ਪੰਜਾਬ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ,

ਕੌਮੀ ਮਾਰਗ ਬਿਊਰੋ | November 21, 2024 08:59 PM

ਚੰਡੀਗੜ੍ਹ-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਛਾਣਬੀਣ ਕਰਨ ਅਤੇ ਲੋੜੀਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਵਿਆਹ ਵਿਰੋਧੀ ਕਾਨੂੰਨ ਦੀ ਉਲੰਘਣਾ ਸਬੰਧੀ ਜਾਣਕਾਰੀ ਚਾਈਲਡਲਾਈਨ ਰਾਹੀਂ ਮਿਲੀ ਕਿ ਪਿੰਡ ਆਸਪੁਰ ਕੋਟਾਂ ਜ਼ਿਲ੍ਹਾ ਰੂਪਨਗਰ ਦੇ 17 ਸਾਲਾਂ ਦੇ ਲੜਕੇ ਦਾ ਵਿਆਹ ਕੀਤਾ ਜਾ ਰਿਹਾ ਹੈ ਜੋ ਕਿ ਨਾਬਾਲਿਗ ਹੈ। ਕੈਬਨਿਟ ਮੰਤਰੀ ਦੇ ਆਦੇਸ਼ਾਂ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਬਾਲ ਵਿਆਹ ਰੋਕੂ ਅਧਿਕਾਰੀ ਨੂੰ ਨਾਲ ਲੈ ਕੇ ਕਾਰਵਾਈ ਕੀਤੀ।


ਡੀ.ਸੀ.ਪੀ.ਯੂ. ਅਤੇ ਡੀ.ਐਮ.ਪੀ.ਓ ਦੀ ਟੀਮ ਨੇ ਪਿੰਡ ਆਸਪੁਰ ਕੋਟਾਂ ਦੇ ਪੰਚਾਇਤ ਮੈਂਬਰਾਂ, ਵਿਆਹ ਵਾਲਾ ਲੜਕਾ ਅਤੇ ਲੜਕੀ ਦੇ ਪਰਿਵਾਰਾਂ ਅਤੇ ਪੈਲਸ ਦੇ ਮਾਲਕ ਨੂੰ ਸ਼ਾਮਲ ਕਰਦੇ ਹੋਏ ਵਿਆਹ ਦੀਆਂ ਤਿਆਰੀਆਂ ਰੋਕ ਦਿੱਤੀਆਂ। ਇਸ ਮੌਕੇ ਤੇ ਦੋਨਾਂ ਪਾਰਟੀਆਂ ਦੇ ਬਿਆਨ ਦਰਜ ਕੀਤੇ ਗਏ। ਟੀਮ ਵੱਲੋਂ ਲੜਕੇ ਅਤੇ ਲੜਕੀ ਨੂੰ ਸਮਝਾਇਆ ਗਿਆ। ਪਰਿਵਾਰ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਬੱਚਾ ਅਗਲੇ ਦਿਨ ਤੋਂ ਸਕੂਲ ਜਾਵੇਗਾ।


ਇਸੇ ਦੌਰਾਨ ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਾਲ ਵਿਆਹ ਸਬੰਧੀ ਘਟਨਾ ਦੀ ਰਿਪੋਰਟ ਜ਼ਿਲ੍ਹਾ ਅਧਿਕਾਰੀਆਂ ਨੂੰ ਤੁਰੰਤ ਕਰਨ। ਉਨ੍ਹਾ ਨੇ ਮਾਪਿਆਂ ਨੂੰ ਇਹ ਵੀ ਕਿਹਾ ਕਿ ਬਾਲ ਵਿਆਹ ਪ੍ਰਥਾ ਸਮਾਜ ਲਈ ਸਰਾਪ ਹੈ। ਉਨ੍ਹਾਂ ਕਿਹਾ ਕਿ ਬਾਲ ਅਵਸਥਾ ਬੱਚੇ ਲਈ ਵਿਕਾਸ ਦੀ ਉਮਰ ਹੁੰਦੀ ਹੈ ਇਸ ਲਈ ਉਹ ਆਪਣੇ ਬੱਚਿਆ ਦੇ ਬਾਲ ਵਿਆਹ ਨਾ ਕਰਨ।

Have something to say? Post your comment

 

ਪੰਜਾਬ

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈ

ਲਹਿੰਦੇ ਪੰਜਾਬ ਦੇ ਪੰਜਾਬੀ ਸਾਹਿਤ ’ਚ ਚੜ੍ਹਦੇ ਪੰਜਾਬ ਵਾਂਗ ਵਧੇਰੇ ਵਿਕਸਿਤ ਆਧਾਰ ਨਹੀਂ : ਧਾਮੀ

ਲਾਇਬ੍ਰੇਰੀਆਂ ਮਨੁੱਖੀ ਜੀਵਨ ਲਈ ਗਿਆਨ ਦਾ ਵਿਸ਼ਾਲ ਭੰਡਾਰ ਹੁੰਦੀਆਂ ਹਨ- ਵਿਧਾਇਕ ਸਿੰਗਲਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਦਮਦਮੀ ਟਕਸਾਲ ਮੁੱਖੀ ਹਰਨਾਮ ਸਿੰਘ ਧੂੰਮਾ ਵੱਲੋਂ ਬੀਜੇਪੀ ਦੇ ਹੱਕ ਵਿਚ ਪ੍ਰਚਾਰ ਨੇ ਟਕਸਾਲ ਦੇ ਉੱਚੇ ਸੁੱਚੇ ਮਿਸ਼ਨ ਨੂੰ ਪਹੁੰਚਾਈ  ਠੇਸ -ਮਾਨ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਬਿਨਾਂ ਸ਼ਰਤ ਭਾਜਪਾ ਨੂੰ ਸਮਰਥਨ ਦੇਣਾ ਗੈਰ ਵਾਜਿਬ -ਜਥੇਦਾਰ ਹਰਪ੍ਰੀਤ ਸਿੰਘ

ਧੁਮਾ ਟਕਸਾਲ ਦਾ ਇਤਿਹਾਸ ਕਲੰਕਿਤ ਨਾ ਕਰਨ - ਅਜਨਾਲਾ