BREAKING NEWS
ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ ਨਵੰਬਰ 'ਚ 42 ਲੱਖ ਨਵੇਂ ਨਿਵੇਸ਼ਕ ਭਾਰਤੀ ਸ਼ੇਅਰ ਬਾਜ਼ਾਰ ਨਾਲ ਜੁੜੇਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਨੈਸ਼ਨਲ

1984 ਸਿੱਖ ਕਤਲੇਆਮ ਦੀ ਯਾਦ ਵਿੱਚ ਯੂਕੇ ਵਿਖ਼ੇ ਰੈੱਡਬ੍ਰਿਜ ਕੌਂਸਲ ਅਤੇ ਵਿਜ਼ਨ ਰੈੱਡਬ੍ਰਿਜ ਕਲਚਰ ਐਂਡ ਲੀਜ਼ਰ ਵਲੋਂ ਰੁੱਖ ਅਤੇ ਤਖ਼ਤੀ ਲਗਾਈ ਗਈ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 24, 2024 08:52 PM

ਨਵੀਂ ਦਿੱਲੀ -ਯੂਕੇ ਪਾਰਲੀਮੈਂਟ ਮੈਂਬਰ ਸਰਦਾਰ ਜਸ ਅਠਵਾਲ, ਕੌਂਸਲ ਲੀਡਰ ਕਾਮ ਰਾਏ, ਸੀ.ਐਲ.ਆਰ. ਸੰਨੀ ਬਰਾੜ, ਸੀ.ਐਲ.ਆਰ. ਨਵ ਕੌਰ ਜੌਹਲ ਆਦਿ ਨੇ ਅੱਜ ਵੈਲੇਨਟਾਈਨ ਪਾਰਕ, ਇਲਫੋਰਡ ਵਿਖੇ ਉਦਘਾਟਨੀ ਸਮਾਰੋਹ ਦੌਰਾਨ ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਮਾਰੇ ਗਏ ਪਰਿਵਾਰਾਂ ਪ੍ਰਤੀ ਹਮਦਰਦੀ ਜਤਾਉਂਦੇ ਹੋਏ ਉਨ੍ਹਾਂ ਦੀ ਯਾਦ ਵਿਚ ਯਾਦਗਾਰੀ ਤਖ਼ਤੀ ਲਗਾ ਕੇ ਆਪਣੀ ਸ਼ਰਧਾਂਜਲੀ ਭੇਂਟ ਕੀਤੀ ।
ਇਕੱਠੇ ਹੋਏ ਲੋਕਾਂ ਵਲੋਂ ਜਾਂਚਕਰਤਾਵਾਂ, ਅਦਾਲਤਾਂ ਅਤੇ ਭਾਰਤ ਦੇ ਪ੍ਰਮੁੱਖ ਸਿਆਸਤਦਾਨਾਂ ਨੂੰ ਦੱਸਿਆ ਗਿਆ ਕਿ ਨਵੰਬਰ 1984 ਨੂੰ ਨਸਲਕੁਸ਼ੀ ਵਜੋਂ ਅਸੀ ਮਾਨਤਾ ਦਿੰਦੇ ਹਾਂ ਕਿਉਕਿ ਦਿੱਲੀ ਹਾਈ ਕੋਰਟ ਦੇ ਫੈਸਲੇ ਨੇ ਸਿੱਖਾਂ ਦਾ ਕਤਲੇਆਮ 'ਮਨੁੱਖਤਾ ਵਿਰੁੱਧ ਅਪਰਾਧ' ਦੱਸਿਆ। ਭਾਰਤ ਦੀ ਸੁਪਰੀਮ ਕੋਰਟ ਨੇ ਆਪਣੇ ਸਬੂਤਾਂ ਵਿੱਚ ਨਾਜ਼ੀਆਂ ਦੁਆਰਾ ਯਹੂਦੀਆਂ ਦੀ ਨਸਲਕੁਸ਼ੀ ਦੀ ਗੱਲ ਕਰਦਿਆਂ ਉਸਨੂੰ ਨਸਲਕੁਸ਼ੀ ਕਰਾਰ ਦਿੱਤਾ ਅਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ 1984 ਦੇ ਸਿੱਖ ਕਤਲੇਆਮ ਦੀ ਬਰਾਬਰੀ ਕੀਤੀ। ਭਾਰਤ ਦੇ ਪੀ ਐਮ ਨਰਿੰਦਰ ਮੋਦੀ ਨੇ ਕਿਹਾ ਕਿ 1984 ਵਿੱਚ ਸਿੱਖਾਂ ਦਾ ਕਤਲੇਆਮ ਇੱਕ 'ਵੱਡੀ, ਭਿਆਨਕ ਨਸਲਕੁਸ਼ੀ' ਸੀ ਅਤੇ 1984 ਦਾ ਕਤਲੇਆਮ ਇੱਕ 'ਦਾਗ' ਹੈ, ਜੋ ਕਿ 50 ਪੀੜ੍ਹੀਆਂ ਨਿਕਲਣ ਦੇ ਬਾਅਦ ਵੀ ਨਹੀਂ ਭੁਲਾਇਆ ਜਾ ਸਕੇਗਾ ।
ਸਿੱਖ ਫੈਡਰੇਸ਼ਨ ਯੂਕੇ ਵਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਫੈਡਰੇਸ਼ਨ ਦੇ ਪ੍ਰਮੁੱਖ ਸਲਾਹਕਾਰ ਭਾਈ ਦਬਿੰਦਰਜੀਤ ਸਿੰਘ ਨੇ ਕਿਹਾ ਕਿ ਲੇਬਰ ਸਰਕਾਰ ਨੇ ਸਿੱਖਾਂ ਨਾਲ ਵਾਅਦਾ ਕੀਤਾ ਸੀ ਜਦੋ ਅਸੀ ਸਰਕਾਰ ਬਣਾਵਾਂਗੇ ਤਦ ਅਸੀ ਪਹਿਲ ਦੇ ਤੌਰ ਤੇ ਭਾਰਤ ਅੰਦਰ ਹੋਏ ਸਿੱਖ ਕਤਲੇਆਮ ਦੀ ਜਾਂਚ ਕਰਵਾਣ ਤੋਂ ਪਿੱਛੇ ਨਹੀਂ ਹਟਾਂਗੇ । ਹੁਣ ਯੂਕੇ ਅੰਦਰ ਉਨ੍ਹਾਂ ਦੀ ਸਰਕਾਰ ਬਣ ਚੁਕੀ ਹੈ ਤੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਓਹ ਇਸ ਕੰਮ ਨੂੰ ਪਹਿਲ ਦੇ ਆਧਾਰ ਤੇ ਕਰਕੇ ਸਿੱਖਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਣ ।

Have something to say? Post your comment

 

ਨੈਸ਼ਨਲ

ਇਤਿਹਾਸ ਹੀ ਉਹਨਾਂ ਦੇ ਕਾਰਜਕਾਲ ਦਾ ਸਹੀ ਮੁਲਾਂਕਣ ਕਰੇਗਾ ਡਾਕਟਰ ਮਨਮੋਹਨ ਸਿੰਘ ਦੇ ਆਖਰੀ ਸ਼ਬਦ

ਸੁਧਾਰਾਂ ਦੇ ਸਰਦਾਰ ਨਾਲ ਜਾਣੇ ਜਾਂਦੇ ਹਨ ਡਾਕਟਰ ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ

ਮੇਰੀ ਗੱਡੀ ਤਾਂ ਮਾਰੂਤੀ 800 ਹੈ ਡਾਕਟਰ ਮਨਮੋਹਨ ਸਿੰਘ

ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ 'ਤੇ 7 ਦਿਨਾਂ ਦਾ ਸਰਕਾਰੀ ਸੋਗ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿੱਲੀ ਦੇ ਏਮਜ਼ ਵਿੱਚ ਹੋ ਗਿਆ ਦੇਹਾਂਤ 

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਨਾਜ਼ੁਕ-ਦਿੱਲੀ ਦੇ ਏਮਜ਼ ਵਿੱਚ ਦਾਖ਼ਲ

ਪੇਪਰ ਲੀਕ ਕਰਕੇ ਏਕਲਵਿਆ ਵਾਂਗ ਕੱਟਿਆ ਜਾਂਦਾ ਹੈ ਨੌਜਵਾਨ ਦਾ ਅੰਗੂਠਾ, ਬਿਹਾਰ ਦੀ ਤਾਜ਼ਾ ਮਿਸਾਲ : ਰਾਹੁਲ ਗਾਂਧੀ

ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾ

ਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ 

ਕਾਂਗਰਸ 24 ਘੰਟਿਆਂ 'ਚ ਅਜੇ ਮਾਕਨ ਖਿਲਾਫ ਕਾਰਵਾਈ ਕਰੇ: 'ਆਪ' ਦੀ ਚੇਤਾਵਨੀ