ਨਵੀਂ ਦਿੱਲੀ -ਗੁਰੂ ਨਾਨਕ ਪਬਲਿਕ ਸਕੂਲ ਰਾਜੋਰੀ ਗਾਰਡਨ ਵਿਖ਼ੇ ਸਿੱਖ ਪੰਥ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਆਸਾ ਦੀ ਵਾਰ ਸ਼ਬਦ ਕੀਰਤਨ ਦੀ ਰੂਹਾਨੀ ਪੇਸ਼ਕਾਰੀ ਨਾਲ ਹੋਈ, ਜਿਸ ਨਾਲ ਸਕੂਲ ਦੇ ਵਿਹੜੇ ਵਿੱਚ ਸ਼ਾਂਤ ਅਤੇ ਅਧਿਆਤਮਿਕ ਮਾਹੌਲ ਬਣਿਆ। ਇਸ ਮੌਕੇ ਦਸਵੀਂ ਅਤੇ ਬਾਹਰਵੀਂ ਕਲਾਸ ਦੇ ਬੱਚਿਆਂ ਦੀ ਅਕਾਦਮਿਕ ਸਫਲਤਾ ਅਤੇ ਵਿਕਾਸ ਲਈ ਸਹਿਜ ਪਾਠ ਰੱਖਿਆ ਗਿਆ ।
ਸਕੂਲ ਅੰਦਰ ਕਰਵਾਏ ਗਏ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ਤੇ ਇਨਾਮ ਵੰਡ ਸਮਾਰੋਹ ਰੱਖਿਆ ਗਿਆ ਸੀ ਜਿਸ ਵਿਚ ਪਿਛਲੇ ਸੈਸ਼ਨ (2023-24) ਦੇ ਬੱਚਿਆਂ ਵਲੋਂ ਕੀਤੀਆਂ ਗਈਆਂ ਅਕਾਦਮਿਕ ਪ੍ਰਾਪਤੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਸਨਮਾਨਿਤ ਕੀਤਾ ਗਿਆ। ਸਕੂਲ ਮੈਨੇਜਮੈਂਟ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਯੋਗ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਭੇਂਟ ਕਰਕੇ ਭਵਿੱਖ ਵਿੱਚ ਉੱਤਮਤਾ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਕੂਲ ਦੀ ਸੰਗੀਤ ਮੰਡਲੀ ਨੂੰ ਹਾਲ ਹੀ ਵਿੱਚ ਆਯੋਜਿਤ ਇੱਕ ਮੁਕਾਬਲੇ ਵਿੱਚ 5100 ਰੁਪਏ ਦਾ ਨਕਦ ਇਨਾਮ ਜਿੱਤਣ ਦੀ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਰਾਜਾ ਬਲਦੀਪ ਸਿੰਘ, ਮੈਨੇਜਰ ਜਗਜੀਤ ਸਿੰਘ, ਮੈਂਬਰ ਹਰਜੀਤ ਸਿੰਘ ਰਾਜਾ ਬਖਸ਼ੀ, ਪ੍ਰੀਤ ਪ੍ਰਤਾਪ ਸਿੰਘ, ਪ੍ਰਿੰਸੀਪਲ ਮਨਪ੍ਰੀਤ ਕੌਰ ਅਤੇ ਸਮੂਹ ਸਕੂਲ ਸਟਾਫ ਨੇ ਨਾਲ ਬੱਚਿਆਂ ਦੇ ਪਰਿਵਾਰਕ ਮੈਂਬਰ ਵੀ ਹਾਜਿਰ ਸੀ । ਪ੍ਰੋਗਰਾਮ ਦੀ ਸਮਾਪਤੀ ਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ਸੀ ।