ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋ ਬਾਅਦ ਗਿਆਨੀ ਗੁਰਬਚਨ ਸਿੰਘ ਪਾਸੋਂ ਸੇਵਾਦਾਰ ਤੇ ਗਡੀਆਂ ਵਾਪਸ ਤੇ ਗਿਆਨੀ ਗੁਰਮੁਖ ਸਿੰਘ ਦੀ ਬਦਲੀ ਸ੍ਰੀ ਮੁਕਤਸਰ ਸਾਹਿਬ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | December 03, 2024 07:30 PM

ਅੰਮ੍ਰਿਤਸਰ - ਤਖ਼ਤ ਸਾਹਿਬਾਨ ਦੇ ਜਥੇਦਾਰਾਂ ਵਲੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਬਾਰੇ ਦਿੱਤੇ ਫੈਸਲੇ ਤੇ ਅਮਲ ਕਰਦਿਆਂ ਗਿਆਨੀ ਗੁਰਮੁਖ ਸਿੰਘ ਦੀ ਬਦਲੀ ਮੁਕਤਸਰ ਸਾਹਿਬ ਵਿਖੇ ਕਰ ਦਿੱਤੀ ਹੈ ਅਤੇ ਗਿਆਨੀ ਗੁਰਬਚਨ ਸਿੰਘ ਨੂੰ ਧਰਮ ਪ੍ਰਚਾਰ ਲਈ ਦਿੱਤੀਆਂ ਦੋ ਗੱਡੀਆਂ ਤੇ ਤਿੰਨ ਸੇਵਾਦਾਰਾਂ ਨੂੰ ਵੀ ਵਾਪਸ ਬੁਲਾ ਲਿਆ ਹੈ। ਅੱਜ ਇਹ ਜਾਣਥਾਰੀ ਦਿੰਦੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ ਭਗਵੰਤ ਸਿੰਘ ਧੰਗੇੜਾ ਨੇ ਦਸਿਆ ਕਿ ਬੀਤੇ ਕਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਫਸੀਲ ਤੋ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਨੂੰ ਨਿਰਦੇਸ਼ ਦਿੱਤਾ ਸੀ ਕਿ ਇਨਾਂ ਦੋਹਾਂ ਜਥੇਦਾਰਾਂ ਨੇ ਆਪਣਾ ਸ਼ਪਸ਼ਟੀਕਰਨ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਭੇਜਿਆ ਹੈ ਉਹ ਤਸਲੀਬਖਸ਼ ਨਹੀ ਹੈ। ਇਸ ਲਈ ਇਨਾਂ ਦੋਹਾਂ ਤੇ ਕਾਰਵਾਈ ਕਰਨ ਦਾ ਆਦੇਸ਼ ਸੀ। ਜਥੇਦਾਰ ਨੇ ਅੱਜ ਦੁਪਿਹਰ 12 ਵਜੇ ਤਕ ਗਿਆਨੀ ਗੁਰਬਚਨ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਵਲੋ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲੈਣ ਲਈ ਕਿਹਾ ਸੀ ਜਿਸ ਤੋ ਬਾਅਦ ਬੀਤੀ ਰਾਤ ਹੀ ਅਸੀ ਗਿਆਨੀ ਗੁਰਬਚਨ ਸਿੰਘ ਦੀ ਰਿਹਾਇਸ਼ ਤੇ ਜਾ ਕੇ ਉਨਾਂ ਨੂੰ ਧਰਮ ਪ੍ਰਚਾਰ ਲਈ ਦਿੱਤੀਆਂ ਦੋ ਗੱਡੀਆਂ ਤੇ ਤਿੰਨ ਸੇਵਾਦਾਰ ਵਾਪਸ ਲੈ ਲਏ ਸਨ। ਇਸੇ ਤਰਾਂ ਨਾਲ ਗਿਆਨੀ ਗੁਰਮੁਖ ਸਿੰਘ ਦੀ ਬਦਲੀ ਅੰਮ੍ਰਿਤਸਰ ਤੋ ਬਾਹਰ ਕਰਨ ਦਾ ਆਦੇਸ਼ ਸੀ ਇਸ ਲਈ ਗਿਆਨੀ ਗੁਰਮੁਖ ਸਿੰਘ ਦੀ ਬਦਲੀ ਮੁਕਤਸਰ ਸਾਹਿਬ ਵਿਖੇ ਕਰ ਦਿੱਤੀ ਗਈ ਹੈ।

Have something to say? Post your comment

 

ਪੰਜਾਬ

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

ਅਕਾਲੀ ਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲੇ ਦੀ ਕੀਤੀ ਨਿਖੇਧੀ

ਰਾਜਾ ਵੜਿੰਗ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਨਿਖੇਧੀ

ਛੀਨਾ ਨੇ ਸੁਖਬੀਰ ਬਾਦਲ ’ਤੇ ਜਾਨ ਲੇਵਾ ਹਮਲੇ ਦੀ ਕੀਤੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਲਗੀ ਸੇਵਾ ਪੂਰੀ ਕਰ ਰਹੇ ਸੁਖਬੀਰ ਸਿੰਘ ਬਾਦਲ ਤੇ ਨਰੈਣ ਸਿੰਘ ਚੌੜਾ ਨੇ ਕੀਤਾ ਹਮਲਾ

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ- ਭਗਵੰਤ ਸਿੰਘ ਮਾਨ