ਪੰਜਾਬ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਕੌਮੀ ਮਾਰਗ ਬਿਊਰੋ | December 04, 2024 06:39 PM

ਚੰਡੀਗੜ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਤੇ ਸਾਰਥਕ ਹੱਲ ਕੀਤਾ ਜਾ ਸਕੇ।

ਅੱਜ ਸਵੇਰੇ 11:00 ਵਜੇ ਕੀਤੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਮੌਕੇ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫਤੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਹੋਇਆ ਕਰੇਗੀ ਅਤੇ ਅਗਲੇ ਸਾਲ ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ, 2025 ਨੂੰ ਹੋਵੇਗੀ।

ਸ. ਧਾਲੀਵਾਲ ਨੇ ਅੱਜ ਪ੍ਰਾਪਤ ਹੋਈਆਂ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਲਈ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹਦਾਇਤਾਂ ਦਿੱਤੀਆਂ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ।

ਸ. ਧਾਲੀਵਾਲ ਨੇ ਦੱਸਿਆ ਕਿ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਪਹਿਲਾਂ ਵੀ ਜ਼ਿਲ੍ਹਾਂ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਪਾਬੰਦ ਕੀਤੇ ਹੋਏ ਹਨ।

ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਸ੍ਰੀ ਦਿਲੀਪ ਕੁਮਾਰ, ਕਮਿਸ਼ਨਰ ਜਲੰਧਰ ਅਤੇ ਸਕੱਤਰ ਐਨ.ਆਰ.ਆਈ ਸਭਾ, ਪੰਜਾਬ ਸ੍ਰੀ ਪ੍ਰਦੀਪ ਸੱਭਰਵਾਲ, ਚੇਅਰਪਰਸਨ ਐਨ.ਆਰ.ਆਈ ਸਭਾ ਪੰਜਾਬ ਸ਼੍ਰੀਮਤੀ ਪਰਮਿੰਦਰ ਕੌਰ, ਡੀ.ਆਈ.ਜੀ. ਐਨ.ਆਰ.ਆਈ. ਸ੍ਰੀ ਰਾਜਪਾਲ ਸਿੰਘ ਸੰਧੂ, ਏ.ਆਈ.ਜੀ. ਸ੍ਰੀ ਅਜਿੰਦਰ ਸਿੰਘ ਤੋਂ ਐਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Have something to say? Post your comment

 

ਪੰਜਾਬ

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

ਅਕਾਲੀ ਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲੇ ਦੀ ਕੀਤੀ ਨਿਖੇਧੀ

ਰਾਜਾ ਵੜਿੰਗ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਨਿਖੇਧੀ

ਛੀਨਾ ਨੇ ਸੁਖਬੀਰ ਬਾਦਲ ’ਤੇ ਜਾਨ ਲੇਵਾ ਹਮਲੇ ਦੀ ਕੀਤੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਲਗੀ ਸੇਵਾ ਪੂਰੀ ਕਰ ਰਹੇ ਸੁਖਬੀਰ ਸਿੰਘ ਬਾਦਲ ਤੇ ਨਰੈਣ ਸਿੰਘ ਚੌੜਾ ਨੇ ਕੀਤਾ ਹਮਲਾ

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ- ਭਗਵੰਤ ਸਿੰਘ ਮਾਨ

ਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਦੀ ਵਕਾਲਤ