BREAKING NEWS
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾ

ਪੰਜਾਬ

ਸਰਕਾਰੀ ਖਜ਼ਾਨੇ ਨੂੰ ਖ਼ੋਰਾ ਲਾਉਣ ਵਾਲਾ ਭਗੌੜਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਕੌਮੀ ਮਾਰਗ ਬਿਊਰੋ | December 17, 2024 07:38 PM

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਅੰਮ੍ਰਿਤਸਰ ਦੇ ਇੱਕ ਭਗੌੜੇ ਪ੍ਰਾਈਵੇਟ ਠੇਕੇਦਾਰ ਵਿਕਾਸ ਖੰਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਨੇ ਕਈ ਵਾਰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ, (ਏ.ਆਈ.ਟੀ.) ਅੰਮ੍ਰਿਤਸਰ ਵਿੱਚ ਨਿਧਾਰਿਤ ਕੀਮਤ ਤੋਂ ਬਹੁਤ ਘੱਟ ਰੇਟ 'ਤੇ ਪਲਾਟ ਅਲਾਟ ਕਰਵਾਇਆ ਸੀ ਅਤੇ ਧੋਖੇ ਨਾਲ ਸਰਕਾਰੀ ਟੈਂਡਰ ਵੀ ਪ੍ਰਾਪਤ ਕੀਤੇ ਸਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੂੰ ਪਤਾ ਲੱਗਾ ਹੈ ਕਿ ਮੁਲਜ਼ਮ ਠੇਕੇਦਾਰ ਨੇ ਏ.ਆਈ.ਟੀ. ਦੇ ਤਤਕਾਲੀ ਚੇਅਰਮੈਨ ਦੀ ਮਿਲੀਭੁਗਤ ਨਾਲ 200 ਵਰਗ ਗਜ਼ ਦਾ ਪਲਾਟ ਮਾਰਕੀਟ ਰੇਟ ਤੋਂ ਬਹੁਤ ਘੱਟ ਕੀਮਤ ‘ਤੇ ਆਪਣੇ ਨਾਮ 'ਤੇ ਅਲਾਟ ਕਰਵਾਇਆ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਵਿੱਤੀ ਨੁਕਸਾਨ ਹੋਇਆ ਸੀ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਮੁਲਜ਼ਮ ਨੇ ਧੋਖੇ ਨਾਲ ਆਪਣੀ ਫਰਮ ਨੂੰ ਉਕਤ ਟਰੱਸਟ ਵਿੱਚ ਦਰਜ ਕਰਵਾਇਆ ਸੀ ਅਤੇ ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਦੀ ਉਲੰਘਣਾ ਕਰਕੇ ਸਰਕਾਰੀ ਟੈਂਡਰ ਪ੍ਰਾਪਤ ਕੀਤੇ ਸਨ। ਇਸ ਤੋਂ ਇਲਾਵਾ ਮੁਲਜ਼ਮ ਨੇ ਧੋਖੇ ਨਾਲ ਵੇਰਕਾ ਮਿਲਕ ਬੂਥ ਵੀ ਆਪਣੇ ਨਾਂ ’ਤੇ ਮਨਜ਼ੂਰ ਕਰਵਾਇਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਪੜਤਾਲ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਐਫ.ਆਈ.ਆਰ. ਮਿਤੀ 06.07.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 409, 201, 120-ਬੀ ਤੇ 13(2) ਅਤੇ 7 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਮੁਲਜ਼ਮ ਭਗੌੜਾ ਸੀ ਅਤੇ ਟ੍ਰਾਇਲ ਕੋਰਟ ਦੁਆਰਾ ਉਸਨੂੰ ਭਗੌੜਾ ਐਲਾਨਿਆ ਗਿਆ ਸੀ। ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਮੁਲਜ਼ਮ ਨੂੰ ਫੜਨ ਲਈ ਕਈ ਛਾਪੇਮਾਰੀ ਕੀਤੀਆਂ ਸਨ, ਜਿਸ ਕਾਰਨ ਉਸਨੂੰ ਆਤਮ ਸਮਰਪਣ ਕਰਨ ਲਈ ਮਜ਼ਬੂਰ ਹੋਣਾ ਪਿਆ। ਮੁਲਜ਼ਮ ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਕੇਸ ਦੇ ਸਾਰੇ ਪਹਿਲੂਆਂ ਬਾਰੇ ਹੋਰ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਇੱਕ ਦਿਨ ਦਾ ਰਿਮਾਂਡ ਵੀ ਲੈ ਲਿਆ ਗਿਆ ਹੈ।

 

Have something to say? Post your comment

 

ਪੰਜਾਬ

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ- ਕਿਸਾਨਾਂ ਤੇ ਜਬਰ ਬੰਦ ਕਰਨ ਦੀਆਂ ਮੰਗਾਂ ਨੂੰ ਲੈਕੇ ਸੰਘਰਸ਼ ਦਾ ਐਲਾਨ

ਪੰਜਾਬ ਦੇ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ 'ਤੇ ਵਧਾਈ

ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

ਸੂਬਾ ਸਰਕਾਰ ਨੇ ਨਿਵੇਸ਼ਕਾਂ ਦੇ ਅੱਗੇ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੀ ਸ਼ਰਤ ਰੱਖੀ: ਭਗਵੰਤ ਸਿੰਘ ਮਾਨ

ਪੰਜਾਬ ਦਾ ਖਣਨ ਖੇਤਰ ਬਣਿਆ ਵਿਕਾਸ-ਮੁਖੀ ਤਬਦੀਲੀਆਂ ਦਾ ਗਵਾਹ

ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਪੰਜਾਬ ਵਿੱਚ ਅਮਨ ਕਨੂੰਨ ਦੀ ਸਥਿਤੀ ਵਿਗੜ ਰਹੀ ਹੈ ਥਾਣਿਆਂ ਉਤੇ ਬੰਬ ਧਮਾਕਿਆਂ ਪਿੱਛੇ ਕੋਣ? : ਬਾਬਾ ਬਲਬੀਰ ਸਿੰਘ