ਪੰਜਾਬ

 ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | December 04, 2024 12:22 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਦੁਖਦਾਈ ਅਤੇ ਗ਼ੈਰ-ਇਖਲਾਕੀ ਕਰਵਾਈ ਹੈ। ਹਿੰਸਕ ਪ੍ਰਵਿਰਤੀ ਨਾਲ ਕੀਤਾ ਗਿਆ ਹਮਲਾ ਸ੍ਰੀ ਦਰਬਾਰ ਸਾਹਿਬ ਦੀ ਧਾਰਮਿਕ ਆਭਾ ’ਤੇ ਵੀ ਹਮਲਾ ਕਿਹਾ ਜਾ ਸਕਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਹ ਪ੍ਰੰਪਰਾ ਰਹੀ ਹੈ ਕਿ ਉਹ ਕਿਸੇ ਵੀ ਪੰਥਕ ਅਵੱਗਿਆ ਦਾ ਨੋਟਿਸ ਲੈ ਕੇ ਧਾਰਮਿਕ ਸਜ਼ਾ ਦਾ ਆਦੇਸ਼ ਕਰਦਾ ਹੈ, ਜਿਸ ਨੂੰ ਨਿਮਾਣੇ ਸਿੱਖ ਵਾਂਗ ਮੰਨਣਾ ਹਰ ਇਕ ਸਿੱਖ ਦਾ ਫ਼ਰਜ਼ ਹੈ। ਅਜਿਹੀ ਹੀ ਪਾਲਣਾ ਆਪਣੀ ਧਾਰਮਿਕ ਤਨਖ਼ਾਹ ਪੂਰੀ ਕਰਨ ਦੌਰਾਨ ਸ. ਸੁਖਬੀਰ ਸਿੰਘ ਬਾਦਲ ਸਮਰਪਤ ਹੋ ਕੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸ. ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਅਤੇ ਗ਼ੈਰ-ਮਨੁੱਖੀ ਹਰਕਤ ਹੈ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਸਿੱਧੇ ਤੌਰ ’ਤੇ ਤੌਹੀਨ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਬਾਦਲ ’ਤੇ ਹੋਇਆ ਇਹ ਹਮਲਾ ਪੰਜਾਬ ਸਰਕਾਰ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਅਤੇ ਪੰਜਾਬ ਦੇ ਅਮਨ ਕਾਨੂੰਨ ਦੇ ਹਾਲਾਤਾਂ ’ਤੇ ਵੀ ਵੱਡੇ ਸਵਾਲ ਪੈਦਾ ਕਰਦਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ੁੰਮੇਵਾਰੀ ਨਿਭਾਉਂਦਿਆਂ ਧਾਰਮਿਕ ਸੇਵਾ ਦੌਰਾਨ ਹਰ ਅਕਾਲੀ ਆਗੂ ਦੀ ਸੁਰੱਖਿਆ ਯਕੀਨੀ ਬਣਾਏ।

Have something to say? Post your comment

 

ਪੰਜਾਬ

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

ਅਕਾਲੀ ਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲੇ ਦੀ ਕੀਤੀ ਨਿਖੇਧੀ

ਰਾਜਾ ਵੜਿੰਗ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਨਿਖੇਧੀ

ਛੀਨਾ ਨੇ ਸੁਖਬੀਰ ਬਾਦਲ ’ਤੇ ਜਾਨ ਲੇਵਾ ਹਮਲੇ ਦੀ ਕੀਤੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਲਗੀ ਸੇਵਾ ਪੂਰੀ ਕਰ ਰਹੇ ਸੁਖਬੀਰ ਸਿੰਘ ਬਾਦਲ ਤੇ ਨਰੈਣ ਸਿੰਘ ਚੌੜਾ ਨੇ ਕੀਤਾ ਹਮਲਾ

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ- ਭਗਵੰਤ ਸਿੰਘ ਮਾਨ