ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਕੌਮੀ ਮਾਰਗ ਬਿਊਰੋ | November 26, 2024 06:49 PM

:ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ 92 ਸਾਲਾ ਜਸਟਿਸ ਕੁਲਦੀਪ ਸਿੰਘ ਦੇਸ਼ ਦੀ ਨਾਮੀ ਸਖਸ਼ੀਅਤ ਸਨ, ਜਿਨ੍ਹਾਂ ਨੇ ਭਾਰਤੀ ਨਿਆਂ ਪ੍ਰਣਾਲੀ ਅਤੇ ਕਾਨੂੰਨ ਦੇ ਖੇਤਰ ‘ਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ।

ਜ਼ਿਕਰਯੋਗ ਹੈ ਕਿ ਜਸਟਿਸ ਕੁਲਦੀਪ ਸਿੰਘ ਪੰਜਾਬ ਦੇ ਐਡਵੋਕੇਟ ਜਨਰਲ, ਵਧੀਕ ਸੋਲਿਸਟਰ ਜਨਰਲ ਆਫ ਇੰਡੀਆ ਸਮੇਤ ਵੱਡੇ ਅਹੁਦਿਆਂ ‘ਤੇ ਕਾਰਜਸ਼ੀਲ ਰਹੇ। ਉਹ 1988 ‘ਚ ਸੁਪਰੀਮ ਕੋਰਟ ਆਫ ਇੰਡੀਆ ਦੇ ਜੱਜ ਨਿਯੁਕਤ ਹੋਏ ਅਤੇ 1996 ‘ਚ ਸੇਵਾ ਮੁਕਤ ਹੋਏ।

ਸ. ਸੰਧਵਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Have something to say? Post your comment

 

ਪੰਜਾਬ

ਦੋਸ਼ੀ ਰਾਣੋ ਸਰਪੰਚ ਦਾ ਅੰਤਰਰਾਸ਼ਟਰੀ ਤਸਕਰਾਂ ਨਾਲ ਸਬੰਧ, ਜਾਂਚ ਦੌਰਾਨ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ

ਐਨ.ਐਚ.ਐਮ. ਪੰਜਾਬ ਨੇ  ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਕੀਤਾ ਸਮਝੌਤਾ ਸਹੀਬੱਧ 

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ; ਐਫਆਈਆਰ ਦਰਜ

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

ਸੁਪਰੀਮ ਕੋਰਟ ਵੱਲੋਂ ਪੇਪਰ ਬੈਲਟ ਪ੍ਰਣਾਲੀ ਨੂੰ ਮੁੜ ਲਾਗੂ ਕਰਨ ਦੀ ਮੰਗ ਸਬੰਧੀ ਜਨਹਿਤ ਪਟੀਸ਼ਨ ਖਾਰਜ

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਉਪਰ ਚਾਰਜ ਫ਼੍ਰੇਮ ਕਰਨ 'ਤੇ ਲਗਾਈ ਰੋਕ

ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ