ਪੰਜਾਬ

ਬਿਨਾਂ ਸ਼ਰਤ ਭਾਜਪਾ ਨੂੰ ਸਮਰਥਨ ਦੇਣਾ ਗੈਰ ਵਾਜਿਬ -ਜਥੇਦਾਰ ਹਰਪ੍ਰੀਤ ਸਿੰਘ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | November 20, 2024 07:18 PM

ਅੰਮ੍ਰਿਤਸਰ - ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਵਲੋਂ ਭਾਰਤੀ ਜਨਤਾ ਪਾਰਟੀ ਤੇ ਉਸ ਦੇ ਗਠਜੋੜ ਨੂੰ ਮਹਾਰਾਸ਼ਟਰ ਚੋਣਾਂ ਵਿਚ ਬਿਨਾ ਸ਼ਰਤ ਸਮਰਥਨ ਦੇਣ ਦਾ ਫੈਸਲਾ ਗੈਰ ਵਾਜਿਬ ਹੈ। ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਅਕਾਲੀ ਦਲ ਨੇ ਵੀ 25 ਸਾਲ ਭਾਰਤੀ ਜਨਤਾ ਪਾਰਟੀ ਨੂੰ ਬਿਨਾਂ ਸ਼ਰਤ ਸਮਰਥਨ ਦਿੱਤਾ ਜਿਸ ਦਾ ਪੰਜਾਬ ਤੇ ਪੰਥ ਨੂੰ ਨੁਕਸਾਨ ਹੀ ਹੋਇਆ। ਚੰਗੀ ਗੱਲ ਹੁੰਦੀ ਜੇ ਬਾਬਾ ਹਰਨਾਮ ਸਿੰਘ ਪੰਥ ਦੀਆਂ ਮੰਗਾਂ ਮਨਵਾ ਲੈਂਦੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾ ਲੈਂਦੇ। ਪੰਥ ਤੇ ਪੰਜਾਬ ਨਾਲ ਸਬੰਧਤ ਮਾਮਲੇ ਹਲ ਕਰਵਾ ਲੈਂਦੇ ਤੇ ਫਿਰ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦਿੰਦੇ ਪਰ ਇਸ ਤਰ੍ਹਾਂ ਬਿਨਾ ਕੋਈ ਮਸਲਾ ਹੱਲ ਕਰਵਾਏ ਭਾਰਤੀ ਜਨਤਾ ਪਾਰਟੀ ਦਾ ਸਮਰਥਨ ਕਰਨਾ ਕਿਸੇ ਵੀ ਢੰਗ ਨਾਲ ਸਹੀ ਨਹੀਂ ਕਿਹਾ ਜਾ ਸਕਦਾ। ਉਹਨਾਂ ਕਿਹਾ ਕਿ ਬਾਬਾ ਹਰਨਾਮ ਸਿੰਘ ਇਹ ਭੁੱਲ ਗਏ ਕਿ ਕੇਂਦਰ ਸਰਕਾਰ ਨੇ ਗੁਰੂ ਨਾਨਕ ਸਾਹਿਬ ਦੇ 550 ਸਾਲਾ ਸਮਾਗਮ ਮੌਕੇ ਬੰਦੀ ਸਿੰਘ ਰਿਹਾਅ ਕਰਨ ਦਾ ਆਰਡੀਨੈਂਸ ਵੀ ਜਾਰੀ ਕੀਤਾ ਸੀ ਆਪਣਾ ਹੀ ਆਰਡੀਨੈਂਸ ਕੇਂਦਰ ਸਰਕਾਰ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਅੱਜ ਜੇ ਬਾਬਾ ਹਰਨਾਮ ਸਿੰਘ ਨੂੰ ਲੱਗਦਾ ਹੈ ਕਿ ਕੇਂਦਰ ਸਰਕਾਰ ਪੰਥ ਦੇ ਮਾਮਲੇ ਹਲ ਕਰਨ ਲਈ ਗੰਭੀਰ ਹੈ ਤਾਂ ਫਿਰ ਪਹਿਲਾ ਪੰਜਾਬ ਤੇ ਪੰਥ ਦੇ ਮਸਲੇ ਹੱਲ ਕਰਵਾਉਂਦੇ।

Have something to say? Post your comment

 

ਪੰਜਾਬ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਧੁਮਾ ਟਕਸਾਲ ਦਾ ਇਤਿਹਾਸ ਕਲੰਕਿਤ ਨਾ ਕਰਨ - ਅਜਨਾਲਾ

ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਅਕਾਲੀ ਦਲ ਦੇ ਪੰਥਕ ਅਜੰਡੇ ਵੱਲ ਪਰਤਣ ਕਾਰਨ ਅਨਿਲ ਜੋਸ਼ੀ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਜਥੇ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਸਰਬਤ ਦੇ ਭਲੇ ਦੀ ਕਾਮਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵੀਡੀਓ ਦੀ ਪੜਤਾਲ ਲਈ ਭੇਜੇ ਗਏ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ

ਤਨਖਾਹੀਆ ਸੁਖਬੀਰ ਬਾਦਲ ਅਤੇ ਉਸ ਦੀ ਗੁਲਾਮ ਸੈਨਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧੀ ਟੱਕਰ ਲੈ ਰਹੇ ਹਨ- ਰਵੀਇੰਦਰ ਸਿੰਘ

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

ਤਨਖਾਈਏ ਪ੍ਰਧਾਨ ਦਾ ਅਸਤੀਫ਼ਾ ਮਨਜ਼ੂਰ ਨਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਬਰਾਬਰ:- ਜਥੇਦਾਰ ਵਡਾਲਾ

ਅਕਾਲੀ ਦਲ ਬਾਦਲ ਦਾ ਅਕਾਲ ਤਖਤ ਸਾਹਿਬ ਦੇ ਵਿਰੋਧ ਵਿੱਚ ਖੜ੍ਹਨਾ, ਮੀਰੀ ਪੀਰੀ ਦੇ ਸਿਧਾਂਤ ਨੂੰ ਸਿੱਧਾ ਚੈਲਿੰਜ ਹੈ - ਫੈਡਰੇਸ਼ਨ ਆਗੂ