BREAKING NEWS
ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵੀਡੀਓ ਦੀ ਪੜਤਾਲ ਲਈ ਭੇਜੇ ਗਏ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 20, 2024 06:31 PM

ਅੰਮ੍ਰਿਤਸਰ-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਆਦੇਸ਼ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਢਲੇ ਤੌਰ ’ਤੇ ਮਿਲੀ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿਚ ਸਿੰਧੀ ਭਾਈਚਾਰੇ ਵੱਲੋਂ ਕੀਤੇ ਗਏ ਇਕ ਸਮਾਗਮ ਦੀ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਅੰਦਰ ਗੁਰੂ ਸਾਹਿਬਾਨ ਦੀ ਨਕਲ ਕਰਨ ਦੀ ਸਖ਼ਤ ਮਨਾਹੀ ਹੈ ਅਤੇ ਇਸ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੰਧੀ ਭਾਈਚਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਵੱਡੀ ਸ਼ਰਧਾ ਰੱਖਦਾ ਹੈ ਅਤੇ ਉਨ੍ਹਾਂ ਨਾਲ ਸਬੰਧਤ ਦਿਹਾੜਿਆਂ ਨੂੰ ਵੀ ਮਨਾਉਂਦਾ ਹੈ, ਪਰੰਤੂ ਸਿੱਖ ਧਰਮ ਦੀਆਂ ਪ੍ਰੰਪਰਾਵਾਂ ਅਤੇ ਮਰਯਾਦਾ ਦਾ ਖ਼ਿਆਲ ਰੱਖਣਾ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ। ਕਿਸੇ ਨੂੰ ਵੀ ਗੁਰੂ ਸਾਹਿਬਾਨ ਦੀ ਨਕਲ ਕਰਨ ਅਤੇ ਮਰਯਾਦਾ ਵਿਰੁੱਧ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੱਧ ਪ੍ਰਦੇਸ਼ ਵਿਖੇ ਚੱਲ ਰਹੇ ਸਿੱਖ ਮਿਸ਼ਨ ਓਜੈਨ ਦੇ ਪ੍ਰਚਾਰਕਾਂ ਨੂੰ ਪੜਤਾਲ ਕਰਕੇ ਮੁਕੰਮਲ ਰਿਪੋਰਟ ਦੇਣ ਲਈ ਕਿਹਾ ਗਿਆ ਹੈ, ਜਿਸ ਦੀ ਰਿਪੋਰਟ ਪ੍ਰਾਪਤ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ।

Have something to say? Post your comment

 

ਪੰਜਾਬ

ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਜੰਗਲਾਤ ਵਿਭਾਗ ਈਕੋ-ਸੈਂਸਟਿਵ ਜ਼ੋਨ ਪ੍ਰਸਤਾਵ ਨਾਲ ਅੱਗੇ ਵਧਿਆ

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਵੱਲੋਂ ਮੰਗਾਂ ਦੀ ਪੂਰਤੀ ਕਰਾਉਣ ਲਈ ‘ਵਿਕਾਸ ਭਵਨ’ ਦੇ ਸਾਹਮਣੇ ਧਰਨਾ ਲਾਇਆ ਗਿਆ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

ਉੱਘੇ ਸਮਾਜ ਸੇਵੀ ਪੰਥਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਭਾਈ ਫੌਜਾ ਸਿੰਘ ਦੀ ਸਿੰਘਣੀ ਬੀਬੀ ਅਮਰਜੀਤ ਕੌਰ ਨੂੰ ਸ਼ਰਧਾਂਜਲੀ ਭੇਟ

ਐਮਰਜੈਂਸੀ ਫਿਲਮ ਰਾਹੀ ਸਿੱਖਾਂ ਦੇ ਖਿਲਾਫ ਦੇਸ਼ ਵਿਚ ਨਫਰਤੀ ਮਾਹੌਲ ਸਿਰਜਿਆ ਜਾ ਰਿਹੈ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਕਰਵਾਏ ਗਏ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅਲੂਮਨੀ ਮੀਟ ਕਰਵਾਈ ਗਈ