ਨਵੀਂ ਦਿੱਲੀ -ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਦਿੱਲੀ ਅੰਦਰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ । ਜਦੋਂ ਯੂਥ ਅਕਾਲੀ ਦਲ ਦੀ ਕੌਮੀ ਕੋਰ ਕਮੇਟੀ ਮੈੰਬਰ ਸ. ਜਸਮੀਤ ਸਿੰਘ ਪੀਤਮਪੁਰਾ ਵੱਲੋਂ ਕਰਵਾਈ ਗਈ ਮੀਟਿੰਗ ਵਿੱਚ ਉੱਤਰੀ ਜ਼ੋਨ ਵਿੱਚੋਂ ਵੱਡੀ ਗਿਣਤੀ ਅੰਦਰ ਨੌਜਵਾਨਾਂ ਨੇ ਯੂਥ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ । ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪਾਰਟੀ ਇੰਨ੍ਹਾ ਨੌਜੁਆਨਾਂ ਨੂੰ ਪਾਰਟੀ ਅੰਦਰ ਸ਼ਾਮਿਲ ਹੋਣ ਤੇ ਜੀ ਆਇਆਂ ਨੂੰ ਆਖਿਆ ਅਤੇ ਪਾਰਟੀ ਦੀ ਮੈਂਬਰਸ਼ਿਪ ਅਤੇ ਅਹੁਦੇ ਦੇ ਕੇ ਨਿਵਾਜਿਆ । ਸ. ਪਰਮਜੀਤ ਸਿੰਘ ਸਰਨਾ ਨੇ ਇਸ ਮੀਟਿੰਗ ਲਈ ਜਿੱਥੇ ਸ. ਜਸਮੀਤ ਸਿੰਘ ਪੀਤਮਪੁਰਾ ਦੀ ਸ਼ਲਾਘਾ ਕੀਤੀ ਉੱਥੇ ਹੀ ਨੌਜਵਾਨਾਂ ਨੂੰ ਤਕੜੇ ਹੋ ਕੇ ਪਾਰਟੀ ਦੀ ਚੜਦੀ ਕਲਾ ਹਿੱਤ ਕੰਮ ਕਰਨ ਲਈ ਪ੍ਰੇਰਿਆ ।
ਇਸ ਮੌਕੇ ਅਰਸ਼ਪ੍ਰੀਤ ਸਿੰਘ ਨੂੰ ਉੱਤਰੀ ਜ਼ੋਨ ਦਾ ਪ੍ਰਧਾਨ , ਹਰਸਿਮਰਨਜੀਤ ਸਿੰਘ ਸਕੱਤਰ ਜਨਰਲ , ਹਰਮੀਤ ਸਿੰਘ ਨੂੰ ਵਾਰਡ ਨੰਬਰ -8 ਦਾ ਪ੍ਰਧਾਨ , ਗਗਨਦੀਪ ਸਿੰਘ ਨੂੰ ਜਨਰਲ ਸਕੱਤਰ, ਸਮਰੱਥ ਸਿੰਘ ਨੂੰ ਸਕੱਤਰ, ਦਕਸ਼ਦੀਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਸੀਨੀਅਰ ਆਗੂ ਸ. ਪਰਮਜੀਤ ਸਿੰਘ ਰਾਣਾ, ਸ. ਸਤਨਾਮ ਸਿੰਘ ਖੀਵਾ, ਅਰਵਿੰਦਰ ਸਿੰਘ ਸੋਨੂੰ ਰਾਣੀ ਬਾਗ, ਸ. ਗੁਰਮੀਤ ਸਿੰਘ ਫਿਲੀਪੀਨਜ਼, ਸ. ਗੁਰਪ੍ਰੀਤ ਸਿੰਘ ਰਿੰਟਾ, ਸ. ਅਰਸ਼ਪ੍ਰੀਤ ਸਿੰਘ ਤੇ ਸ. ਹਰਿੰਦਰਪਾਲ ਸਿੰਘ ਆਦਿ ਵੀ ਸ਼ਾਮਲ ਸਨ ।