ਪੰਜਾਬ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਕੌਮੀ ਮਾਰਗ ਬਿਊਰੋ | November 22, 2024 06:11 PM

ਚੰਡੀਗੜ੍ਹ-ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਪੰਜਾਬ ਮਿਊਂਸੀਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐੱਮ.ਆਈ.ਡੀ.ਸੀ.) ਨੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਹੁਡਕੋ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ।


ਇੱਥੇ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਵਿਖੇ ਪੀ.ਐੱਮ.ਆਈ.ਡੀ.ਸੀ. ਦੇ ਸੀ.ਈ.ਓ ਦੀਪਤੀ ਉੱਪਲ ਅਤੇ ਹੁਡਕੋ ਦੇ ਡਾਇਰੈਕਟਰ ਕਾਰਪੋਰੇਟ ਯੋਜਨਾ ਐਮ. ਨਾਗਰਾਜ ਨਸਲ ਸਮਝੌਤੇ ਉੱਪਰ ਹਸਤਾਖਰ ਕੀਤੇ।ਇਸ ਉਪਰੰਤ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਦੀ ਅਗਵਾਈ ਵਿੱਚ ਵਿਭਾਗ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਹਤਰ ਅਤੇ ਮਿਆਰੀ ਸੇਵਾਵਾ ਦੇਣ ਲਈ ਕਾਰਜਪ੍ਰਣਾਲੀ ਵਿੱਚ ਸੁਧਾਰ ਕੀਤੇ ਜਾ ਰਹੇ ਜਿਨ੍ਹਾਂ ਦੀ ਲੜੀ ਤਹਿਤ ਅੱਜ ਇਹ ਸਮਝੌਤਾ ਹੋਇਆ ਹੈ।


ਸ਼੍ਰੀਮਤੀ ਉੱਪਲ ਨੇ ਕਿਹਾ ਕਿ ਇਹ ਸਮਝੌਤਾ ਸਿਖਲਾਈ ਅਤੇ ਸਮਰੱਥਾ ਨਿਰਮਾਣ ਦੇ ਖੇਤਰ ਵਿੱਚ ਨਜ਼ਦੀਕੀ ਸਹਿਯੋਗ ਵਿਕਸਿਤ ਕਰੇਗਾ। ਹੁਡਕੋ ਦਾ ਹਿਊਮਨ ਸੈਟਲਮੈਂਟਸ ਮੈਨੇਜਮੈਂਟ ਇੰਸਟੀਚਿਊਟ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨਾਲ ਮਿਲ ਕੇ ਸਮਰੱਥਾ ਨਿਰਮਾਣ ਦੇ ਪ੍ਰੋਗਰਾਮ ਕਰਵਾਏਗਾ।


ਇਸ ਮੌਕੇ ਹੁਡਕੋ ਤੋਂ ਖੇਤਰੀ ਮੁਖੀ ਸੰਜੇ ਭਾਰਗਵ, ਸੰਯੁਕਤ ਜਨਰਲ ਮੈਨੇਜਰ (ਪ੍ਰੋਜੈਕਟ) ਸ਼ੋਭਾ ਕੁਮਾਰ, ਸੰਯੁਕਤ ਜਨਰਲ ਮੈਨੇਜਰ (ਲਾਅ) ਸੰਜੀਵ ਚੋਪੜਾ ਅਤੇ ਸੀਨੀਅਰ ਮੈਨੇਜਰ (ਸਕੱਤਰ) ਅਸ਼ੀਸ਼ ਗੋਇਲ ਅਤੇ ਪੀ.ਐੱਮ.ਆਈ.ਡੀ.ਸੀ. ਦੇ ਜਨਰਲ ਮੈਨੇਜਰ (ਪ੍ਰੋਜੈਕਟ) ਹਰਸਤਿੰਦਰਪਾਲ ਸਿੰਘ ਢਿੱਲੋਂ, ਮੈਨੇਜਰ (ਸਮਰੱਥਾ ਨਿਰਮਾਣ) ਡਾ. ਮਨਪ੍ਰੀਤ ਧਾਲੀਵਾਲ ਤੇ ਡਾ. ਸੁਮਿਤ ਅਰੋੜਾ ਅਤੇ ਸੰਸਥਾਗਤ ਮਜ਼ਬੂਤੀ ਮਾਹਿਰ ਹਾਜ਼ਰ ਸਨ।

Have something to say? Post your comment

 

ਪੰਜਾਬ

ਸੱਤਾਧਾਰੀ 'ਆਪ' ਨੇ ਚਾਰ ਵਿਧਾਨ ਸਭਾ ਸੀਟਾਂ 'ਚੋਂ ਤਿੰਨ, ਕਾਂਗਰਸ ਨੇ ਇਕ ਸੀਟ ਜਿੱਤੀ ਪੰਜਾਬ 'ਚ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਚੌਥਾ ਦਿਨ

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ  ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲ ਲਿਖਿਆ ਮੁੜ ਪੱਤਰ 10 ਦਿਨ ਵਿਚ ਦੂਜਾ ਪੱਤਰ

'ਆਮ ਆਦਮੀ ਪਾਰਟੀ' ਨੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ,ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ