BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਸੰਸਾਰ

ਗੁਰਦੁਆਰਾ ਨਾਨਕ ਨਿਵਾਸ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | December 11, 2024 09:10 PM

ਸਰੀ- ਬੀਤੇ ਐਤਵਾਰ ਗੁਰਦੁਆਰਾ ਨਾਨਕ ਨਿਵਾਸ, ਰਿਚਮੰਡ ਵਿਖੇ ਗੁਰੂ ਤੇਗ ਬਹਾਦਰ ਜੀ ਦਾ 349 ਵਾਂ ਸ਼ਹੀਦੀ ਦਿਵਸ ਮਨਾਇਆ ਗਿਆ। ਸੰਗਤਾਂ ਅਤੇ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਗੁਰੂ ਘਰ ਦੇ ਕੀਰਤਨੀ ਜਥੇ ਨੇ ਸੰਗਤਾਂ ਨਾਲ ਬਹੁਤ ਹੀ ਮਧੁਰ ਕੀਰਤਨ ਅਤੇ ਗੁਰੂ ਜੀ ਦੀ ਸ਼ਹੀਦੀ ਵਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ। ਇਸ ਉਪਰੰਤ ਗੁਰੂ ਘਰ ਦੇ ਪੰਜਾਬੀ ਸਕੂਲ ਦੇ ਬੱਚਿਆਂ ਨੇ ਬਹੁਤ ਹੀ ਪਿਅਰੇ ਸ਼ਬਦਾਂ ਨਾਲ਼ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਘਰ ਦੇ ਪ੍ਰੇਮੀ ਗਿਆਨੀ ਰਣਜੀਤ ਸਿੰਘ ਨੇ ਗੁਰੂ ਜੀ ਦੀ ਸ਼ਹੀਦੀ ਬਾਰੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।

ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵੰਤ ਸਿੰਘ ਸੰਘੇੜਾ ਨੇ ਕਿਹਾ ਕਿ ਹਿੰਦ ਦੀ ਚਾਦਰ ਅਤੇ ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਲਾਸਾਨੀ ਹੈ। ਗੁਰੂ ਜੀ ਬਹੁਤ ਹੀ ਸਤਿਕਾਰਯੋਗ ਯੋਧੇ ਸਨ। ਕਰਤਾਰਪੁਰ ਦੀ ਮੁਗ਼ਲਾਂ ਨਾਲ਼ ਲੜਾਈ ਸਮੇਂ ਉਹਨਾਂ ਨੇ ਜੋ ਜੌਹਰ ਦਿਖਾਏ ਉਹਨਾਂ ਸਦਕਾ ਉਹਨਾਂ ਦਾ ਨਾਮ ਉਹਨਾਂ ਦੇ ਪਿਤਾ ਜੀ ਗੁਰੂ ਹਰਗੋਬਿੰਦ ਜੀ ਨੇ ਤੇਗ ਮੱਲ ਤੋਂ ਤੇਗ ਬਹਾਦਰ ਰੱਖ ਦਿੱਤਾ। ਗੁਰ ਗੱਦੀ ਉੱਪਰ ਬਹਿੰਦੇ ਸਾਰ ਹੀ ਗੁਰੂ ਜੀ  ਨੇ  ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਭਾਰਤ ਦੇ ਕੋਨੇ ਕੋਨੇ ਵਿੱਚ ਪਹੁੰਚਾਇਆ। ਮੁਗ਼ਲ ਬਾਦਸ਼ਾਹ ਔਰੰਗਜੇਬ ਦੇ ਜ਼ੁਲਮ ਤੋਂ ਸਤਾਏ ਹੋਏ ਕਸ਼ਮੀਰੀ ਪੰਡਿਤ ਕਿਰਪਾ ਰਾਮ ਦੀ ਅਗਵਾਈ ਹੇਠ ਜਦੋਂ ਗੁਰੂ ਸਾਹਿਬ ਕੋਲ ਮਦਦ ਲਈ ਪਹੁੰਚੇ ਤਾਂ ਗੁਰੂ ਸਾਹਿਬ ਨੇ ਕਿਹਾ ਕਿ ਇਹ ਜ਼ੁਲਮ ਰੋਕਣ ਲਈ ਕਿਸੇ ਮਹਾਂਪੁਰਖ ਦੀ ਕੁਰਬਾਨੀ ਦੀ ਲੋੜ ਹੈ। ਉਹਨਾਂ ਕੋਲ ਬੈਠੇ ਉਹਨਾਂ ਦੇ  ਨੌਂ ਸਾਲਾ ਪੁੱਤਰ ਗੋਬਿੰਦ ਰਾਏ ਨੇ ਕਿਹਾ ਕਿ ਪਿਤਾ ਜੀ ਹੁਣ ਤੁਹਾਡੇ ਜਿਹੇ  ਮਹਾਂਪੁਰਖ ਦੀ ਕੁਰਬਾਨੀ ਦੀ ਲੋੜ ਹੈ।

 8 ਜਨਵਰੀ 1675 ਨੂੰ ਆਪਣੇ ਪੁੱਤਰ ਨੂੰ ਗੁਰਗੱਦੀ ਸੰਭਾਲ ਕੇ ਦੋ ਦਿਨ ਬਾਅਦ 10 ਜਨਵਰੀ1675 ਨੂੰ  ਗੁਰੂ ਜੀ ਨੇ ਦਿੱਲੀ ਵੱਲ ਨੂੰ ਚਾਲੇ ਪਾ ਲਏ। ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਮਕਤੂਲ ਕਾਤਲ ਕੋਲ ਆਪ ਚੱਲ ਕੇ ਜਾਂਦਾ ਹੈ। ਇਸ ਤੋਂ ਪਹਿਲਾਂ ਵੀ ਔਰੰਗਜੇਬ ਨੇ ਗੁਰੂ ਜੀ ਨੂੰ ਦੋ ਵਾਰ ਗ੍ਰਿਫਤਾਰ ਕੀਤਾ ਸੀ। ਪਹਿਲੀ ਵਾਰ ਗੁਰੂ ਜੀ ਦੀ ਗ੍ਰਿਫਤਾਰੀ ਉਦੋਂ ਹੋਈ ਜਦੋਂ ਉਹ  ਧਮਧਾਣ ਵਿਖੇ ਸ਼ਸਤਰ ਵਿਦਿਆ ਦਾ ਅਭਿਆਸ ਕਰਵਾ ਰਹੇ ਸਨ। ਉਸ ਸਮੇਂ ਇਕ ਮਹੀਨੇ ਬਾਅਦ ਗੁਰੂ ਜੀ ਦੇ  ਕੁਝ ਸ਼ੁਭਚਿੰਤਕਾਂ ਨੇ ਦਖ਼ਲ ਦੇ ਕੇ ਗੁਰੂ ਸਾਹਿਬ ਨੂੰ ਰਿਹਾ ਕਰਵਾ ਲਿਆ। ਗੁਰੂ ਤੇਗ ਬਹਾਦਰ ਜੀ ਦੀ ਦੂਜੀ ਗ੍ਰਿਫਤਾਰੀ ਆਗਰੇ ਵਿਖੇ ਅਪ੍ਰੈਲ 1670 ਵਿਚ ਹੋਈ ਜਿਥੇ ਉਹ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਜਨਤਾ ਨਾਲ ਸਾਂਝਾ ਕਰ ਰਹੇ ਸਨ। ਇਸ ਵਾਰ ਫਿਰ ਉਹਨਾਂ ਦੇ ਇਕ ਸ਼ਰਧਾਲੂ ਸੈਫ਼ ਖਾਨ ਨੇ 12 ਦਿਨ ਬਾਅਦ ਗੁਰੂ ਸਾਹਿਬ ਦੀ ਰਿਹਾਈ ਕਰਵਾਈ। ਜ਼ਾਲਮ ਔਰੰਗਜੇਬ ਨੇ 11 ਨਵੰਬਰ 1675 ਨੂੰ ਗੁਰੂ ਜੀ ਅਤੇ ਉਹਨਾਂ ਦੇ ਸਾਥੀਆਂ ਭਾਈ ਸਤੀ ਦਾਸ, ਭਾਈ ਮਨੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਦਿੱਲੀ  ਦੇ ਚਾਂਦਨੀ ਚੌੰਕ ਵਿਚ ਬਹੁਤ ਹੀ ਬੇਰਹਿਮੀਂ ਨਾਲ ਸ਼ਹੀਦ ਕਰ ਦਿੱਤਾ। ਗੁਰੂ ਜੀ  ਦੀ ਕਰੁਬਾਨੀ ਮਨੁੱਖੀ ਹੱਕਾਂ ਲਈ ਦਿੱਤੀ ਕੁਰਬਾਨੀ ਦੀ ਲਾਸਾਨੀ ਮਿਸਾਲ ਹੈ। ਇਹ ਕੁਰਬਾਨੀ ਸਮੁੱਚੇ ਸੰਸਾਰ ਲਈ ਮਨੁੱਖੀ ਹੱਕਾਂ ਬਾਰੇ ਇਕ ਚਾਨਣ ਮੁਨਾਰਾ ਹੈ। ਉਨ੍ਹਾਂ ਅੰਤ ਵਿਚ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ, ਬੁਲਾਰਿਆਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ।

Have something to say? Post your comment

 

ਸੰਸਾਰ

ਰਾਜਬੀਰ ਰਾਜੂ ਕਬੱਡੀ ਕਲੱਬ ਸਰੀ ਨੇ ਮਨਾਇਆ ਸ਼ਾਨਦਾਰ ਸਾਲਾਨਾ ਸਮਾਗਮ

ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਕਰਵਾਏ ‘ਕਾਵਿਸ਼ਾਰ’ ਪ੍ਰੋਗਰਾਮ ਵਿਚ 30 ਕਵੀਆਂ ਨੇ ਖੂਬਸੂਰਤ ਕਾਵਿਕ ਮਾਹੌਲ ਸਿਰਜਿਆ

ਪਹਿਲੀ ਸਿੱਖ ਅਮਰੀਕੀ ਵਜੋਂ ਹਰਮੀਤ ਕੌਰ ਢਿੱਲੋਂ ਨੂੰ ਅਮਰੀਕਾ ਰਾਸ਼ਟਰ ਅੰਦਰ ਚੋਟੀ ਦੇ ਸਿਵਲ ਰਾਈਟਸ ਪੋਸਟ ਵਾਸਤੇ ਨਾਮਜ਼ਦ ਹੋਣ ਲਈ ਵਧਾਈ: ਸਾਲਡੇਫ

ਤਰਕਸ਼ੀਲ ਸੁਸਾਇਟੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ

ਕੌਮਾਂਤਰੀ ਅਪਰਾਧਿਕ ਅਦਾਲਤ ਨੇ ਇਜ਼ਰਾਈਲ ਦੇ ਨੇਤਨਯਾਹੂ, ਗੈਲੈਂਟ ਅਤੇ ਹਮਾਸ ਨੇਤਾ ਲਈ ਗ੍ਰਿਫਤਾਰੀ ਵਾਰੰਟ ਕੀਤੇ ਜਾਰੀ

ਯੂ.ਕੇ. ਸੰਸਦ 'ਚ ਇਤਿਹਾਸ ਰਚਿਆ - ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

ਕੈਨੇਡਾ ਨੇ ਸਟੂਡੈਂਟ ਡਾਇਰੈਕਟ ਸਟ੍ਰੀਮ ਵੀਜ਼ਾ ਪ੍ਰੋਗਰਾਮ ਬੰਦ ਕੀਤਾ: ਭਾਰਤੀ ਵਿਦਿਆਰਥੀਆਂ ਲਈ ਇਸਦਾ ਕੀ ਅਰਥ

ਡੋਨਾਲਡ ਟਰੰਪ ਅਮਰੀਕਾ ਦੇ ਮੁੜ ਰਾਸ਼ਟਰਪਤੀ ਚੁਣੇ ਗਏ

ਫਿਰਕੂ ਝਗੜਿਆਂ ਖ਼ਿਲਾਫ਼ ਭਾਈਚਾਰਕ ਸਦਭਾਵਨਾ ਤੇ ਏਕਤਾ ਬਣਾਈ ਰੱਖਣ ਦੀ ਲੋੜ : ਮਾਇਸੋ

ਵੈਨਕੂਵਰ ਵਿਚਾਰ ਮੰਚ ਨੇ ਦਰਸ਼ਨ ਦੋਸਾਂਝ ਦੀਆਂ ਦੋ ਪੁਸਤਕਾਂ ਰਿਲੀਜ਼ ਕੀਤੀਆਂ