ਪੰਜਾਬ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਕੌਮੀ ਮਾਰਗ ਬਿਊਰੋ | November 20, 2024 07:46 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ 84-ਗਿੱਦੜਬਾਹਾ ਵਿੱਚ ਸਭ ਤੋਂ ਵੱਧ 81 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।

ਸਿਬਿਨ ਸੀ ਨੇ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਸ਼ਾਮ 6 ਵਜੇ ਤੱਕ 63 ਫ਼ੀਸਦੀ, 103-ਬਰਨਾਲਾ ਵਿੱਚ 54 ਫ਼ੀਸਦੀ ਅਤੇ 44-ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ।

ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ ਕੀਤਾ ਹੈ।

Have something to say? Post your comment

 

ਪੰਜਾਬ

ਬਿਨਾਂ ਸ਼ਰਤ ਭਾਜਪਾ ਨੂੰ ਸਮਰਥਨ ਦੇਣਾ ਗੈਰ ਵਾਜਿਬ -ਜਥੇਦਾਰ ਹਰਪ੍ਰੀਤ ਸਿੰਘ

ਧੁਮਾ ਟਕਸਾਲ ਦਾ ਇਤਿਹਾਸ ਕਲੰਕਿਤ ਨਾ ਕਰਨ - ਅਜਨਾਲਾ

ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਅਕਾਲੀ ਦਲ ਦੇ ਪੰਥਕ ਅਜੰਡੇ ਵੱਲ ਪਰਤਣ ਕਾਰਨ ਅਨਿਲ ਜੋਸ਼ੀ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਜਥੇ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਸਰਬਤ ਦੇ ਭਲੇ ਦੀ ਕਾਮਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵੀਡੀਓ ਦੀ ਪੜਤਾਲ ਲਈ ਭੇਜੇ ਗਏ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ

ਤਨਖਾਹੀਆ ਸੁਖਬੀਰ ਬਾਦਲ ਅਤੇ ਉਸ ਦੀ ਗੁਲਾਮ ਸੈਨਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧੀ ਟੱਕਰ ਲੈ ਰਹੇ ਹਨ- ਰਵੀਇੰਦਰ ਸਿੰਘ

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

ਤਨਖਾਈਏ ਪ੍ਰਧਾਨ ਦਾ ਅਸਤੀਫ਼ਾ ਮਨਜ਼ੂਰ ਨਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਬਰਾਬਰ:- ਜਥੇਦਾਰ ਵਡਾਲਾ

ਅਕਾਲੀ ਦਲ ਬਾਦਲ ਦਾ ਅਕਾਲ ਤਖਤ ਸਾਹਿਬ ਦੇ ਵਿਰੋਧ ਵਿੱਚ ਖੜ੍ਹਨਾ, ਮੀਰੀ ਪੀਰੀ ਦੇ ਸਿਧਾਂਤ ਨੂੰ ਸਿੱਧਾ ਚੈਲਿੰਜ ਹੈ - ਫੈਡਰੇਸ਼ਨ ਆਗੂ