ਪੰਜਾਬ

ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ, ਹਮਲਾਵਰ ਹਿਰਾਸਤ 'ਚ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | December 04, 2024 12:04 PM

 ਅੰਮ੍ਰਿਤਸਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਹੋਇਆ ਹੈ। ਉਸ 'ਤੇ ਗੋਲੀ ਚਲਾਈ ਗਈ ਜਿਸ 'ਚ ਉਹ ਵਾਲ-ਵਾਲ ਬਚ ਗਿਆ। ਹਮਲਾਵਰ ਨੂੰ ਮੌਕੇ ਤੋਂ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ।

 ਹਮਲਾਵਰ ਹੁਣ ਪੁਲਿਸ ਦੀ ਹਿਰਾਸਤ ਵਿੱਚ ਹੈ। ਸੁਖਬੀਰ ਸਿੰਘ ਬਾਦਲ 'ਤੇ ਹਰਿਮੰਦਰ ਸਾਹਿਬ ਦੇ ਗੇਟ 'ਤੇ ਫਾਇਰਿੰਗ ਕੀਤੀ ਗਈ। ਪੁਲਿਸ ਨੇ ਹਮਲਾਵਰ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਮੁਲਜ਼ਮ ਦਾ ਨਾਂ ਨਰਾਇਣ ਸਿੰਘ ਦੱਸਿਆ ਜਾ ਰਿਹਾ ਹੈ। ਉਹ ਦਲ ਖਾਲਸਾ  ਨਾਲ ਵੀ ਜੁੜਿਆ ਹੋਇਆ ਹੈ।

ਹਮਲਾ ਸਵੇਰੇ 9 ਵਜੇ ਦੇ ਕਰੀਬ ਹੋਇਆ ਜਦੋਂ ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ ਤਨਖਾਹ ਅਨੁਸਾਰ ਸੇਵਾਦਾਰ ਦੀ ਭੂਮਿਕਾ ਵਿੱਚ ਤੈਨਾਤ ਸੀ ।  ਸੁਖਦੇਵ ਸਿੰਘ ਢੀਂਡਸਾ ਵੀ ਗੇਟ ਦੇ ਦੂਜੇ ਪਾਸੇ ਸਨ। ਦਰਬਾਰ ਸਾਹਿਬ ਅੰਦਰ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਸੰਗਤ ਵੀ ਡਰ ਗਈ।

ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਹਮਲਾਵਰ ਨੇ ਗੋਲੀਆਂ ਚਲਾਈਆਂ ਤਾਂ ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਫੜ ਲਿਆ।

ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ ਹੈ। ਅਕਾਲ ਤਖ਼ਤ ਨੇ ਸੁਖਬੀਰ ਸਿੰਘ ਬਾਦਲ ਨੂੰ 2007 ਤੋਂ 2017 ਤੱਕ ਸੱਤਾ ਵਿੱਚ ਰਹਿੰਦੇ ਹੋਏ ਪੰਥ ਨਾਲ ਕੀਤੀਆਂ ਗਦਾਰੀਆਂ ਲਈ ਸਜ਼ਾ ਸੁਣਾਈ ਹੈ।

Have something to say? Post your comment

 

ਪੰਜਾਬ

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

ਅਕਾਲੀ ਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲੇ ਦੀ ਕੀਤੀ ਨਿਖੇਧੀ

ਰਾਜਾ ਵੜਿੰਗ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਨਿਖੇਧੀ

ਛੀਨਾ ਨੇ ਸੁਖਬੀਰ ਬਾਦਲ ’ਤੇ ਜਾਨ ਲੇਵਾ ਹਮਲੇ ਦੀ ਕੀਤੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਲਗੀ ਸੇਵਾ ਪੂਰੀ ਕਰ ਰਹੇ ਸੁਖਬੀਰ ਸਿੰਘ ਬਾਦਲ ਤੇ ਨਰੈਣ ਸਿੰਘ ਚੌੜਾ ਨੇ ਕੀਤਾ ਹਮਲਾ

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ- ਭਗਵੰਤ ਸਿੰਘ ਮਾਨ