ਅੰਮ੍ਰਿਤਸਰ - ਸ਼ੋ੍ਰਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੋਹੜਾ ਤੇ ਜਰਨੈਲ ਸਿੰਘ ਕਰਤਾਰਪੁਰ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਪਾਸੋ ਮੰਗ ਕੀਤੀ ਹੈ ਕਿ ਜਿੰਨਾ ਪੰਜ ਪਿਆਰੇ ਸਿੰਘਾਂ ਨੂੰ ਜਥੇਦਾਰਾਂ ਦੇ ਮਾਮਲੇ ਵਿਚ ਸੇਵਾ ਮੁਕਤ ਕਰ ਦਿੱਤਾ ਗਿਆ ਸੀ ਨੂੰ ਮੁੜ ਬਹਾਲ ਕੀਤਾ ਜਾਵੇ। ਅੱਜ ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰ ਟੋਹੜਾ ਨੇ ਕਿਹਾ ਕਿ ਡੇਰਾ ਸਿਰਸਾ ਮੁਮਲੇ ਤੇ ਤਖ਼ਤਾਂ ਦੇ ਜਥੇਦਾਰਾਂ ਅਤੇ ਅਕਾਲੀ ਦਲ ਦੇ ਕੁਝ ਆਗੂਆਂ ਵਲੋ ਨਿਭਾਏ ਰੋਲ ਤੋ ਚਿੰਤਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅੰਮ੍ਰਿਤ ਸੰਚਾਰ ਕਰਨ ਵਾਲੇ ਪੰਜ ਪਿਆਰੇ ਸਿੰਘਾਂ ਨੇ ਉਸ ਵੇਲੇ ਦੇ ਜਥੇਦਾਰਾਂ ਨੂੰ ਤਲਬ ਕਰਕੇ ਉਨਾਂ ਪਾਸੋ ਸ਼ਪਸ਼ਟੀਕਰਨ ਮੰਗਿਆ ਸੀ। ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜ ਪਿਆਰੇ ਸਿੰਘਾਂ ਦੀ ਹਸਤੀ ਤੇ ਵੀ ਪ੍ਰਸ਼ਨ ਚਿੰਨ ਲਗਾ ਿਿਦੱਤਾ ਸੀ ਜਿਸ ਤੋ ਬਾਅਦ ਸ਼ੋ੍ਰਮਣੀ ਕਮੇਟੀ ਨੇ ਇਨਾਂ ਪੰਜ ਪਿਆਰੇ ਸਿ’ੰਘਾਂ ਨੂੰ ਪਹਿਲਾਂ ਬਰਖਾਸਤ ਤੇ ਫਿਰ ਸੇਵਾ ਮੁਕਤ ਕਰ ਦਿੱਤਾ ਸੀ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਇਹ ਸਾਰਾ ਮਾਮਲਾ ਸੁਲਝਾ ਦਿੱਤਾ ਗਿਆ ਹੈ ਤੇ ਇਸ ਮਾਮਲੇ ਵਿਚ ਕਸੂਰਵਾਰ ਵਿਅਕਤੀਆਂ ਨੂੰ ਸੇਵਾ ਵੀ ਲਗਾ ਦਿੱਤੀ ਗਈ ਹੈ। ਇਸ ਲਈ ਉਨਾਂ ਪੰਜ ਪਿਆਰੇ ਸਿੰਘਾਂ ਦੀਆਂ ਸੇਵਾਵਾਂ ਲੂੰ ਬਹਾਲ ਕਰ ਦੇਣਾ ਚਾਹੀਦਾ ਹੈ ਤਾਂ ਕਿ ਅਤੀਤ ਵਿਚ ਸ਼ੋ੍ਰਮਣੀ ਕਮੇਟੀ ਦੀ ਗਲਤੀ ਨੂੰ ਸੁਧਾਰਿਆ ਜਾ ਸਕੇ। ਉਨਾਂ ਕਿਹਾ ਕਿ ਇਸ ਮਾਮਲੇ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਨੂੰ ਦਿਸ਼ਾ ਨਿਰਦੇ਼ਸ ਦੇਣ।