BREAKING NEWS
ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ ਨਵੰਬਰ 'ਚ 42 ਲੱਖ ਨਵੇਂ ਨਿਵੇਸ਼ਕ ਭਾਰਤੀ ਸ਼ੇਅਰ ਬਾਜ਼ਾਰ ਨਾਲ ਜੁੜੇਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਨੈਸ਼ਨਲ

ਕੰਗਣਾ ਰਣੌਤ ਰਾਜਧ੍ਰੋਹ ਮਾਮਲੇ 'ਚ ਆਗਰਾ ਕੋਰਟ ਅੰਦਰ ਨਹੀਂ ਹੋਈ ਪੇਸ਼

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 29, 2024 08:32 PM

ਨਵੀਂ ਦਿੱਲੀ - ਆਗਰਾ ਦੀ ਐਮਪੀਐਮਐਲਏ ਅਦਾਲਤ ਅੰਦਰ ਬੀਤੇ ਦਿਨ ਅਭਿਨੇਤਰੀ ਅਤੇ ਹਿਮਾਚਲ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੇ ਮਾਮਲੇ 'ਚ ਸੁਣਵਾਈ ਹੋਈ। ਅਦਾਕਾਰਾ ਅਦਾਲਤ 'ਚ ਪੇਸ਼ ਨਹੀਂ ਹੋਈ ਤੇ ਨਾ ਹੀ ਉਸ ਦਾ ਵਕੀਲ ਪਹੁੰਚਿਆ। ਇਸ ਤੋਂ ਪਹਿਲਾਂ 12 ਨਵੰਬਰ ਨੂੰ ਵੀ ਅਦਾਲਤ ਵਿੱਚ ਸੁਣਵਾਈ ਹੋਈ ਸੀ ਅਤੇ ਅਦਾਕਾਰਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਸੀ। ਨੋਟਿਸ ਦੇ ਅਨੁਸਾਰ 28 ਨਵੰਬਰ ਨੂੰ, ਭਾਜਪਾ ਦੇ ਸੰਸਦ ਮੈਂਬਰ ਨੇ ਆਪਣੇ ਵਕੀਲ ਦੁਆਰਾ ਜਾਂ ਕਿਸੇ ਵਕੀਲ ਦੇ ਜ਼ਰੀਏ ਐਮਪੀਐਮਐਲਏ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰਨਾ ਸੀ, ਵਿਸ਼ੇਸ਼ ਅਦਾਲਤ ਦੇ ਐਮਪੀਐਮਐਲਏ ਜਸਟਿਸ ਅਨੁਜ ਕੁਮਾਰ ਸਿੰਘ ਵਲੋਂ ਨੋਟਿਸ ਜਾਰੀ ਹੋਣ ਤੋਂ ਬਾਅਦ ਵੀ ਅਭਿਨੇਤਰੀ ਕੰਗਨਾ ਰਣੌਤ ਨਾ ਤਾਂ ਸੁਣਵਾਈ 'ਤੇ ਆਈ ਅਤੇ ਨਾ ਹੀ ਉਸ ਦੀ ਤਰਫੋਂ ਕੋਈ ਵਕੀਲ ਅਦਾਲਤ 'ਚ ਪੇਸ਼ ਹੋਇਆ। ਅਦਾਲਤ ਅਗਲੀ ਸੁਣਵਾਈ ਤੋਂ ਬਾਅਦ ਆਪਣਾ ਹੁਕਮ ਕੀ ਜਾਰੀ ਕਰਦੀ ਹੈ ਉਸ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ । ਇਸ ਸਬੰਧੀ ਆਗਰਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਵਕੀਲ ਰਮਾਸ਼ੰਕਰ ਸ਼ਰਮਾ ਨੇ ਬੀਤੀ 11 ਸਤੰਬਰ ਨੂੰ ਵਿਸ਼ੇਸ਼ ਜੱਜ ਐਮਪੀਐਮਐਲਏ ਅਦਾਲਤ ਵਿੱਚ ਕੰਗਨਾ ਰਣੌਤ ਖ਼ਿਲਾਫ਼ ਦੇਸ਼ ਧ੍ਰੋਹ ਅਤੇ ਅਪਮਾਨ ਦੀਆਂ ਧਾਰਾਵਾਂ ਤਹਿਤ ਕੇਸ ਦਾਇਰ ਕੀਤਾ ਸੀ। ਦੋਸ਼ ਲਾਇਆ ਗਿਆ ਸੀ ਕਿ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਬੀਤੀ 26 ਅਗਸਤ ਨੂੰ ਇੱਕ ਇੰਟਰਵਿਊ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਾਤਲ ਦੱਸਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵੀ ਵਰਤੀ ਸੀ। ਅਦਾਲਤ ਅੰਦਰ ਚਲ ਰਹੇ ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ ਲਈ ਤੈਅ ਕੀਤੀ ਗਈ ਹੈ ।

Have something to say? Post your comment

 

ਨੈਸ਼ਨਲ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿੱਲੀ ਦੇ ਏਮਜ਼ ਵਿੱਚ ਹੋ ਗਿਆ ਦੇਹਾਂਤ 

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਨਾਜ਼ੁਕ-ਦਿੱਲੀ ਦੇ ਏਮਜ਼ ਵਿੱਚ ਦਾਖ਼ਲ

ਪੇਪਰ ਲੀਕ ਕਰਕੇ ਏਕਲਵਿਆ ਵਾਂਗ ਕੱਟਿਆ ਜਾਂਦਾ ਹੈ ਨੌਜਵਾਨ ਦਾ ਅੰਗੂਠਾ, ਬਿਹਾਰ ਦੀ ਤਾਜ਼ਾ ਮਿਸਾਲ : ਰਾਹੁਲ ਗਾਂਧੀ

ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾ

ਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ 

ਕਾਂਗਰਸ 24 ਘੰਟਿਆਂ 'ਚ ਅਜੇ ਮਾਕਨ ਖਿਲਾਫ ਕਾਰਵਾਈ ਕਰੇ: 'ਆਪ' ਦੀ ਚੇਤਾਵਨੀ

ਸਾਹਿਬਜ਼ਾਦਿਆਂ ਨੂੰ ਸਰਧਾਂ ਦੇ ਫੁੱਲ ਭੇਟ ਕਰਨ ਹਿੱਤ ਖ਼ਾਲਸਾ ਪੰਥ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਰੀ-ਪੀਰੀ ਦੀ ਕਾਨਫਰੰਸ ਵਿਚ ਪਹੁੰਚਣ : ਮਾਨ

ਕੇਜਰੀਵਾਲ ਨੇ ਬੀਜੇਪੀ 'ਤੇ ਲਾਇਆ ਵੱਡਾ ਇਲਜ਼ਾਮ, ਕਿਹਾ- ਮੁੱਖ ਮੰਤਰੀ ਆਤਿਸ਼ੀ ਨੂੰ ਜੇਲ੍ਹ 'ਚ ਸੁੱਟਣ ਦੀ ਹੋ ਰਹੀ ਹੈ ਤਿਆਰੀ

ਵੀਰ ਬਾਲ ਦਿਵਸ ਮਨਾਉਣ ਲਈ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਾਂ

'ਔਰਤਾਂ ਦੇ ਸਨਮਾਨ' 'ਤੇ ਭਾਜਪਾ-ਆਪ ਆਹਮੋ-ਸਾਹਮਣੇ