BREAKING NEWS
ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ 'ਧੀਆਂ ਦੀ ਲੋਹੜੀ' ਮਨਾਈਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਨੈਸ਼ਨਲ

ਹਰਮੀਤ ਕਾਲਕਾ ਵਲੋਂ ਆਪਣੇ ਰਾਜਸੀ ਲਾਲਚਾਂ ਦੀ ਪੂਰਤੀ ਲਈ ਧਰਮ ਨੂੰ ਪੌੜੀ ਬਨਾਣਾ ਦਿੱਲੀ ਕਮੇਟੀ ਪ੍ਰਧਾਨ ਦੇ ਓਹਦੇ ਲਈ ਨਮੋਸ਼ੀਜਨਕ: ਸਰਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 27, 2024 06:43 PM

ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਿਆਦ ਪੁਗਾ ਚੁੱਕੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਜੋ ਆਪਣੇ ਪਰਿਵਾਰ ਨੂੰ ਵਿਧਾਨ ਸਭਾ ਦੀ ਟਿਕਟ ਦਵਾਉਣ ਲਈ ਭਾਜਪਾ ਦੇ ਪ੍ਰੋਗਰਾਮਾਂ ਵਿੱਚ ਸ਼ਰੇਆਮ ਆਮ ਸ਼ਮੂਲੀਅਤ ਕੀਤੀ ਜਾ ਰਹੀ ਹੈ । ਇਹ ਬੇਹੱਦ ਨਿੰਦਣਯੋਗ ਹੈ । ਹਰਮੀਤ ਸਿੰਘ ਕਾਲਕਾ ਦੀ ਆਪਣੀ ਤੇ ਕੋਈ ਇੱਜ਼ਤ ਹੈ ਨਹੀਂ ਪਰ ਘੱਟੋ ਘੱਟ ਉਹ ਜਿਸ ਅਹੁਦੇ ਤੇ ਕਾਬਜ਼ ਹੋਇਆ ਬੈਠਾ ਹੈ । ਉਸਦੀ ਮਾਣ ਮਰਿਯਾਦਾ ਦਾ ਜ਼ਰੂਰ ਖਿਆਲ ਰੱਖਣਾ ਚਾਹੀਦਾ ਹੈ ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਧਰਮ ਨੂੰ ਪੌੜੀ ਬਣਾਕੇ ਹਰਮੀਤ ਸਿੰਘ ਕਾਲਕਾ ਜੋ ਆਪਣੀ ਰਾਜਸੀ ਭੁੱਖ ਨੂੰ ਦੂਰ ਕਰਨ ਲਈ ਸਿਆਸੀ ਅਹੁਦਿਆਂ ਦੇ ਲਾਲਚ ਮਗਰ ਤੁਰਿਆ ਫਿਰ ਰਿਹਾ ਹੈ । ਇਹ ਨੈਤਿਕ ਗਿਰਾਵਟ ਦੀ ਨਿਸ਼ਾਨੀ ਹੈ । ਜਿੰਨੇ ਯਤਨ ਕਾਲਕਾ ਆਪਣੇ ਰਾਜਸੀ ਲਾਲਚਾਂ ਦੀ ਪੂਰਤੀ ਦੇ ਲਈ ਕਰ ਰਿਹਾ ਹੈ । ਜੇਕਰ ਇਸਤੋਂ ਅੱਧੇ ਯਤਨ ਵੀ ਦਿੱਲੀ ਕਮੇਟੀ ਦੇ ਸਕੂਲਾਂ ਕਾਲਜਾਂ ਲਈ ਕੀਤੇ ਹੁੰਦੇ ਤਾਂ ਅੱਜ ਉਹਨਾਂ ਸਕੂਲਾਂ ਕਾਲਜਾਂ ਦੀ ਹਾਲਤ ਹੋਰ ਹੁੰਦੀ । ਜਿੰਨਾਂ ਦਾ ਹਰਮੀਤ ਸਿੰਘ ਕਾਲਕਾ ਨੇ ਭੱਠਾ ਬਿਠਾਕੇ ਰੱਖ ਦਿੱਤਾ ਹੈ ਤੇ ਹੁਣ ਵੇਚਣ ਦੀ ਤਿਆਰੀ ਕਰ ਰਿਹਾ ਹੈ ।
ਉਨ੍ਹਾਂ ਕਿਹਾ ਕਿ ਜੇਕਰ ਹਰਮੀਤ ਸਿੰਘ ਕਾਲਕਾ ਨੂੰ ਏਨਾ ਹੀ ਸਿਆਸੀ ਭੁੱਖ ਹੈ ਤੇ ਉਹ ਭੇਖੀ ਨਾ ਬਣੇ ਸਗੋਂ ਧਰਮ ਦਾ ਖੇਤਰ ਛੱਡਦੇ ਹੋਏ ਦਿੱਲੀ ਕਮੇਟੀ ਤੋਂ ਅਸਤੀਫ਼ਾ ਦਿੰਦੇ ਹੋਏ ਇਸ ਧਰਮ ਵਿਹੂਣੀ ਰਾਜਨੀਤੀ ਵਿੱਚ ਸਿੱਧਾ ਹੀ ਸ਼ਾਮਲ ਹੋ ਜਾਵੇ ਤੇ ਆਪਣੀ ਸਿਆਸੀ ਭੁੱਖ ਪੂਰੀ ਕਰ ਲਵੇ । ਇਸ ਲਈ ਕਾਲਕਾ ਨੂੰ ਚਾਹੀਦਾ ਹੈ ਕਿ ਉਹ ਧਰਮ ਨੂੰ ਪੌੜੀ ਨਾ ਬਣਾਉਂਦੇ ਹੋਏ ਇੱਕ ਪਾਸੇ ਹੋ ਜਾਵੇ ਤੇ ਜਿਹੜੀ ਧਿਰ ਤੋਂ ਅੱਜ ਤੱਕ ਇੱਕ ਵੀ ਸਿੱਖਾਂ ਦੀ ਮੰਗ ਪੂਰੀ ਨਹੀਂ ਹੋਈ । ਉਸ ਵਿੱਚ ਸ਼ਾਮਲ ਹੋ ਕੇ ਆਪਣੀ ਭੁੱਖ ਪੂਰੀ ਕਰ ਲਵੇ ।

Have something to say? Post your comment

 

ਨੈਸ਼ਨਲ

ਸਾਕਾ ਨੀਲਾ ਤਾਰਾ 'ਚ ਯੂ.ਕੇ. ਦੀ ਸ਼ਮੂਲੀਅਤ ਸੰਬੰਧੀ ਪੀਐਮ ਵਲੋਂ ਜਨਤਕ ਜਾਂਚ ਨਾ ਕਰਵਾਏ ਜਾਣ ਕਰਕੇ ਬ੍ਰਿਟਿਸ਼ ਸਿੱਖਾਂ ਅੰਦਰ ਭਾਰੀ ਰੋਹ- ਸਿੱਖ ਫੈਡਰੇਸ਼ਨ  ਯੂ.ਕੇ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਲੋਹੜੀ ਦੇ ਸ਼ੁਭ ਮੌਕੇ 'ਤੇ ਧੂਮਧਾਮ ਨਾਲ ਕੀਤਾ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਬੀਬੀ ਅਮਰਜੀਤ ਕੌਰ ਜੀ ਦੇ ਅਕਾਲ ਚਲਾਣੇ ’ਤੇ ਅਖੰਡ ਕੀਰਤਨੀ ਜੱਥਾ (ਦਿੱਲੀ) ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਛੋਟੇ ਸਾਹਿਬਜਾਦਿਆਂ ਦੇ ਸ਼ਹੀਦੇ ਦਿਹਾੜਿਆਂ ਵਿਚ ਬਾਲ ਦਿਵਸ ਦੀ ਆੜ ਵਿਚ ਵੱਡੇ ਪੱਧਰ ਤੇ ਰਚੇ ਗਏ ਸਾਹਿਬਜਾਦਿਆਂ ਅਤੇ ਦਸਮ ਪਾਤਸ਼ਾਹ ਦੇ ਸਵਾਂਗ: ਰਮਨਦੀਪ ਸਿੰਘ ਸੋਨੂੰ

ਕਿਸਾਨੀ ਮੰਗਾ ਲਈ 76ਵੇਂ ਗਣਤੰਤਰ ਦਿਵਸ 'ਤੇ ਕਿਸਾਨ ਕੱਢਣਗੇ ਟਰੈਕਟਰ, ਮੋਟਰ ਸਾਈਕਲ ਪਰੇਡ: ਸੰਯੁਕਤ ਕਿਸਾਨ ਮੋਰਚਾ

ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਇਸ ਲਈ ਸੰਭਵ ਹੈ ਕਿਉਂਕਿ ਅਸੀਂ ਵੱਡੇ ਕਾਰੋਬਾਰੀਆਂ ਤੋਂ ਦਾਨ ਨਹੀਂ ਲੈਂਦੇ: ਸੀਐਮ ਅਤਿਸ਼ੀ

ਫ਼ੈਸਟਾ ਨੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰ ਸਦਰ ਬਾਜ਼ਾਰ ਦੀਆਂ ਸਮੱਸਿਆਵਾਂ ਤੋਂ ਕਰਵਾਇਆ ਜਾਣੂ

ਮਸਤੂਆਣਾ ਸਾਹਿਬ ਸਲਾਨਾ ਜੋੜ ਮੇਲੇ ਵਿੱਚ ਇਸ ਵਾਰ ਗੁਰਮਤਿ ਤੋਂ ਉਲਟ ਦੁਕਾਨਾਂ ’ਤੇ ਰਹੇਗੀ ਮੁਕੰਮਲ ਪਾਬੰਦੀ

ਸਾਕਾ ਨੀਲਾ ਤਾਰਾ 'ਚ ਬਰਤਾਨੀਆ ਦੀ ਭੂਮਿਕਾ ਦੀ ਜਾਂਚ ਦਾ ਮੁੱਦਾ ਤਨਮਨਜੀਤ ਢੇਸੀ ਨੇ ਸੰਸਦ 'ਚ ਮੁੜ ਉਠਾਇਆ

ਅਰਵਿੰਦ ਕੇਜਰੀਵਾਲ ਨੇ ਭਾਜਪਾ ਦੇ ਮੁੱਖ ਮੰਤਰੀ ਚਿਹਰੇ ਨੂੰ ਜਨਤਕ ਮੰਚ 'ਤੇ ਬਹਿਸ ਲਈ ਦਿੱਤਾ ਸੱਦਾ