ਪੰਜਾਬ

ਜਿੰਨਾ ਪੰਜ ਪਿਆਰੇ ਸਿੰਘਾਂ ਨੂੰ ਜਥੇਦਾਰਾਂ ਦੇ ਮਾਮਲੇ ਵਿਚ ਸੇਵਾ ਮੁਕਤ ਕਰ ਦਿੱਤਾ ਗਿਆ ਸੀ ਨੂੰ ਮੁੜ ਬਹਾਲ ਕੀਤਾ ਜਾਵੇ-ਟੌਹੜਾ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | December 03, 2024 07:27 PM

ਅੰਮ੍ਰਿਤਸਰ - ਸ਼ੋ੍ਰਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੋਹੜਾ ਤੇ ਜਰਨੈਲ ਸਿੰਘ ਕਰਤਾਰਪੁਰ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਪਾਸੋ ਮੰਗ ਕੀਤੀ ਹੈ ਕਿ ਜਿੰਨਾ ਪੰਜ ਪਿਆਰੇ ਸਿੰਘਾਂ ਨੂੰ ਜਥੇਦਾਰਾਂ ਦੇ ਮਾਮਲੇ ਵਿਚ ਸੇਵਾ ਮੁਕਤ ਕਰ ਦਿੱਤਾ ਗਿਆ ਸੀ ਨੂੰ ਮੁੜ ਬਹਾਲ ਕੀਤਾ ਜਾਵੇ। ਅੱਜ ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰ ਟੋਹੜਾ ਨੇ ਕਿਹਾ ਕਿ ਡੇਰਾ ਸਿਰਸਾ ਮੁਮਲੇ ਤੇ ਤਖ਼ਤਾਂ ਦੇ ਜਥੇਦਾਰਾਂ ਅਤੇ ਅਕਾਲੀ ਦਲ ਦੇ ਕੁਝ ਆਗੂਆਂ ਵਲੋ ਨਿਭਾਏ ਰੋਲ ਤੋ ਚਿੰਤਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅੰਮ੍ਰਿਤ ਸੰਚਾਰ ਕਰਨ ਵਾਲੇ ਪੰਜ ਪਿਆਰੇ ਸਿੰਘਾਂ ਨੇ ਉਸ ਵੇਲੇ ਦੇ ਜਥੇਦਾਰਾਂ ਨੂੰ ਤਲਬ ਕਰਕੇ ਉਨਾਂ ਪਾਸੋ ਸ਼ਪਸ਼ਟੀਕਰਨ ਮੰਗਿਆ ਸੀ। ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜ ਪਿਆਰੇ ਸਿੰਘਾਂ ਦੀ ਹਸਤੀ ਤੇ ਵੀ ਪ੍ਰਸ਼ਨ ਚਿੰਨ ਲਗਾ ਿਿਦੱਤਾ ਸੀ ਜਿਸ ਤੋ ਬਾਅਦ ਸ਼ੋ੍ਰਮਣੀ ਕਮੇਟੀ ਨੇ ਇਨਾਂ ਪੰਜ ਪਿਆਰੇ ਸਿ’ੰਘਾਂ ਨੂੰ ਪਹਿਲਾਂ ਬਰਖਾਸਤ ਤੇ ਫਿਰ ਸੇਵਾ ਮੁਕਤ ਕਰ ਦਿੱਤਾ ਸੀ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਇਹ ਸਾਰਾ ਮਾਮਲਾ ਸੁਲਝਾ ਦਿੱਤਾ ਗਿਆ ਹੈ ਤੇ ਇਸ ਮਾਮਲੇ ਵਿਚ ਕਸੂਰਵਾਰ ਵਿਅਕਤੀਆਂ ਨੂੰ ਸੇਵਾ ਵੀ ਲਗਾ ਦਿੱਤੀ ਗਈ ਹੈ। ਇਸ ਲਈ ਉਨਾਂ ਪੰਜ ਪਿਆਰੇ ਸਿੰਘਾਂ ਦੀਆਂ ਸੇਵਾਵਾਂ ਲੂੰ ਬਹਾਲ ਕਰ ਦੇਣਾ ਚਾਹੀਦਾ ਹੈ ਤਾਂ ਕਿ ਅਤੀਤ ਵਿਚ ਸ਼ੋ੍ਰਮਣੀ ਕਮੇਟੀ ਦੀ ਗਲਤੀ ਨੂੰ ਸੁਧਾਰਿਆ ਜਾ ਸਕੇ। ਉਨਾਂ ਕਿਹਾ ਕਿ ਇਸ ਮਾਮਲੇ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਨੂੰ ਦਿਸ਼ਾ ਨਿਰਦੇ਼ਸ ਦੇਣ।

Have something to say? Post your comment

 

ਪੰਜਾਬ

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

ਅਕਾਲੀ ਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲੇ ਦੀ ਕੀਤੀ ਨਿਖੇਧੀ

ਰਾਜਾ ਵੜਿੰਗ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਨਿਖੇਧੀ

ਛੀਨਾ ਨੇ ਸੁਖਬੀਰ ਬਾਦਲ ’ਤੇ ਜਾਨ ਲੇਵਾ ਹਮਲੇ ਦੀ ਕੀਤੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਲਗੀ ਸੇਵਾ ਪੂਰੀ ਕਰ ਰਹੇ ਸੁਖਬੀਰ ਸਿੰਘ ਬਾਦਲ ਤੇ ਨਰੈਣ ਸਿੰਘ ਚੌੜਾ ਨੇ ਕੀਤਾ ਹਮਲਾ

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ- ਭਗਵੰਤ ਸਿੰਘ ਮਾਨ