BREAKING NEWS
ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ ਨਵੰਬਰ 'ਚ 42 ਲੱਖ ਨਵੇਂ ਨਿਵੇਸ਼ਕ ਭਾਰਤੀ ਸ਼ੇਅਰ ਬਾਜ਼ਾਰ ਨਾਲ ਜੁੜੇਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਨੈਸ਼ਨਲ

ਬੰਗਲਾਦੇਸ਼ 'ਚ ਹਿੰਦੂਆਂ 'ਤੇ ਹੋ ਰਹੇ ਅੱਤਿਆਚਾਰ ਦਾ ਮੁੱਦਾ ਉਠਾਇਆ ਸਾਂਸਦ ਰਾਘਵ ਚੱਢਾ ਨੇ ਰਾਜ ਸਭਾ ਵਿੱਚ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 29, 2024 09:00 PM


ਨਵੀਂ ਦਿੱਲੀ-ਸੰਸਦ ਦੇ ਸ਼ਰਦ ਰੁੱਤ ਇਜਲਾਸ ਦੌਰਾਨ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀਆਂ ਵਿਰੁੱਧ ਹੋ ਰਹੇ ਅੱਤਿਆਚਾਰਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਸਦਨ ਦੀ ਕਾਰਵਾਈ ਮੁਲਤਵੀ ਕਰਨ ਦਾ ਨੋਟਿਸ ਦਿੱਤਾ ਅਤੇ ਇਸਕਾਨ ਦੇ ਸੰਤ ਚਿਨਮਯ ਦਾਸ ਦੀ ਗ੍ਰਿਫਤਾਰੀ ਦਾ ਮੁੱਦਾ ਉਠਾਇਆ। ਉਨ੍ਹਾਂ ਸਰਕਾਰ ਤੋਂ ਇਸ ਗੰਭੀਰ ਮੁੱਦੇ ’ਤੇ ਚਰਚਾ ਕਰਨ ਦੀ ਮੰਗ ਕਰਦਿਆਂ ਬੰਗਲਾਦੇਸ਼ ਸਰਕਾਰ ਨੂੰ ਇਸ ਮਾਮਲੇ ’ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।

ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਬੰਗਲਾਦੇਸ਼ 'ਚ ਹਿੰਦੂ ਘੱਟ ਗਿਣਤੀ 'ਤੇ ਹਮਲੇ ਅਤੇ ਅੱਤਿਆਚਾਰ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ। ਇਹ ਘਟਨਾਵਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੀ ਨਹੀਂ ਸਗੋਂ ਧਾਰਮਿਕ ਆਜ਼ਾਦੀ 'ਤੇ ਵੀ ਸਿੱਧਾ ਹਮਲਾ ਹੈ। ਉਨ੍ਹਾਂ ਸਰਕਾਰ ਤੋਂ ਸਵਾਲ ਕੀਤਾ ਕਿ ਇਨ੍ਹਾਂ ਘਟਨਾਵਾਂ 'ਤੇ ਕੀ ਕਦਮ ਚੁੱਕੇ ਜਾ ਰਹੇ ਹਨ।ਸੰਸਦ ਮੈਂਬਰ ਚੱਢਾ ਨੇ ਇਸਕਾਨ ਦੇ ਸੰਤ ਚਿਨਮਯ ਦਾਸ ਜੀ ਦੀ ਗੈਰ-ਕਾਨੂੰਨੀ ਗ੍ਰਿਫਤਾਰੀ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਇਸ ਨੂੰ ਧਾਰਮਿਕ ਆਜ਼ਾਦੀ ਦੇ ਵਿਰੁੱਧ ਕਰਾਰ ਦਿੱਤਾ। ਉਨ੍ਹਾਂ ਸਮੁੱਚੇ ਸਦਨ ਨੂੰ ਅਪੀਲ ਕੀਤੀ ਕਿ ਸਾਰੇ ਸੰਸਦ ਮੈਂਬਰ ਸਰਬਸੰਮਤੀ ਨਾਲ ਇਸ ਗ੍ਰਿਫ਼ਤਾਰੀ ਦੀ ਨਿਖੇਧੀ ਕਰਨ ਅਤੇ ਬੰਗਲਾਦੇਸ਼ ਸਰਕਾਰ ’ਤੇ ਦਬਾਅ ਪਾਉਣ ਕਿ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਰਾਘਵ ਚੱਢਾ ਨੇ ਇਹ ਜਾਣਨ ਦੀ ਮੰਗ ਕੀਤੀ ਕਿ ਤਖਤਾ ਪਲਟ ਤੋਂ ਬਾਅਦ ਬੰਗਲਾਦੇਸ਼ ਵਿੱਚ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨੇ ਕੀ ਕਦਮ ਚੁੱਕੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਦਨ ਨੂੰ ਦੱਸਿਆ ਜਾਵੇ ਕਿ ਇਸ ਮਾਮਲੇ 'ਤੇ ਬੰਗਲਾਦੇਸ਼ ਸਰਕਾਰ ਨਾਲ ਕੀ ਵਿਚਾਰ-ਵਟਾਂਦਰਾ ਹੋ ਰਿਹਾ ਹੈ। ਚੱਢਾ ਨੇ ਕਿਹਾ, "ਬੰਗਲਾਦੇਸ਼ ਵਿੱਚ ਹਿੰਦੂ ਭਾਈਚਾਰੇ 'ਤੇ ਹਮਲਿਆਂ ਅਤੇ ਅੱਤਿਆਚਾਰਾਂ ਦੀਆਂ ਘਟਨਾਵਾਂ ਬੇਹੱਦ ਚਿੰਤਾਜਨਕ ਹਨ। ਇਹ ਸਿਰਫ਼ ਇੱਕ ਭਾਈਚਾਰੇ ਦਾ ਮੁੱਦਾ ਨਹੀਂ ਹੈ, ਸਗੋਂ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦਾ ਸਵਾਲ ਹੈ। ਸਦਨ ਨੂੰ ਇੱਕਜੁੱਟ ਹੋ ਕੇ ਇਨ੍ਹਾਂ ਘਟਨਾਵਾਂ ਦੀ ਨਿੰਦਾ ਕਰਨੀ ਚਾਹੀਦੀ ਹੈ ਅਤੇ ਚਿਨਮਯ ਦਾਸ ਜੀ ਦੀ ਗ੍ਰਿਫਤਾਰੀ ਵਿਰੁੱਧ ਮਤਾ ਪਾਸ ਕੀਤਾ ਜਾਵੇ।ਚੱਢਾ ਨੇ ਸਵਾਲ ਉਠਾਇਆ ਕਿ ਭਾਰਤ ਸਰਕਾਰ ਨੇ ਬੰਗਲਾਦੇਸ਼ ਵਿੱਚ ਹਿੰਦੂ ਭਾਈਚਾਰੇ ਦੀ ਸੁਰੱਖਿਆ ਲਈ ਹੁਣ ਤੱਕ ਕੀ ਠੋਸ ਕਦਮ ਚੁੱਕੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਵਿਸ਼ੇ 'ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ ਅਤੇ ਸਦਨ ਨੂੰ ਭਰੋਸਾ ਦਿਵਾਇਆ ਜਾਵੇ ਕਿ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ।

ਰਾਘਵ ਚੱਢਾ ਨੇ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਇਸ ਮੁੱਦੇ 'ਤੇ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਦਨ ਨੂੰ ਨਾ ਸਿਰਫ਼ ਇਸ ਮੁੱਦੇ 'ਤੇ ਚਰਚਾ ਕਰਨੀ ਚਾਹੀਦੀ ਹੈ ਸਗੋਂ ਬੰਗਲਾਦੇਸ਼ ਸਰਕਾਰ 'ਤੇ ਦਬਾਅ ਬਣਾਉਣ ਲਈ ਸਖ਼ਤ ਸੰਦੇਸ਼ ਵੀ ਦੇਣਾ ਚਾਹੀਦਾ ਹੈ।

Have something to say? Post your comment

 

ਨੈਸ਼ਨਲ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿੱਲੀ ਦੇ ਏਮਜ਼ ਵਿੱਚ ਹੋ ਗਿਆ ਦੇਹਾਂਤ 

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਨਾਜ਼ੁਕ-ਦਿੱਲੀ ਦੇ ਏਮਜ਼ ਵਿੱਚ ਦਾਖ਼ਲ

ਪੇਪਰ ਲੀਕ ਕਰਕੇ ਏਕਲਵਿਆ ਵਾਂਗ ਕੱਟਿਆ ਜਾਂਦਾ ਹੈ ਨੌਜਵਾਨ ਦਾ ਅੰਗੂਠਾ, ਬਿਹਾਰ ਦੀ ਤਾਜ਼ਾ ਮਿਸਾਲ : ਰਾਹੁਲ ਗਾਂਧੀ

ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾ

ਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ 

ਕਾਂਗਰਸ 24 ਘੰਟਿਆਂ 'ਚ ਅਜੇ ਮਾਕਨ ਖਿਲਾਫ ਕਾਰਵਾਈ ਕਰੇ: 'ਆਪ' ਦੀ ਚੇਤਾਵਨੀ

ਸਾਹਿਬਜ਼ਾਦਿਆਂ ਨੂੰ ਸਰਧਾਂ ਦੇ ਫੁੱਲ ਭੇਟ ਕਰਨ ਹਿੱਤ ਖ਼ਾਲਸਾ ਪੰਥ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਰੀ-ਪੀਰੀ ਦੀ ਕਾਨਫਰੰਸ ਵਿਚ ਪਹੁੰਚਣ : ਮਾਨ

ਕੇਜਰੀਵਾਲ ਨੇ ਬੀਜੇਪੀ 'ਤੇ ਲਾਇਆ ਵੱਡਾ ਇਲਜ਼ਾਮ, ਕਿਹਾ- ਮੁੱਖ ਮੰਤਰੀ ਆਤਿਸ਼ੀ ਨੂੰ ਜੇਲ੍ਹ 'ਚ ਸੁੱਟਣ ਦੀ ਹੋ ਰਹੀ ਹੈ ਤਿਆਰੀ

ਵੀਰ ਬਾਲ ਦਿਵਸ ਮਨਾਉਣ ਲਈ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਾਂ

'ਔਰਤਾਂ ਦੇ ਸਨਮਾਨ' 'ਤੇ ਭਾਜਪਾ-ਆਪ ਆਹਮੋ-ਸਾਹਮਣੇ