ਤਨਖਾਹੀਆ ਕਰਾਰ ਦਿੱਤੇ ਜਾਣ ਦਾ ਮੇਰੇ ਮਨ ਤੇ ਗਹਿਰਾ ਅਸਰ
ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਤਨਖਾਹੀਆ ਕਰਾਰ ਦਿੱਤੇ ਸ਼ੋ੍ਰਮਣੀ ਅਕਾਲੀ ਦਲ ਦੇ ਅਸਤੀਫਾ ਦੇ ਚੁੱਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲ ਪੱਤਰ ਭੇਜ਼ ਕੇ ਜਥੇਦਾਰ ਪਾਂਸੋ ਮੰਗ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣਾ ਚਾਹੰੁਦੇ ਹਨ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵਲ ਲਿਖੇ ਪੱਤਰ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਉਨਾਂ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ। ਜਿਸ ਦਾ ਮੇਰੇ ਮਨ ਤੇ ਬੇਹਦ ਗਹਿਰਾ ਅਸਰ ਹੈ।ਪੱਤਰ ਵਿਚ ਬਾਦਲ ਨੇ ਲਿਿਖਆ ਕਿ ਦਾਸ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋ ਵੀ ਅਸਤੀਫਾ ਦੇ ਦਿੱਤਾ ਹੈ। ਦਾਸ ਨਿਮਰਤਾ ਸਹਿਤ ਇਕ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣਾ ਚਾਹੰੁਦਾ ਹੈ। ਛੇਵੇ ਪਤਾਸ਼ਾਹ ਜੀ ਦੇ ਕ੍ਰਿਪਾਲੂ ਤੇ ਬਖਸ਼ਿਦ ਅਸਥਾਨ ਹੋਣ ਕਾਰਨ ਆਪ ਜੀ ਦਾਸ ਦੀ ਬੇਨਤੀ ਜਰੂਰ ਪ੍ਰਵਾਨ ਕਰੋਗੇ।ਦਸਣਯੋਗ ਹੈ ਕਿ ਬੀਤੀ 13 ਨਵੰਬਰ ਨੂੰ ਵੀ ਸੁਖਬੀਰ ਸਿੰਘ ਬਾਦਲ ਗਲ ਵਿਚ ਪਲਾ ਪਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੱਤਰ ਦੇ ਕੇ ਉਨਾਂ ਦੇ ਮਾਮਲੇ ਤੇ ਵਿਚਾਰ ਕਰਨ ਦੀ ਗੁਹਾਰ ਲਗਾ ਚੁੱਕੇ ਹਨ।