BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਨੈਸ਼ਨਲ

ਸੰਸਦ ਵਿੱਚ ਵਿਜੇ ਦਿਵਸ ਦੀ ਜਿੱਤ ਦੀ ਤਸਵੀਰ ਲਗਾਉਣ ਦੀ ਕੀਤੀ ਮੰਗ ਵਿਕਰਮਜੀਤ ਸਿੰਘ ਸਾਹਨੀ ਨੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 16, 2024 08:44 PM

ਭਾਰਤ ਦੀ ਪ੍ਰਤੀਕਾਤਮਕ ਜਿੱਤ ਅਤੇ ਬੰਗਲਾਦੇਸ਼ ਦੀ ਆਜ਼ਾਦੀ ਦੇ ਵਿਜੇ ਦਿਵਸ ਦੇ ਮੌਕੇ 'ਤੇ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਮੰਗ ਕੀਤੀ ਕਿ 16 ਦਸੰਬਰ 1971 ਨੂੰ ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ ਸਾਹਮਣੇ ਜਨਰਲ ਨਿਆਜ਼ੀ ਦੇ ਆਤਮ ਸਮਰਪਣ ਨੂੰ ਦਰਸਾਉਂਦੀ ਇਤਿਹਾਸਕ ਤਸਵੀਰ ਨਵੀਂ ਸੰਸਦ ਇਮਾਰਤ ਦੀ ਗੈਲਰੀ ਵਿੱਚ ਪ੍ਰਦਰਸ਼ਿਤ ਕੀਤੀ ਜਾਵੇ।

ਡਾ. ਸਾਹਨੀ ਨੇ ਕਿਹਾ ਕਿ 1971 ਦੀ ਆਜ਼ਾਦੀ ਦੀ ਜੰਗ ਇਤਿਹਾਸ ਦਾ ਇੱਕ ਅਹਿਮ ਪਲ ਸੀ, ਜਦੋਂ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਬਹਾਦਰੀ ਭਰੇ ਯਤਨਾਂ ਅਤੇ ਬੰਗਲਾਦੇਸ਼ (ਉਸ ਸਮੇਂ ਪੂਰਬੀ ਪਾਕਿਸਤਾਨ) ਦੇ ਲੋਕਾਂ ਦੇ ਸੰਕਲਪ ਦੇ ਨਾਲ, ਇੱਕ ਸੁਤੰਤਰ ਬੰਗਲਾਦੇਸ਼ ਦੀ ਸਿਰਜਣਾ ਸੰਭਵ ਹੋ ਸਕੀ। ਇਹ ਜੰਗ, ਜਿਸ ਵਿੱਚ 93, 000 ਤੋਂ ਵੱਧ ਪਾਕਿਸਤਾਨੀ ਫੌਜੀ ਜਵਾਨਾ ਨੇ ਹਥਿਆਰ ਸੁੱਟੇ। ਇਤਿਹਾਸ ਵਿੱਚਇਹ ਸਭ ਤੋਂ ਵੱਡਾ ਫੌਜੀ ਸਮਰਪਣ ਤਾਂ ਸੀ ਹੀ, ਲੋਕਤੰਤਰ, ਮਨੁੱਖੀ ਅਧਿਕਾਰਾਂ ਅਤੇ ਨਿਆਂ ਪ੍ਰਤੀ ਭਾਰਤ ਦੀ ਅਟੁੱਟ ਵਚਨਬੱਧਤਾ ਦਾ ਪ੍ਰਤੀਕ ਵੀ ਸੀ।

ਡਾ. ਸਾਹਨੀ ਨੇ ਦੱਸਿਆ ਕਿ ਇਸ ਯੁੱਧ ਵਿੱਚ 3, 000 ਤੋਂ ਵੱਧ ਬਹਾਦਰ ਭਾਰਤੀ ਸੈਨਿਕ ਸ਼ਹੀਦ ਹੋਏ ਸਨ, ਜਿਨ੍ਹਾਂ ਦੀਆਂ ਕੁਰਬਾਨੀਆਂ ਨੇ ਸ਼ਾਂਤੀ ਅਤੇ ਇੱਕ ਨਵੇਂ ਰਾਸ਼ਟਰ ਦੀ ਸਥਾਪਨਾ ਦਾ ਰਾਹ ਪੱਧਰਾ ਕੀਤਾ।

ਡਾ. ਸਾਹਨੀ ਨੇ ਕਿਹਾ ਕਿ ਜਦੋਂ ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ ਨੇ ਜਨਰਲ ਨਿਆਜ਼ੀ ਤੋਂ ਆਤਮ ਸਮਰਪਣ ਸਵੀਕਾਰ ਕੀਤਾ ਉਸ ਵੇਲੇ ਦੇ ਇਸ ਇਤਿਹਾਸਕ ਪਲ ਨੂੰ ਦਰਸਾਉਣ ਵਾਲੀ ਤਸਵੀਰ , ਭਾਰਤੀ ਹਥਿਆਰਬੰਦ ਸੈਨਾਵਾਂ ਦੀ ਹਿੰਮਤ, ਰਣਨੀਤੀ ਅਤੇ ਅਗਵਾਈ ਦਾ ਇੱਕ ਸ਼ਕਤੀਸ਼ਾਲੀ ਪ੍ਰਮਾਣ ਹੈ। "ਇਹ ਤਸਵੀਰ ਸਿਰਫ਼ ਫੌਜੀ ਜਿੱਤ ਦਾ ਪ੍ਰਤੀਕ ਨਹੀਂ ਹੈ, ਸਗੋਂ ਵਿਸ਼ਵ ਪੱਧਰ 'ਤੇ ਦੱਬੇ-ਕੁਚਲੇ ਲੋਕਾਂ ਲਈ ਖੜ੍ਹੇ ਹੋਣ ਅਤੇ ਨਿਆਂ ਲਈ ਲੜਨ ਦੇ ਭਾਰਤ ਦੇ ਸੰਕਲਪ ਦਾ ਵੀ ਪ੍ਰਤੀਕ ਹੈ। ਡਾ ਸਾਹਨੀ ਨੇ ਕਿਹਾ “ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਨ ਲਈ ਇਸਨੂੰ ਰਾਸ਼ਟਰੀ ਸੰਸਥਾਵਾਂ ਵਿੱਚ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾਣਾ ਚਾਹੀਦਾ ਹੈ।“

Have something to say? Post your comment

 

ਨੈਸ਼ਨਲ

ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਸੁਖਬੀਰ ਸਿੰਘ ਦਲਾਲ ਨੇ ਕਿਹਾ, ਕੇਜਰੀਵਾਲ ਨੇ ਪੰਜਾਬੀਆਂ ਲਈ ਕੁਝ ਨਹੀਂ ਕੀਤਾ

ਬੰਗਲਾਦੇਸ਼: ਹਿੰਦੂ ਧਾਰਮਿਕ ਸਥਾਨਾਂ 'ਤੇ ਹਮਲੇ ਜਾਰੀ, ਤਿੰਨ ਮੰਦਰਾਂ 'ਚ ਭੰਨਤੋੜ, ਇਕ ਗ੍ਰਿਫਤਾਰ

ਭਾਜਪਾ ਸੰਸਦ ਮੈਂਬਰ ਨੇ ਪ੍ਰਿਅੰਕਾ ਗਾਂਧੀ ਨੂੰ '1984' ਲਿਖਿਆ ਬੈਗ ਤੋਹਫ਼ੇ ਵਿੱਚ ਦਿੱਤਾ

ਭਾਰਤੀ ਰਾਜਦੂਤ ਨੂੰ ਖਾਲਿਸਤਾਨੀ ਵੱਖਵਾਦੀਆਂ ਦੀ ਧਮਕੀ 'ਗੰਭੀਰ' ਮੁੱਦਾ : ਵਿਦੇਸ਼ ਮੰਤਰਾਲਾ

ਸਰਕਾਰ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਗੱਲ ਕਰੇ: ਰਾਘਵ ਚੱਢਾ

ਪੰਥ ਦੀਆਂ ਨੁਮਾਇੰਦਾ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਵਿੱਢਿਆ ਜਾਵੇਗਾ ਮੋਰਚਾ: ਦਿੱਲੀ ਗੁਰਦੁਆਰਾ ਕਮੇਟੀ

ਸਟੇਟ ਲੈਵਲ ਦੇ ਜੂਨੀਅਰ ਤਬਲਾ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਗਗਨਦੀਪ ਸਿੰਘ ਦਾ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਨਮਾਨ

ਪੰਜਾਬ ਨੂੰ 22,160 ਕਰੋੜ ਰੁਪਏ ਦੇ 38 ਹਾਈਵੇ ਪ੍ਰੋਜੈਕਟ ਮਿਲੇ: ਵਿਕਰਮਜੀਤ ਸਿੰਘ ਸਾਹਨੀ

ਕਿਸਾਨ ਆਗੂ ਡੱਲੇਵਾਲ ਦੀ ਗੰਭੀਰ ਸਿਹਤ ਬਾਰੇ ਸੁਪਰੀਮ ਕੋਰਟ ਹੋਈ ਸਖ਼ਤ ਮੰਗੀਆਂ ਮੈਡੀਕਲ ਰਿਪੋਰਟਾਂ

ਰਾਹੁਲ ਗਾਂਧੀ ਨੇ ਮੇਰੇ ਨਾਲ ਦੁਰਵਿਵਹਾਰ ਕੀਤਾ ਭਾਜਪਾ ਦੀ ਸਾਂਸਦ ਮੈਂਬਰ ਨੇ ਲਾਏ ਆਰੋਪ