ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਸਹੁੰ ਚੁਕਾਈ

ਕੌਮੀ ਮਾਰਗ ਬਿਊਰੋ | December 02, 2024 07:00 PM


ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਨੂੰ ਸਹੁੰ ਚੁਕਾਈ।

ਸਹੁੰ ਚੁੱਕ ਸਮਾਗਮ ਪੰਜਾਬ ਵਿਧਾਨ ਸਭਾ ਦੇ ਮੈਂਬਰ ਲੌਂਜ ਵਿਖੇ ਹੋਇਆ, ਜਿੱਥੇ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਚੁਣੇ ਗਏ ਉਮੀਦਵਾਰ ਡਾ. ਇਸ਼ਾਂਕ ਕੁਮਾਰ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਸ. ਗੁਰਦੀਪ ਸਿੰਘ ਰੰਧਾਵਾ ਅਤੇ ਗਿੱਦੜਬਾਹਾ ਤੋਂ ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵਿਧਾਇਕ ਵਜੋਂ ਸਹੁੰ ਚੁੱਕੀ।

ਪੰਜਾਬ ਵਿਧਾਨ ਸਭਾ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਹਲਕਾ ਵਿਧਾਇਕਾਂ ਨੂੰ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਨਵ-ਨਿਯੁਕਤ ਵਿਧਾਇਕਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਕਈ ਪਤਵੰਤੇ ਵੀ ਮੌਜੂਦ ਸਨ।

ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ, ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ, ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਟਾਲਾ ਅਤੇ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਬੱਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ, ਧਰਮਕੋਟ ਦੇ ਵਿਧਾਇਕ ਸ. ਦਵਿੰਦਰ ਸਿੰਘ ਲਾਡੀ ਢੋਸ, ਬੱਲੂਆਣਾ ਦੇ ਵਿਧਾਇਕ ਸ. ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਨਵਾਂ ਸ਼ਹਿਰ ਦੇ ਵਿਧਾਇਕ ਸ੍ਰੀ ਨਛੱਤਰ ਪਾਲ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਕੇ.ਏ.ਪੀ.ਸਿਨਹਾ, ਐਡਵੋਕੇਟ ਜਨਰਲ ਪੰਜਾਬ ਸ੍ਰੀ ਗੁਰਮਿੰਦਰ ਸਿੰਘ ਸਮੇਤ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਸਮਾਗਮ ਦੀ ਕਾਰਵਾਈ ਸਕੱਤਰ ਪੰਜਾਬ ਵਿਧਾਨ ਸਭਾ ਸ੍ਰੀ ਰਾਮ ਲੋਕ ਖਟਾਣਾ ਨੇ ਚਲਾਈ।

Have something to say? Post your comment

 

ਪੰਜਾਬ

'ਪੰਜਾਬ ਪੁਲਿਸ ਨੇ ਵੱਡੀ ਵਾਰਦਾਤ ਨੂੰ ਵਾਪਰਨ ਤੋਂ ਰੋਕਿਆ', ਸੁਖਬੀਰ ਬਾਦਲ 'ਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਨੇ

 ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਵਧਾਈ : ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ

ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ, ਹਮਲਾਵਰ ਹਿਰਾਸਤ 'ਚ

ਪੰਜਾਬ ਪੁਲਿਸ ਦੀ ਮੁਸ਼ਤੈਦੀ ਕਾਰਣ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

ਵੀ ਆਈ ਪੀ ਸੇਵਾਦਾਰਾਂ ਦੇ ਨਾਲ ਤੈਨਾਤ ਸੁਰਖਿਆ ਕਰਮਚਾਰੀਆਂ ਕਾਰਨ ਸੰਗਤ ਨੂੰ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪਿਆ

ਜਿੰਨਾ ਪੰਜ ਪਿਆਰੇ ਸਿੰਘਾਂ ਨੂੰ ਜਥੇਦਾਰਾਂ ਦੇ ਮਾਮਲੇ ਵਿਚ ਸੇਵਾ ਮੁਕਤ ਕਰ ਦਿੱਤਾ ਗਿਆ ਸੀ ਨੂੰ ਮੁੜ ਬਹਾਲ ਕੀਤਾ ਜਾਵੇ-ਟੌਹੜਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਦੀ ਧਰਮ ਸੁਪਤਨੀ ਨੇ  ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ਪਸ਼ਟੀਕਰਨ ਪੇਸ਼ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋ ਬਾਅਦ ਗਿਆਨੀ ਗੁਰਬਚਨ ਸਿੰਘ ਪਾਸੋਂ ਸੇਵਾਦਾਰ ਤੇ ਗਡੀਆਂ ਵਾਪਸ ਤੇ ਗਿਆਨੀ ਗੁਰਮੁਖ ਸਿੰਘ ਦੀ ਬਦਲੀ ਸ੍ਰੀ ਮੁਕਤਸਰ ਸਾਹਿਬ

ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਡਸਾ ਨੇ ਸ਼ੁਰੂ ਕੀਤੀ ਧਾਰਮਿਕ ਸਜਾ ਹੱਥ ਵਿੱਚ ਬਰਛਾ ਫੜ ਕੇ