ਪੰਜਾਬ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

ਕੌਮੀ ਮਾਰਗ ਬਿਊਰੋ | December 03, 2024 09:28 PM

ਚੰਡੀਗੜ੍ਹ/ਅਲਾਵਲਪੁਰ/ਜਲੰਧਰ-ਅਲਾਵਲਪੁਰ ਵਿੱਚ ਸੈਨੀਟੇਸ਼ਨ ਸਹੂਲਤਾਂ ਦੇ ਸੁਧਾਰ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ 10.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਸੀਵਰੇਜ ਸਬੰਧੀ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅਲਾਵਲਪੁਰ ਸ਼ਹਿਰ ਨੂੰ ਪੰਜਾਬ ਦੇ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣਾ ਹੈ।
ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ 10452 ਅਬਾਦੀ ਨੂੰ ਕਵਰ ਕੀਤਾ ਜਾਵੇਗਾ, ਜਿਸ ਵਿੱਚ 896 ਮੀਟਰ ਇੰਟਰਸੈਪਟਿੰਗ ਸੀਵਰੇਜ ਲਾਈਨ, ਇਕ 2 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ, ਮੇਨ ਪੰਪਿੰਗ ਸਟੇਸ਼ਨ, 100 ਮੀਟਰ ਰਾਈਜਿੰਗ ਲਾਈਨ ਅਤੇ ਇਕ ਸਕਰੀਨਿੰਗ ਚੈਂਬਰ ਸ਼ਾਮਿਲ ਹੈ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਾਲੇ ਗੰਦੇ ਪਾਣੀ ਨੂੰ ਪਿੰਡ ਦੇ ਛੱਪੜ ਵਿੱਚ ਸੁੱਟਿਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਨਵੇਂ ਪ੍ਰੋਜੈਕਟ ਨਾਲ ਗੰਦੇ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਜ਼ਰੀਏ ਸਾਫ਼ ਕਰਕੇ ਮੁੜ ਸਿੰਚਾਈ ਲਈ ਵਰਤਿਆ ਜਾਵੇਗਾ, ਜਿਸ ਨਾਲ ਪਿੰਡ ਦੇ ਛੱਪੜ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇਗਾ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਵਿੱਚ ਅਨੇਕਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਵਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਨਵੀਆਂ ਮਿਸਾਲਾਂ ਕਾਇਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਲਾਵਲਪੁਰ ਸ਼ਹਿਰ ਵਿੱਚ ਲਗਾਏ ਜਾ ਰਹੇ ਇਸ ਪ੍ਰੋਜੈਕਟ ਨੇ ਸੂਬੇ ਦੇ ਵਿਕਾਸ ਵੱਲ ਇਕ ਹੋਰ ਮੀਲ ਪੱਥਰ ਸਥਾਪਿਤ ਕੀਤਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਵੀਰ ਸਿੰਘ, ਹਲਕਾ ਇੰਚਾਰਜ ਜੀਤ ਲਾਲ ਭੱਟੀ, ਪ੍ਰਧਾਨ ਨਗਰ ਕੌਂਸਲ ਨੀਲਮ ਰਾਣੀ, ਮੁੱਖ ਇੰਜੀਨੀਅਰ ਸਤਨਾਮ ਸਿੰਘ, ਸੁਪਰਡੈਂਟ ਇੰਜੀਨੀਅਰ ਅਸ਼ੀਸ ਰਾਏ, ਕਾਰਜਕਾਰੀ ਇੰਜੀਨੀਅਰ ਜਤਿਨ ਵਾਸੂਦੇਵਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਅਲਾਵਲਪੁਰ ਰਾਮਜੀਤ ਸਿੰਘ ਵੀ ਮੌਜੂਦ ਸਨ।

Have something to say? Post your comment

 

ਪੰਜਾਬ

'ਪੰਜਾਬ ਪੁਲਿਸ ਨੇ ਵੱਡੀ ਵਾਰਦਾਤ ਨੂੰ ਵਾਪਰਨ ਤੋਂ ਰੋਕਿਆ', ਸੁਖਬੀਰ ਬਾਦਲ 'ਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਨੇ

 ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਵਧਾਈ : ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ

ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ, ਹਮਲਾਵਰ ਹਿਰਾਸਤ 'ਚ

ਪੰਜਾਬ ਪੁਲਿਸ ਦੀ ਮੁਸ਼ਤੈਦੀ ਕਾਰਣ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

ਵੀ ਆਈ ਪੀ ਸੇਵਾਦਾਰਾਂ ਦੇ ਨਾਲ ਤੈਨਾਤ ਸੁਰਖਿਆ ਕਰਮਚਾਰੀਆਂ ਕਾਰਨ ਸੰਗਤ ਨੂੰ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪਿਆ

ਜਿੰਨਾ ਪੰਜ ਪਿਆਰੇ ਸਿੰਘਾਂ ਨੂੰ ਜਥੇਦਾਰਾਂ ਦੇ ਮਾਮਲੇ ਵਿਚ ਸੇਵਾ ਮੁਕਤ ਕਰ ਦਿੱਤਾ ਗਿਆ ਸੀ ਨੂੰ ਮੁੜ ਬਹਾਲ ਕੀਤਾ ਜਾਵੇ-ਟੌਹੜਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਦੀ ਧਰਮ ਸੁਪਤਨੀ ਨੇ  ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ਪਸ਼ਟੀਕਰਨ ਪੇਸ਼ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋ ਬਾਅਦ ਗਿਆਨੀ ਗੁਰਬਚਨ ਸਿੰਘ ਪਾਸੋਂ ਸੇਵਾਦਾਰ ਤੇ ਗਡੀਆਂ ਵਾਪਸ ਤੇ ਗਿਆਨੀ ਗੁਰਮੁਖ ਸਿੰਘ ਦੀ ਬਦਲੀ ਸ੍ਰੀ ਮੁਕਤਸਰ ਸਾਹਿਬ

ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਡਸਾ ਨੇ ਸ਼ੁਰੂ ਕੀਤੀ ਧਾਰਮਿਕ ਸਜਾ ਹੱਥ ਵਿੱਚ ਬਰਛਾ ਫੜ ਕੇ