ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 6 ਦਸੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ । ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਕ ਤੋਂ ਆਰੰਭ ਹੋ ਕੇ ਨਵੀਂ ਸੜਕ, ਚਾਵੜੀ ਬਾਜ਼ਾਰ, ਅਜਮੇਰੀ ਗੇਟ, ਪੁੱਲ ਪਹਾੜ ਗੰਜ, ਦੇਸ਼ ਬੰਧੂ ਗੁਪਤਾ ਰੋਡ, ਚੂਨਾ ਮੰਡੀ, ਮੇਨ ਬਾਜ਼ਾਰ ਪਹਾੜ ਗੰਜ, ਬਸੰਤ ਰੋਡ, ਪੰਚਕੂਈਆਂ ਰੋਡ, ਗੁਰਦੁਆਰਾ ਬੰਗਲਾ ਸਾਹਿਬ ਮਾਰਗ, ਬੰਗਲਾ ਸਵੀਟਸ, ਗੁਰਦੁਆਰਾ ਬੰਗਲਾ ਸਾਹਿਬ, ਗੋਲ ਡਾਕਖਾਨਾ, ਪੰਡਿਤ ਪੰਤ ਮਾਰਗ ਤੋਂ ਹੁੰਦਾ ਹੋਇਆ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ ।
ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ, 7 ਦਸੰਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿਖ਼ੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤਕ ਹੋਵੇਗਾ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜੱਥੇ ਕਥਾਵਾਚਕ ਹਾਜ਼ਿਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰਇਤਿਹਾਸ ਨਾਲ ਜੋੜਨਗੇ । ਸੰਗਤਾਂ ਨੂੰ ਮੌਜੂਦਾ ਹਾਲਾਤਾਂ ਵਲ ਦੇਖਦਿਆਂ ਨਗਰ ਕੀਰਤਨ ਅੰਦਰ ਖਾਣ ਪੀਣ ਦੇ ਸਟਾਲ ਦੀ ਗਿਣਤੀ ਘਟਾ ਕੇ ਸਿਖਿਆ ਦੇ ਲੰਗਰਾਂ ਦੇ ਸਟਾਲਾ ਦੀ ਸਖ਼ਤ ਲੋੜ ਵਲ ਜਿਆਦਾ ਧਿਆਨ ਦੇਣਾ ਚਾਹੀਦਾ ਹੈ ਜਿਸ ਨਾਲ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ ।