ਪੰਜਾਬ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਕੌਮੀ ਮਾਰਗ ਬਿਊਰੋ | November 22, 2024 06:25 PM

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਬਾਲ ਭੀਖ ਵਰਗੀ ਸਮਾਜਿਕ ਬੁਰਾਈ ਦਾ ਖਾਤਮਾ ਕਰਨ ਲਈ ਸੂਬੇ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਰਾਹੀਂ ਜੀਵਨਜੋਤ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਬਚਾਉਣਾ, ਉਹਨਾਂ ਦਾ ਮੁੜ ਵਸੇਬਾ ਅਤੇ ਪੁਨਰਗਠਨ ਕਰਨਾ ਅਤੇ ਇਹ ਯਕੀਨੀ ਬਣਾਉਣਾ ਕਿ ਉਹਨਾਂ ਨੂੰ ਸ਼ੋਸ਼ਣ ਮੁਕਤ ਜੀਵਨ ਦਾ ਰਾਸਤਾ ਦਿਖਾਇਆ ਜਾ ਸਕੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਭੀਖ ਮੰਗਣ ਵਾਲੇ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਰਾਜ ਵਿੱਚ ਜੀਵਨਜੋਤ ਪ੍ਰੋਜੈਕਟ ਤਹਿਤ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਭੀਖ ਮੰਗਣ ਵਾਲੇ ਬੱਚਿਆਂ ਨੂੰ ਬਚਾਉਣ ਅਤੇ ਮੁੜ ਵਸੇਬਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਮੁਹਿੰਮ ਮਹੀਨੇ ਦੇ ਹਰ ਦੂਜੇ ਹਫਤੇ ਚਲਾਈ ਜਾਂਦੀ ਹੈ।
ਉਹਨਾਂ ਖੁਲਾਸਾ ਕੀਤਾ ਕਿ ਇਸ ਮੁਹਿੰਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਹੀਨਾ ਜੁਲਾਈ ਤੋਂ ਹੁਣ ਤੱਕ ਕੁੱਲ 187 ਬੱਚੇ ਬਚਾਏ ਗਏ ਹਨ ਜਿਨ੍ਹਾਂ ਵਿੱਚੋਂ 18 ਬੱਚਿਆਂ ਦਾ ਕੋਈ ਆਸਰਾ ਨਾਂ ਹੋਣ ਕਰਕੇ ਰਾਜ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ, ਆਦਿ ਦਿੱਤੀਆਂ ਜਾ ਰਹੀਆਂ ਹਨ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਓਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 15 ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਦਾ ਲਾਭ, 80 ਬੱਚਿਆਂ ਨੂੰ ਸਕੂਲ ਵਿੱਚ ਦਾਖਲਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। 03 ਬੱਚਿਆ ਨੂੰ ਆਂਗਨਵਾੜੀ ਵਿੱਚ ਦਾਖਲ ਕਰਵਾਇਆ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015 ਅਧੀਨ ਰਾਜ ਵਿੱਚ 07 ਸਰਕਾਰੀ ਚਿਲਡਰਨ ਹੋਮ ਅਤੇ 39 ਗੈਰ ਸਰਕਾਰੀ ਹੋਮ ਰਜਿਸਟਰਡ ਕੀਤੇ ਹੋਏ ਹਨ ਜਿਨਾਂ ਵਿਚ ਅਨਾਥ, ਬੇਸਾਹਾਰਾ ਅਤੇ ਸਪੁਰਧ ਕੀਤੇ ਬੱਚਿਆਂ ਨੂੰ ਰੱਖਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਧਿਆਨ ਵਿੱਚ ਬੱਚਿਆਂ ਦੇ ਭੀਖ ਮੰਗਣ ਸਬੰਧੀ ਕੋਈ ਮਾਮਲਾ ਆਉਂਦਾ ਹੈ ਤਾਂ ਇਸ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਜਾਂ ਫੇਰ ਵਿਭਾਗ ਵੱਲੋਂ ਚਲਾਈ ਜਾ ਰਹੀ ਚਾਇਲਡ ਹੈਲਪਲਾਇਨ ਨੰ: 1098 ਤੇ ਦਿੱਤੀ ਜਾ ਸਕਦੀ ਹੈ।

 

Have something to say? Post your comment

 

ਪੰਜਾਬ

ਸੀਨੀਅਰ ਪੱਤਰਕਾਰ ਸਤਿੰਦਰ ਬੈਂਸ ਨੂੰ ਸਦਮਾ, ਛੋਟੇ ਭਰਾ ਦਾ ਦਿਹਾਂਤ

ਸੁਖਬੀਰ ਵਾਲਾ ਮਾਮਲਾ ਵੱਡਾ ਹੈ ਦੁਨੀਆਂ ਭਰ ਦੀਆਂ ਨਜ਼ਰਾਂ ਇਸ ਉੱਪਰ ਲੱਗੀਆਂ ਹੋਈਆਂ ਹਨ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕਿਸਾਨਾਂ ਨੂੰ ਜ਼ਮੀਨਾਂ ਦੇ ਵਾਜਬ ਭਾਅ ਦੇਣ ਦੀ ਸਹਿਮਤੀ ਤੋਂ ਬਾਅਦ ਉਗਰਾਹਾਂ ਜਥੇਬੰਦੀ ਵੱਲੋਂ ਦੁੱਨੇਵਾਲਾ ਮੋਰਚਾ ਮੁਲਤਵੀ

ਅਰਵਿੰਦ ਕੇਜਰੀਵਾਲ ਦੀ ਗਤੀਸ਼ੀਲ ਅਗਵਾਈ ਅਤੇ ਮਾਰਗ ਦਰਸ਼ਨ ਸਦਕਾ ਮਾਨ ਸਰਕਾਰ ਕੋਲ ਹੁਣ 94 ਵਿਧਾਇਕ ਹਨ - ਅਮਨ ਅਰੋੜਾ

ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ 'ਚ ਵੋਟਿੰਗ ਘੱਟ ਹੋਣ ਦੇ ਬਾਵਜੂਦ ਕਾਂਗਰਸ ਦੀ ਵਧੀ ਵੋਟਿੰਗ: ਰਾਜਾ ਵੜਿੰਗ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਸੱਤਾਧਾਰੀ 'ਆਪ' ਨੇ ਚਾਰ ਵਿਧਾਨ ਸਭਾ ਸੀਟਾਂ 'ਚੋਂ ਤਿੰਨ, ਕਾਂਗਰਸ ਨੇ ਇਕ ਸੀਟ ਜਿੱਤੀ ਪੰਜਾਬ 'ਚ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਚੌਥਾ ਦਿਨ

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ  ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ