ਪੰਜਾਬ

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

ਕੌਮੀ ਮਾਰਗ ਬਿਊਰੋ | December 04, 2024 07:18 PM

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ।
ਇੱਕ ਬਿਆਨ ਵਿੱਚ, ਕੈਪਟਨ ਅਮਰਿੰਦਰ ਨੇ ਰਾਹਤ ਜ਼ਾਹਰ ਕੀਤੀ ਕਿ ਬਾਦਲ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਗੋਲੀ ਨਹੀਂ ਲੱਗੀ ਅਤੇ ਨਾ ਹੀ ਕੋਈ ਨੁਕਸਾਨ ਹੋਇਆ।

ਉਨ੍ਹਾਂ ਨੇ ਮੌਕੇ 'ਤੇ ਮੌਜੂਦ ਵਿਅਕਤੀ ਦੀ ਸ਼ਲਾਘਾ ਕੀਤੀ ਜਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਉਸਦੀ ਬਾਂਹ ਵੀ ਮੋੜ ਦਿੱਤੀ, ਜਿਸ ਕਾਰਨ ਗੋਲੀ ਬਾਦਲ ਨੂੰ ਲੱਗਣ ਤੋਂ ਰੋਕੀ ਗਈ।
ਸਾਬਕਾ ਮੁੱਖ ਮੰਤਰੀ ਨੇ ਕਿਹਾ, ਬਾਦਲ ਨੇ ਅਕਾਲ ਤਖਤ ਤੋਂ ਭੁੱਲਾਂ ਬਖਸ਼ਹਾਇਆਂ ਸਨ ਅਤੇ ਉਸ ਨੂੰ ਸੁਣਾਈ ਗਈ ਤਨਖ਼ਾਹ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਹੀ ਭੁਗਤ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ 'ਤੇ ਹਮਲਾ ਕਰਨ ਵਾਲਿਆਂ ਨੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ 1980 ਅਤੇ 1990 ਦੇ ਦਹਾਕੇ ਦੌਰਾਨ ਬਹੁਤ ਨੁਕਸਾਨ ਝੱਲਿਆ ਹੈ ਅਤੇ ਇਹ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ, ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
.

Have something to say? Post your comment

 

ਪੰਜਾਬ

ਅਕਾਲੀ ਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲੇ ਦੀ ਕੀਤੀ ਨਿਖੇਧੀ

ਰਾਜਾ ਵੜਿੰਗ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਨਿਖੇਧੀ

ਛੀਨਾ ਨੇ ਸੁਖਬੀਰ ਬਾਦਲ ’ਤੇ ਜਾਨ ਲੇਵਾ ਹਮਲੇ ਦੀ ਕੀਤੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਲਗੀ ਸੇਵਾ ਪੂਰੀ ਕਰ ਰਹੇ ਸੁਖਬੀਰ ਸਿੰਘ ਬਾਦਲ ਤੇ ਨਰੈਣ ਸਿੰਘ ਚੌੜਾ ਨੇ ਕੀਤਾ ਹਮਲਾ

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ- ਭਗਵੰਤ ਸਿੰਘ ਮਾਨ

ਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਦੀ ਵਕਾਲਤ