ਧਰਮ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 28, 2024 06:26 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਸੰਗਤਾਂ ਨਾਲ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਭਾਈ ਮਰਦਾਨਾ ਜੀ ਨੇ ਸਬਰ, ਸਿਦਕ ਤੇ ਭਰੋਸੇ ਨਾਲ ਗੁਰੂ ਸਾਹਿਬ ਦੀ ਸੇਵਾ ਕੀਤੀ। ਉਨ੍ਹਾਂ ਸੰਗਤਾਂ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਵੀ ਕੀਤੀ। ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ।

ਇਸ ਮੌਕੇ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਕਥਾਵਾਚਕ ਭਾਈ ਹਰਮਿੱਤਰ ਸਿੰਘ ਸਮੇਤ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਵੱਲੋਂ ਸ. ਰਜਿੰਦਰ ਸਿੰਘ ਬਿੱਟੂ, ਜੀਤ ਸਿੰਘ ਗੋਰੀਆ, ਸ. ਤਰਸੇਮ ਸਿੰਘ, ਸ. ਅਮਰੀਕ ਸਿੰਘ, ਪਾਲ ਕਰੈਸ਼ੀ, ਸ. ਸਰਦਾਰਾ ਸਿੰਘ, ਸ. ਬਲਵਿੰਦਰ ਸਿੰਘ, ਸ. ਜਗਤਾਰ ਸਿੰਘ, ਸ੍ਰੀ ਅਸ਼ੋਕ ਕੁਮਾਰ, ਮੁਸ਼ਤਾਕ ਕਿੰਗ, ਅਬਦੁਲ ਝੱਸ, ਸ. ਅਮਰਜੀਤ ਸਿੰਘ, ਸਲਮਾਨ ਝੱਸ, ਮੀਨਾ ਹੋਰੀਆ, ਰਮਨਦੀਪ ਭਾਂਬਰੀ, ਸੋਨੀਆ ਭਾਂਬਰੀ, ਹਰਮੀਤ ਕੌਰ, ਕਮਲ, ਹਰਪ੍ਰੀਤ ਕੌਰ, ਹਰਦੀਪ ਕੌਰ, ਮਨਜੀਤ ਕੌਰ, ਮੱਖਣ ਜਗੇੜਾ, ਬੀਬੀ ਪ੍ਰਵੀਨ ਕੌਰ ਆਦਿ ਮੌਜੂਦ ਸਨ।

Have something to say? Post your comment

 

ਧਰਮ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਪੰਜਾਬ ਸਰਕਾਰ ਵੱਲੋਂ "ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਪੰਜਾਬ ਸਰਕਾਰ ਵੱਲੋਂ " ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ‘ਤੇ  ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ