BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਪੰਜਾਬ

10,000 ਰੁਪਏ ਰਿਸ਼ਵਤ ਲੈਣ ਵਾਲਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | December 17, 2024 07:46 PM


ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸਬ-ਇੰਸਪੈਕਟਰ ਦਲਜੀਤ ਸਿੰਘ (ਹੁਣ ਸੇਵਾਮੁਕਤ), ਜੋ ਕਿ ਉਸ ਸਮੇਂ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸੀ, ਨੂੰ 10000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਮੇਂ ਉਹ ਐਨ.ਡੀ.ਪੀ.ਐਸ. ਕਾਨੂੰਨ ਅਧੀਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਸੀ, ਬਿਊਰੋ ਵੱਲੋਂ ਉਸਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਤੇ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜੋਗਾ ਸਿੰਘ ਵਾਸੀ ਪਿੰਡ ਕੋਟਲੀ ਨਸੀਰ ਖਾਂ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਮੁਲਜ਼ਮ ਪੁਲਿਸ ਸਬ-ਇੰਸਪੈਕਟਰ ਨੇ ਆਪਣੀ ਤਾਇਨਾਤੀ ਦੌਰਾਨ ਸ਼ਿਕਾਇਤਕਰਤਾ ਤੋਂ ਸਾਲ 2017 ਵਿੱਚ ਥਾਣਾ ਅੰਮ੍ਰਿਤਸਰ ਛਾਉਣੀ ਵਿਖੇ ਦਰਜ ਐਫ.ਆਈ.ਆਰ. ਵਿੱਚ ਉਸਦੇ ਪੁੱਤਰ ਨੂੰ ਬੇਕਸੂਰ ਦਿਖਾਉਣ ਬਦਲੇ ਉਸ ਕੋਲੋਂ 1, 00, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਕੋਲੋਂ 1, 00, 000 ਰੁਪਏ ਦੀ ਮੰਗ ਕੀਤੀ ਸੀ ਅਤੇ ਰਿਸ਼ਵਤ ਵਜੋਂ 10, 000 ਰੁਪਏ ਵੀ ਲਏ ਸਨ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮਿਤੀ 28.11.2024 ਨੂੰ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਪੰਜਾਬ

ਮੋਹਾਲੀ 'ਚ ਡਿੱਗੀ ਬਹੁ-ਮੰਜ਼ਿਲਾ ਇਮਾਰਤ: ਸੀ.ਐਮ ਮਾਨ ਨੇ ਕਿਹਾ, 'ਮੈਂ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ 'ਚ ਹਾਂ', ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ

ਅਸੀਂ ਗੁਰੂ ਸਾਹਿਬਾਨ ਜੀ ਦੇ ਦਿੱਤੇ ਸਿਧਾਂਤ ਤੋਂ ਟੁੱਟ ਕੇ ਬੰਦਾ-ਪੂਜਕ ਬਣ ਗਏ - ਰਵੀਇੰਦਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਕਾਰੀ ਅਕਾਲੀ ਲੀਡਰਸ਼ਿਪ ਹੁਕਮਨਾਮੇ ਨੂੰ ਮੰਨਣ ਤੋਂ ਇਨਕਾਰੀ

ਧਾਮੀ ਇੱਕ ਧੜੇ ਦੇ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਲਈ ਮਰਿਆਦਾਵਾਂ ਦਾ ਘਾਣ ਕਰ ਰਹੇ ਹਨ

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਚਿੰਤਾ ਦਾ ਪ੍ਰਗਟਾਵਾ,ਮੋਦੀ ਸਰਕਾਰ ਨੂੰ ਦੱਸਿਆ ਜਿੰਮੇਵਾਰ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

2 ਦਸੰਬਰ ਦੇ ਗੁਰਮਤੇ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਕੋਈ ਅਦਲਾ ਬਦਲੀ ਨਹੀਂ ਕਰਨੀ ਚਾਹੀਦੀ -ਨਾ ਹੀ ਕਿਸੇ ਨੂੰ ਢਿੱਲ ਦਿਤੀ ਜਾਣੀ ਚਾਹੀਦੀ - ਨਿਹੰਗ ਜਥੇਬੰਦੀਆਂ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ