ਪੰਜਾਬ

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਕੌਮੀ ਮਾਰਗ ਬਿਊਰੋ | November 22, 2024 10:07 PM

ਜਲੰਧਰ-ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਚੋਂ 7 ਹਥਿਆਰਾਂ ਸਮੇਤ ਛੇ ਮੈਗਜ਼ੀਨਾਂ ਅਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਕਰਨ ਉਰਫ ਕਰਨ ਵਾਸੀ ਭੀਖਾ ਨੰਗਲ ਕਰਤਾਰਪੁਰ ਅਤੇ ਫਗਵਾੜਾ ਦੇ ਮੇਹਲੀ ਗੇਟ ਸਥਿਤ ਮੁਹੱਲਾ ਥਾਣੇਦਾਰਾ ਦੇ ਰਹਿਣ ਵਾਲੇ ਫਤਿਹਦੀਪ ਸਿੰਘ ਉਰਫ ਪ੍ਰਦੀਪ ਸੈਣੀ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਨੂੰ ਥਾਣਾ ਸਦਰ, ਜਲੰਧਰ ਵਿਖੇ ਦਰਜ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਜਲੰਧਰ ਕਮਿਸ਼ਨਰੇਟ ਖੇਤਰ ਵਿੱਚ ਲੰਡਾ ਗਿਰੋਹ ਨਾਲ ਸਬੰਧਤ ਅਪਰਾਧੀਆਂ ਦੀ ਮੌਜੂਦਗੀ ਬਾਰੇ ਖੁਫੀਆ ਇਤਲਾਹ ਮਿਲੀ ਸੀ , ਜਿਸ ਤੇ ਕਾਰਵਾਈ ਕਰਦਿਆਂ  ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਇੱਕ ਵਿਆਪਕ ਅਭਿਆਨ ਚਲਾਇਆ ਅਤੇ ਪਿੰਡ ਫੋਲਰੀਵਾਲ ਨੇੜੇ ਦੋਸ਼ੀਆਂ ਦਾ ਟਿਕਾਣਾ ਦਾ ਪਤਾ ਲਗਾਉਣ ਵਿੱਚ ਸਫ਼ਲਤਾ ਹਾਸਲ ਕੀਤੀ।
 
  ਉਨ੍ਹਾਂ ਦੱਸਿਆ ਕਿ ਕਾਰਵਾਈ ਨੂੰ ਅੰਜਾਮ ਦੇਣ ਲਈ ਪੁਲਿਸ ਟੀਮਾਂ ਨੇ ਬੜੀ ਮੁਸ਼ੱਕਤ ਨਾਲ ਕਾਫ਼ੀ ਦੂਰ ਤੱਕ ਦੋਸ਼ੀਆਂ ਦਾ ਪਿੱਛਾ ਕੀਤਾ ਅਤੇ ਇਸੇ ਦੌਰਾਨ ਗੈਂਗਸਟਰਾਂ ਨੇ ਪਿੱਛਾ ਕਰ ਰਹੀਆਂ ਪੁਲਿਸ ਟੀਮਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਰਕੇ ਪੁਲਿਸ ਪਾਰਟੀਆਂ ਨੂੰ ਵੀ ਜਵਾਬੀ ਕਰਦਿਆਂ ਗੋਲੀ ਚਲਾਉਣੀ ਪਈ । ਇਸ ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮਾਂ ਦੇ ਨਾਲ-ਨਾਲ ਦੋ ਪੁਲਿਸ ਅਧਿਕਾਰੀ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ, “ਆਪਰੇਸ਼ਨ ਦੌਰਾਨ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ।

  ਹੋਰ ਵੇਰਵੇ ਸਾਂਝੇ ਕਰਦਿਆਂ ਸੀ.ਪੀ. ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜ਼ਬਰਨ ਵਸੂਲੀ, ਕਤਲ ਅਤੇ ਇਰਾਦਾ ਕਤਲ  ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਉਨ੍ਹਾਂ ਅੱਗੇ ਕਿਹਾ ਕਿ ਉਕਤ ਦੋਸ਼ੀ,  ਗਿਰੋਹ ਦੇ ਹੋਰ ਮੈਂਬਰਾਂ ਨੂੰ ਲਾਜਿਸਟਿਕ ਸਹਾਇਤਾ ਪ੍ਰਦਾਨ ਕਰਨ ਅਤੇ ਅਪਰਾਧਿਕ ਸੰਗਠਨਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਸਨ।

  ਸੀ.ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰ ਸਿੱਧੇ ਤੌਰ ’ਤੇ ਲੰਡਾ ਦੇ ਸੰਪਰਕ ਵਿੱਚ ਸਨ ਅਤੇ ਆਪਣੇ ਵਿਰੋਧੀ ਗੈਂਗ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰਨ ਦੀ ਸਾਜ਼ਿਸ਼ ਰਚ ਰਹੇ ਸਨ।

  ਉਨ੍ਹਾਂ ਦੱਸਿਆ ਕਿ ਜ਼ਖਮੀ ਗੈਂਗਸਟਰ ਅਤੇ ਪੁਲਿਸ ਅਧਿਕਾਰੀ ਦਾ ਸਥਾਨਕ ਹਸਪਤਾਲ ਵਿੱਚ ਜ਼ੇਰੇ-ਇਲਾਜ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਦੇ ਨੈੱਟਵਰਕ ਅਤੇ ਹੋਰ ਅਪਰਾਧਿਕ ਸਮੂਹਾਂ ਨਾਲ ਸੰਭਾਵਿਤ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ  ਹੈ।

Have something to say? Post your comment

 

ਪੰਜਾਬ

ਅਰਵਿੰਦ ਕੇਜਰੀਵਾਲ ਦੀ ਗਤੀਸ਼ੀਲ ਅਗਵਾਈ ਅਤੇ ਮਾਰਗ ਦਰਸ਼ਨ ਸਦਕਾ ਮਾਨ ਸਰਕਾਰ ਕੋਲ ਹੁਣ 94 ਵਿਧਾਇਕ ਹਨ - ਅਮਨ ਅਰੋੜਾ

ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ 'ਚ ਵੋਟਿੰਗ ਘੱਟ ਹੋਣ ਦੇ ਬਾਵਜੂਦ ਕਾਂਗਰਸ ਦੀ ਵਧੀ ਵੋਟਿੰਗ: ਰਾਜਾ ਵੜਿੰਗ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਸੱਤਾਧਾਰੀ 'ਆਪ' ਨੇ ਚਾਰ ਵਿਧਾਨ ਸਭਾ ਸੀਟਾਂ 'ਚੋਂ ਤਿੰਨ, ਕਾਂਗਰਸ ਨੇ ਇਕ ਸੀਟ ਜਿੱਤੀ ਪੰਜਾਬ 'ਚ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਚੌਥਾ ਦਿਨ

ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ  ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲ ਲਿਖਿਆ ਮੁੜ ਪੱਤਰ 10 ਦਿਨ ਵਿਚ ਦੂਜਾ ਪੱਤਰ

'ਆਮ ਆਦਮੀ ਪਾਰਟੀ' ਨੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ,ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ