ਚੰਡੀਗੜ੍ਹ: ਸੀਨੀਅਰ ਪੱਤਰਕਾਰ ਸਤਿੰਦਰ ਬੈਂਸ ਨੂੰ ਉਸ ਵੇਲੇ ਵੱਡਾ ਸਦਮਾ ਲੱਗਿਆ ਜਦੋਂ ਕੈਨੇਡਾ ਵਿੱਚ ਰਹਿੰਦੇ ਉਹਨਾਂ ਦੇ ਛੋਟੇ ਭਰਾ ਸਚਪ੍ਰੀਤ ਸਿੰਘ ਬੈਂਸ (60) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਪੇਟ ਦੇ ਕੈਂਸਰ ਤੋਂ ਪੀੜਤ ਸਨ। ਇਹ ਪੂਰੇ ਬੈਂਸ ਪਰਿਵਾਰ ਲਈ ਬਹੁਤ ਵੱਡਾ ਸਦਮਾ ਹੈ। ਉਹ ਆਪਣੇ ਪਰਿਵਾਰ ਅਤੇ ਦੋਸਤਾਂ ਲਈ ਇੱਕ ਵੱਡਾ ਸਹਾਰਾ ਸੀ। ਕੈਨੇਡਾ ਜਾਣ ਤੋਂ ਪਹਿਲਾਂ ਉਸਨੇ ਕੁਝ ਸਮਾਂ ਟ੍ਰਿਬਿਊਨ ਨਾਲ ਕੰਮ ਕੀਤਾ।
ਇੱਥੇ ਦੱਸਣਾ ਬਣਦਾ ਹੈ ਕਿਕਿ ਅੱਜ 23 ਨਵੰਬਰ ਨੂੰ ਹੋਣ ਵਾਲੀ ਆਪਣੀ ਧੀ ਦੀ ਕੁੜਮਾਈ ਤੋਂ ਇੱਕ ਦਿਨ ਪਹਿਲਾਂ ਉਸ ਦੀ ਮੌਤ ਹੋ ਗਈ। ਇਹ ਨੁਕਸਾਨ ਅਸਹਿ ਹੈ।