BREAKING NEWS
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾ

ਨੈਸ਼ਨਲ

ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਚ ਮਨਾਇਆ ਗਿਆ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 13, 2024 08:02 PM

ਨਵੀਂ ਦਿੱਲੀ -ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਅੱਜ ਸਕੂਲ ਦੀ ਸਪੈਸ਼ਲ ਅਸੈਂਬਲੀ ਵਿੱਚ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ਼ਹੀਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅਜੋਕੇ ਮੌਕੇ ਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵਲੋਂ
"ਤਿਲਕ ਜੰਝੂ ਰਾਖਾ ਪ੍ਰਭ ਤਾ ਕਾ
ਕੀਨੋ ਬਡੋ ਕਲੂ ਮਹਿ ਸਾਕਾ" ਸ਼ਬਦ ਪੜ ਕੇ ਅਸੈਂਬਲੀ ਦੀ ਸ਼ੁਰੂਆਤ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਨੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਕਰਕੇ ਸਾਰਿਆਂ ਨੂੰ ਨਿਹਾਲ ਕੀਤਾ । ਸਕੂਲ ਦੇ ਬੱਚਿਆਂ ਰਣਜੀਤ ਸਿੰਘ, ਸਹਿਜਪ੍ਰੀਤ ਸਿੰਘ, ਰਤਿੰਦਰ ਕੌਰ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਕਵਿਤਾ ਸੁਣਾਈ ਅਤੇ ਇਸ਼ਪ੍ਰੀਤ ਕੌਰ ਨੇ ਗੁਰੂ ਸਾਹਿਬ ਜੀ ਦੇ ਜੀਵਨ ਉੱਤੇ ਪ੍ਰਕਾਸ਼ ਪਾਇਆ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਬੱਚਿਆਂ ਨੂੰ ਸੰਬੋਧਤ ਹੁੰਦਿਆਂ ਕਿਹਾ ਕਿ ਵਿਸ਼ਵ-ਇਤਿਹਾਸ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਵਿਲੱਖਣ ਹੈ ਅਤੇ ਵਿਸ਼ੇਸ਼ ਅਰਥਾਂ ਦੀ ਧਾਰਨੀ ਹੈ। ਵਿਲੱਖਣਤਾ ਇਸ ਗੱਲ ਵਿੱਚ ਹੈ ਕਿ ਇਹ ਕੁਰਬਾਨੀ ਆਪਣੇ ਲਈ ਨਹੀਂ, ਆਪਣੇ ਭਾਈਚਾਰੇ ਲਈ ਨਹੀਂ ਬਲਕਿ ਮਾਨਵਤਾ ਨੂੰ ਬਚਾਉਣ ਖ਼ਾਤਰ ਦਿੱਤੀ ਗਈ। ਇਸ ਤਰ੍ਹਾਂ ਇਸ ਗੌਰਵਮਈ ਸ਼ਹਾਦਤ ਨੇ ਸਿਰਫ਼ ਸਿੱਖ ਇਤਿਹਾਸ ਨੂੰ ਹੀ ਨਵਾਂ ਮੋੜ ਨਹੀਂ ਦਿੱਤਾ ਸਗੋਂ ਪੂਰੇ ਵਿਸ਼ਵ ਨੂੰ ਹੱਕ, ਸੱਚ, ਇਨਸਾਫ਼ ਅਤੇ ਧਰਮ ਲਈ ਮਰ-ਮਿਟਣ ਦਾ ਜਜ਼ਬਾ ਪ੍ਰਦਾਨ ਕੀਤਾ। ਗੁਰੂ ਜੀ ਦੀ ਸ਼ਹਾਦਤ ਨੇ ਉਸ ਸਮੇਂ ਦੇ ਮਜ਼ਲੂਮਾਂ, ਨਿਤਾਣਿਆਂ, ਨਿਓਟਿਆਂ ਅਤੇ ਨਿਮਾਣਿਆਂ ਦੇ ਹਿਰਦੇ ਵਿੱਚ ਇੱਕ ਨਵੀਂ ਰੂਹ ਫੂਕੀ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਸਾਡੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਮਨੁੱਖ ਦੇ ਬਣਾਏ ਧਰਮ ਤੋਂ ਉੱਪਰ ਉੱਠ ਕੇ ਸਰਬ-ਸਾਂਝੇ ਧਰਮ ਅਰਥਾਤ ਮਾਨਵਤਾ, ਅਹਿੰਸਾ, ਦਇਆ, ਅਮਨ ਅਤੇ ਅਖੰਡਤਾ ਦੇ ਰਸਤੇ ਉੱਪਰ ਕਦਮ ਧਰੀਏ।
ਇਸ ਮੌਕੇ ਸਕੂਲ ਦੇ ਮੈਨੇਜਰ ਸਰਦਾਰ ਜਗਜੀਤ ਸਿੰਘ ਨੇ ਬੱਚਿਆਂ ਨੂੰ ਗੁਰੂ ਤੇਗ਼ ਬਹਾਦਰ ਜੀ ਵਲੋਂ ਦਿੱਤੀ ਸ਼ਹਾਦਤ ਦੇ ਸੰਕਲਪ ਬਾਰੇ ਦਸਿਆ ਕਿ ਗੁਰੂ ਸਾਹਿਬ ਜੀ ਨੇ ਆਪਣੇ ਜੀਵਨ ਦਰਸ਼ਨ, ਵਿਚਾਰਧਾਰਕ ਫ਼ਲਸਫ਼ੇ ਅਤੇ ਵਿਵਹਾਰਕ ਜੀਵਨ ’ਚ ਉਨ੍ਹਾਂ ਵਿਚਾਰਾਂ ਦੀ ਰੱਖਿਆ ’ਚ ਆਪਣੀ ਸ਼ਹਾਦਤ ਨਾਲ ਇਹ ਸਥਾਪਿਤ ਕੀਤਾ ਹੈ ਕਿ ‘ਧਰਮ ਹੇਤੁ’ ਸਾਧਿਆ ਮਨ ਹੀ ਸੰਤੁਲਿਤ ਜੀਵਨ ਦਾ ਆਧਾਰ ਬਣਦਾ ਹੈ ਜੋ ਮੌਤ ਜਿਹੀ ਚੁਣੌਤੀ ਸਨਮੁੱਖ ਸ਼ਹਾਦਤ ਨੂੰ ਸਵੀਕਾਰ ਕਰਦਾ ਹੈ।

Have something to say? Post your comment

 

ਨੈਸ਼ਨਲ

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਤੇ ਸਟਾਫ ਨੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਭੇਂਟ ਕੀਤੀ ਸ਼ਰਧਾਂਜਲੀ

ਸਾਹਿਬਜਾਦਿਆਂ ਦੀ ਲਾਸ਼ਾਨੀ ਸ਼ਹਾਦਤ ਦੇ ਸੁਨਹਿਰੀ ਇਤਿਹਾਸ ਨਾਲ ਜੋੜਨ ਲਈ ਕਰਵਾਏ ਗਏ ਬੱਚਿਆਂ ਦੇ ਚਿੱਤਰਕਾਰੀ ਮੁਕਾਬਲੇ

ਸਤਨਾਮ ਸਿੰਘ ਗੰਭੀਰ ਦੀ ਪਟੀਸ਼ਨ 'ਤੇ 1984 ਸਿੱਖ ਕਤਲੇਆਮ ਪੀੜਤ ਬਲਵੰਤ ਸਿੰਘ ਨੂੰ ਮਿਲਿਆ 12 ਲੱਖ ਰੁਪਏ ਦਾ ਮੁਆਵਜ਼ਾ

ਦਿੱਲੀ ਵਿੱਚ ਭਾਜਪਾ ਆਪ ਸਰਕਾਰ ਖਿਲਾਫ ਜਾਰੀ ਕਰੇਗੀ ਆਰੋਪ ਪੱਤਰ

ਜਮੀਨਾਂ ਪੁੱਟਦੇ ਹੋਏ ਇਹ ਲੋਕ ਇੱਕ ਦਿਨ ਆਪਣੀ ਹੀ ਸਰਕਾਰ ਪੁੱਟ ਦੇਣਗੇ ਅਖਿਲੇਸ਼ ਦਾ ਭਾਜਪਾ ਤੇ ਨਿਸ਼ਾਨਾ

ਸਾਂਸਦ ਰਾਘਵ ਚੱਢਾ ਦੀ ਮੁਹਿੰਮ ਦਾ ਅਸਰ, ਸਰਕਾਰ ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਕਰੇਗੀ ਸ਼ੁਰੂ

ਗੁਰੂ ਸਾਹਿਬਾਨ, ਸਾਹਿਬਜਾਦਿਆਂ ਸਮੇਤ ਪੰਥ ਵਿਚ ਹੋਈਆਂ ਸ਼ਹੀਦੀਆਂ ਸਾਡੇ ਲਈ ਹਨ ਮਾਰਗਦਰਸ਼ਕ: ਪਰਮਜੀਤ ਸਿੰਘ ਵੀਰਜੀ

ਨਵੰਬਰ 1984 ਸਿੱਖ ਕਤਲੇਆਮ ਦੇ ਕੇਸਾਂ ਦੀ ਸਥਿਤੀ ਬਾਰੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਹਲਫਨਾਮਾ ਦਾਇਰ ਕਰਨ ਦਾ ਨਿਰਦੇਸ਼

ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਅੰਬੇਡਕਰ 'ਤੇ ਚੱਲ ਰਹੀ ਸਿਆਸਤ 'ਤੇ ਮਾਇਆਵਤੀ ਨੇ ਕਿਹਾ, 'ਕਾਂਗਰਸ-ਭਾਜਪਾ ਇੱਕੋ ਥੈਲੀ ਦੇ ਚੱਟੇ ਬੱਟੇ