ਪੰਜਾਬ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਕੌਮੀ ਮਾਰਗ ਬਿਊਰੋ | November 22, 2024 06:31 PM

ਚੰਡੀਗੜ੍ਹ-ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਸੂਬੇ ਦੇ ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲਿਆਂ ਨੂੰ ਤੁਰੰਤ ਹੱਲ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਟਰੱਸਟਾਂ ਨੂੰ ਸਬੰਧਤ ਅਦਾਰਿਆਂ ਨਾਲ ਚੰਗੇ ਤਾਲਮੇਲ ਉੱਪਰ ਜ਼ੋਰ ਦਿੱਤਾ ਹੈ।

ਡਾ ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸੀਪਲ ਭਵਨ ਵਿਖੇ ਸੂਬੇ ਦੇ ਸਮੂਹ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਅਤੇ ਈ.ਓਜ਼ ਨਾਲ ਟਰੱਸਟਾਂ ਨਾਲ ਸਬੰਧਿਤ ਅਹਿਮ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਹੇਠਲੇ ਪੱਧਰ ਉਤੇ ਕੁਸ਼ਲ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਉੱਪਰ ਚੱਲਦਿਆਂ ਸਥਾਨਕ ਸਰਕਾਰਾਂ ਵਿਭਾਗ ਵਿੱਚ ਨਗਰ ਸੁਧਾਰ ਟਰੱਸਟ ਅਹਿਮ ਕੜੀ ਹੈ।

ਮੀਟਿੰਗ ਵਿੱਚ ਡਾ ਰਵਜੋਤ ਸਿੰਘ ਨੇ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਪਾਸੋਂ ਉਨ੍ਹਾਂ ਦੇ ਟਰੱਸਟਾਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ਉਤੇ ਹੀ ਉਨ੍ਹਾਂ ਟਰੱਸਟਾਂ ਦੇ ਵੱਖ ਵੱਖ ਮੁੱਦਿਆਂ ਨੂੰ ਨਜਿੱਠਣ ਲਈ ਸੇਧਾਂ ਦਿੱਤੀਆਂ।

ਡਾ ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਸੁਧਾਰ ਟਰਸਟਾਂ ਨੂੰ ਮਜ਼ਬੂਤ ਕਰਨ ਲਈ ਚੇਅਰਮੈਨਾਂ ਨੂੰ ਲੋੜੀਂਦਾ ਸਹਿਯੋਗ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਸਹਿਰਾਂ ਦੇ ਵਿਕਾਸ ਲਈ ਟਰੱਸਟਾਂ ਨੂੰ ਆਰਥਿਕ ਤੌਰ ਉੱਪਰ ਮਜ਼ਬੂਤ ਕੀਤਾ ਜਾਵੇ।

ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਜੁਆਇੰਟ ਡਾਇਰੈਕਟਰ ਜਗਦੀਪ ਸਹਿਗਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ।

Have something to say? Post your comment

 

ਪੰਜਾਬ

ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ 'ਚ ਵੋਟਿੰਗ ਘੱਟ ਹੋਣ ਦੇ ਬਾਵਜੂਦ ਕਾਂਗਰਸ ਦੀ ਵਧੀ ਵੋਟਿੰਗ: ਰਾਜਾ ਵੜਿੰਗ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਸੱਤਾਧਾਰੀ 'ਆਪ' ਨੇ ਚਾਰ ਵਿਧਾਨ ਸਭਾ ਸੀਟਾਂ 'ਚੋਂ ਤਿੰਨ, ਕਾਂਗਰਸ ਨੇ ਇਕ ਸੀਟ ਜਿੱਤੀ ਪੰਜਾਬ 'ਚ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਚੌਥਾ ਦਿਨ

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ  ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲ ਲਿਖਿਆ ਮੁੜ ਪੱਤਰ 10 ਦਿਨ ਵਿਚ ਦੂਜਾ ਪੱਤਰ

'ਆਮ ਆਦਮੀ ਪਾਰਟੀ' ਨੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ,ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ