ਪੰਜਾਬ

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਕੌਮੀ ਮਾਰਗ ਬਿਊਰੋ | December 04, 2024 06:44 PM


ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ, ਮਾਨਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਹ ਇੱਕ ਮਸ਼ੀਨੀ ਰੇਹੜੀ ਚਲਾ ਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਹੈ ਅਤੇ ਉਸਨੇ ਸੜਕ ਕਿਨਾਰੇ ਇੱਕ ਲੱਕੜ ਦਾ ਟੁਕੜਾ ਦੇਖਿਆ ਅਤੇ ਆਪਣੀ ਮੋਟਰ ਰੇਹੜੀ ਵਿੱਚ ਲੱਦ ਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਰਸਤੇ ਵਿੱਚ ਜਾ ਰਿਹਾ ਸੀ ਤਾਂ ਉਕਤ ਵਣ ਗਾਰਡ ਨੇ ਉਸਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿੱਚ ਜੁਰਮਾਨਾ ਕਰਨ ਦੀ ਧਮਕੀ ਦਿੱਤੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ ਉਸਨੂੰ 5, 000 ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ।
ਸ਼ਿਕਾਇਤ ਅਨੁਸਾਰ 4, 000 ਰੁਪਏ ਵਿੱਚ ਸੌਦਾ ਤੈਅ ਹੋ ਗਿਆ ਅਤੇ ਉਕਤ ਮੁਲਾਜ਼ਮ 1400 ਰੁਪਏ ਪਹਿਲੀ ਕਿਸ਼ਤ ਵੀ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਜੰਗਲਾਤ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਬਾਕੀ ਬਚੀ 1100 ਰੁਪਏ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ

Have something to say? Post your comment

 

ਪੰਜਾਬ

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

ਅਕਾਲੀ ਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲੇ ਦੀ ਕੀਤੀ ਨਿਖੇਧੀ

ਰਾਜਾ ਵੜਿੰਗ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਨਿਖੇਧੀ

ਛੀਨਾ ਨੇ ਸੁਖਬੀਰ ਬਾਦਲ ’ਤੇ ਜਾਨ ਲੇਵਾ ਹਮਲੇ ਦੀ ਕੀਤੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਲਗੀ ਸੇਵਾ ਪੂਰੀ ਕਰ ਰਹੇ ਸੁਖਬੀਰ ਸਿੰਘ ਬਾਦਲ ਤੇ ਨਰੈਣ ਸਿੰਘ ਚੌੜਾ ਨੇ ਕੀਤਾ ਹਮਲਾ

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ- ਭਗਵੰਤ ਸਿੰਘ ਮਾਨ

ਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਦੀ ਵਕਾਲਤ