ਨੈਸ਼ਨਲ

ਡੇਰਾ ਸੱਚਾ ਸੌਦਾ ਮੁਖੀ ਦੇ ਮਾਫ਼ੀਨਾਮੇ ਦਾ ਸਵਾਗਤ ਕਰਨ ਲਈ ਮੰਜੀਤ ਸਿੰਘ ਜੀਕੇ ਉਪਰ ਹੋਏ ਕਾਰਵਾਈ: ਕਾਲਕਾ/ ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 03, 2024 06:26 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਸਮੇਤ ਕਮੇਟੀ ਦੇ ਮੈਂਬਰਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਹੋਰਾਂ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਮਾਮਲੇ ਵਿੱਚ ਧਾਰਮਿਕ ਸਜ਼ਾ ਸੁਣਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ। ਸਾਥ ਹੀ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਤੋਂ ਮੰਜੀਤ ਸਿੰਘ ਜੀਕੇ ਉੱਤੇ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਤਨਖਿਆਹੀਆ ਕਰਾਰ ਦੇਣ ਦੇ ਫ਼ੈਸਲੇ ਦੇ ਮੱਦੇਨਜ਼ਰ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਵੀ ਉਠਾਈ।
ਸ: ਹਰਮੀਤ ਸਿੰਘ ਕਾਲਕਾ ਅਤੇ ਸ: ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਜਦੋਂ ਡੇਰਾ ਮੁਖੀ ਨੂੰ ਮਾਫ਼ੀ ਦਿੱਤੀ ਗਈ ਸੀ, ਉਸ ਵੇਲੇ ਮੰਜੀਤ ਸਿੰਘ ਜੀਕੇ ਦਿੱਲੀ ਕਮੇਟੀ ਅਤੇ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਨ। ਉਸ ਵੇਲੇ ਉਨ੍ਹਾਂ ਨੇ ਉਸ ਮਾਫ਼ੀਨਾਮੇ ਦਾ ਸਵਾਗਤ ਕਰਦੇ ਹੋਏ ਨਾ ਸਿਰਫ਼ ਮੀਡੀਆ ਵਿੱਚ ਬਿਆਨਬਾਜ਼ੀ ਕੀਤੀ ਸੀ, ਸਗੋਂ ਬਹੁਤ ਸਾਰੇ ਮੈਂਬਰਾਂ ਨੂੰ ਸਾਥ ਲੈ ਕੇ ਕਮੇਟੀ ਦੇ ਖ਼ਰਚੇ 'ਤੇ ਸ਼੍ਰੀ ਅੰਮ੍ਰਿਤਸਰ ਵੀ ਗਏ ਸਨ। ਸ: ਕਾਲਕਾ ਅਤੇ ਸ: ਕਾਹਲੋਂ ਨੇ ਦੱਸਿਆ ਕਿ ਮੰਜੀਤ ਸਿੰਘ ਜੀਕੇ ਨੇ ਉਸ ਵੇਲੇ ਸ: ਪਰਮਜੀਤ ਸਿੰਘ ਸਰਨਾ ਨੂੰ ਦੋਸ਼ੀ ਠਹਿਰਾਉਂਦੇ ਹੋਏ ਕਿਹਾ ਸੀ ਕਿ ਇਹ ਸਾਜਿਸ਼ ਸਰਨਾ ਦੇ ਦੋਸ਼ਾਂ ਨਾਲ ਜੁੜੀ ਹੈ। ਇਸ ਅਧਾਰ 'ਤੇ, ਪਰਮਜੀਤ ਸਿੰਘ ਸਰਨਾ ਨੂੰ ਵੀ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਉਨ੍ਹਾਂ 'ਤੇ ਕਾਰਵਾਈ ਦੀ ਮੰਗ ਕੀਤੀ ਗਈ।
ਇਸੇ ਤਰ੍ਹਾਂ, ਉਨ੍ਹਾਂ ਨੇ ਕਿਹਾ ਕਿ ਹਰਵਿੰਦਰ ਸਿੰਘ ਸਰਨਾ ਨੂੰ ਜਥੇਦਾਰ ਸਾਹਿਬਾਨ ਦੁਆਰਾ ਤਨਖਿਆਹੀਆ ਕਰੇ ਜਾਣ ਦਾ ਫ਼ੈਸਲਾ ਸਰਾਹਣਯੋਗ ਹੈ। ਉਨ੍ਹਾਂ ਦੇ ਅਨੁਸਾਰ, ਇਸ ਫ਼ੈਸਲੇ ਕਾਰਨ ਹੁਣ ਕੋਈ ਵੀ ਬੇਵਜ੍ਹਾ ਜਥੇਦਾਰ ਸਾਹਿਬਾਨ ਉੱਤੇ ਸ਼ੱਕ-ਸ਼ੁਭਾ ਕਰਨ ਤੋਂ ਬਚੇਗਾ। ਕਾਲਕਾ ਤੇ ਕਾਹਲੋਂ ਨੇ ਸਰਨਾ ਨੂੰ ਤਨਖਿਆਹੀਆ ਕਰਾਰ ਦੇਣ ਤੋਂ ਬਾਅਦ ਤੁਰੰਤ ਦਿੱਲੀ ਕਮੇਟੀ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ।
ਸ: ਕਾਲਕਾ ਤੇ ਸ: ਕਾਹਲੋਂ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ "ਫ਼ਖ਼ਰੇ ਕੌਮ" ਦਾ ਖਿਤਾਬ ਵਾਪਸ ਲੈਣ ਦੇ ਫ਼ੈਸਲੇ ਦਾ ਵੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਥ ਲਈ ਇੱਕ ਸਬਕ ਹੋਵੇਗਾ ਕਿ ਚੰਗੇ ਕੰਮਾਂ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ ਮਿਲ ਸਕਦਾ ਹੈ, ਪਰ ਪੰਥ ਵਿਰੋਧੀ ਕੰਮਾਂ ਲਈ ਇਹ ਵਾਪਸ ਵੀ ਲਿਆ ਜਾ ਸਕਦਾ ਹੈ।
ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮੰਜੀਤ ਸਿੰਘ ਜੀਕੇ ਅਤੇ ਪਰਮਜੀਤ ਸਿੰਘ ਸਰਨਾ ਨੂੰ ਤਲਬ ਕਰਕੇ ਧਾਰਮਿਕ ਸਜ਼ਾ ਦੇਣ ਲਈ ਪੱਤਰ ਲਿਖਿਆ ਗਿਆ ਹੈ।

Have something to say? Post your comment

 

ਨੈਸ਼ਨਲ

ਬੁੱਢੇ ਨਾਲੇ ਦੇ ਮਸਲੇ ਬਾਰੇ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਹੀ ਬਾਬਾ ਮਹਿਰਾਜ ਅਤੇ ਹੋਰਾਂ ਨੂੰ ਕੀਤਾ ਨਜ਼ਰਬੰਦ

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਕੀਤੇ ਗਏ ਫੈਸਲਿਆਂ ਦਾ ਸੁਆਗਤ-ਪਰਮਜੀਤ ਸਿੰਘ ਵੀਰਜੀ

ਕੇਜਰੀਵਾਲ ਨੇ ਦਿੱਲੀ 'ਚ ਕਾਨੂੰਨ ਵਿਵਸਥਾ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਭਾਜਪਾ ਖਿਲਾਫ ਖੋਲਿਆ ਮੋਰਚਾ

ਨਵਜੋਤ ਸਿੰਘ ਸਿੱਧੂ ਖਿਲਾਫ ਕਾਨੂੰਨੀ ਨੋਟਿਸ 'ਤੇ ਕੈਂਸਰ ਸਰਵਾਈਵਰ ਰੋਜ਼ਲਿਨ ਖਾਨ ਦਾ ਪ੍ਰਤੀਕਰਮ

ਡਬਲਊਐਸਸੀਸੀ ਨੇ ਸਿੱਖ ਉੱਦਮੀਆਂ, ਪੇਸ਼ੇਵਰਾਂ ਅਤੇ ਲੇਖਕਾਂ ਨੂੰ ਵਪਾਰਿਕ ਅਵਾਰਡ ਨਾਲ ਕੀਤਾ ਸਨਮਾਨਿਤ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੀਤੇ ਗਏ ਫੈਸਲਿਆਂ ਨਾਲ ਓਸ ਦਾ ਰੁਤਬਾ ਦੁਨੀਆ ਅੱਗੇ ਉਜਾਗਰ ਹੋਇਆ: ਸਰਨਾ

ਸਿੱਖ ਬੀਬੀਆਂ ਦੀ ਸ਼ਹਾਦਤਾਂ ਨੂੰ ਸਮਰਪਿਤ ਕਿਤਾਬ "ਕੌਰਨਾਮਾ" ਦੀ ਨਵੀਂ ਛਾਪ ਗੁਰਦੁਆਰਾ ਸ੍ਰੀ ਪੰਜਾ ਸਾਹਿਬ ’ਚ ਕੀਤੀ ਜਾਰੀ

ਯੂਪੀ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਨੂੰ ਆਪਣੀਆਂ ਮੰਗਾਂ 'ਤੇ ਫੈਸਲਾ ਲੈਣ ਲਈ ਦਿੱਤਾ ਇਕ ਹਫਤੇ ਦਾ ਸਮਾਂ

ਗੁਰੂ ਨਾਨਕ ਪਬਲਿਕ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਕਿਸਾਨੀ ਮੰਗਾ ਦੀ ਪ੍ਰਾਪਤੀ ਲਈ ਸ਼ਹੀਦੀ ਜੱਥੇ ਦਾ 6 ਦਸੰਬਰ ਨੂੰ ਦਿੱਲੀ ਵਲ ਹੋਵੇਗਾ ਕੂਚ: ਸਰਵਣ ਸਿੰਘ ਪੰਧੇਰ