਂਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਸਪੈਸ਼ਲ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪ੍ਰਿਆ ਨੇ ਸਕੂਲ ਦੀਆਂ ਹੋਰ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ।
ਪਲਸੌਰਾ ਪਿੰਗਲਵਾੜਾ ਬ੍ਰਾਂਚ ਵੱਲੋਂ ਸਰਦਾਰਾ ਸਿੰਘ ਚੀਮਾ ਤੇ ਹਰਪਾਲ ਸਿੰਘ, ਦੋਵੇਂ ਅਸਿਸਟੈਂਟ ਐਡਮਿਨੀਸਟੇਟਰ ਨੇ ਕਮਿਸ਼ਨਰ ਅੱਗੇ ਮਰੀਜਾਂ ਦੇ ਆਧਾਰ ਕਾਰਡ, ਯੂ.ਆਈ.ਡੀ. ਕਾਰਡ, ਰੇਲਵੇ ਰਿਆਇਤੀ ਕਾਰਡ ਅਤੇ ਮਰੀਜਾਂ ਦੀਆਂ ਪੈਨਸ਼ਨਾਂ ਲਗਾਉਣ ਬਾਰੇ ਗੱਲ ਰੱਖੀ। ਇਸ ਤੋਂ ਇਲਾਵਾ ਪਿੰਗਲਵਾੜਾ ਨੂੰ ਜੋੜਦੀ ਅਧੂਰੀ ਸੜਕ ਨੂੰ ਪੂਰਾ ਕਰਾਉਣ ਦੀ ਬੇਨਤੀ ਵੀ ਕੀਤੀ।
ਪਿੰਗਲਵਾੜਾ ਸ਼ਾਖ਼ਾ ਦੇ ਪ੍ਰਬੰਧਕਾਂ ਵੱਲੋਂ ਮਾਧਵੀ ਕਟਾਰੀਆ ਨੂੰ ਪਿੰਗਲਵਾੜਾ ਦੀਆਂ ਪ੍ਰਕਾਸ਼ਨਾਵਾਂ ਤੇ ਭਗਤ ਪੂਰਨ ਸਿੰਘ ਦੀ ਤਸਵੀਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਹਰਪਾਲ ਸਿੰਘ ਨੇ ਉਹਨਾਂ ਦੇ ਆਉਣ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।

Have something to say? Post your comment

 

ਪੰਜਾਬ

ਬੁੱਢਾ ਦਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇ: ਬਾਬਾ ਕੁਲਵੰਤ ਸਿੰਘ ਸਨਮਾਨਿਤ

ਹੌਲਦਾਰ ਮੁਖਜੀਤ ਸਿੰਘ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ

ਪੁਰਾਤਨ ਅਤੇ ਇਤਿਹਾਸਕ ਇਮਾਰਤਾਂ ਸਾਡੇ ਵਿਰਸੇ  ਦਾ ਅਹਿਮ ਹਿੱਸਾ, ਇਨ੍ਹਾਂ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਾਂਗੇ: ਸੈਰ ਸਪਾਟਾ ਮੰਤਰੀ

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

ਆਪ ਨੇ ਅੰਮ੍ਰਿਤਸਰ ਵਿੱਚ ਬਣਾਇਆ ਮੇਅਰ -ਪ੍ਰਧਾਨ ਅਮਨ ਅਰੋੜਾ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਅੰਮ੍ਰਿਤਸਰ ਵਿਖੇ ਡਾ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ