BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਪੰਜਾਬ

ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

ਕੌਮੀ ਮਾਰਗ ਬਿਊਰੋ | December 19, 2024 06:37 PM

ਚੰਡੀਗੜ੍ਹ- ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਨਿਸ਼ਚੈ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਨਾਲ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਨਹੀਂ ਹੋਣ ਦੇਵੇਗੀ।

ਖੇਤੀਬਾੜੀ ਮੰਤਰੀ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ਬਾਰੇ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕੀਤਾ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਇਸ ਖਰੜੇ ਕਾਰਨ ਸੂਬਾ ਸਰਕਾਰ ਚਿੰਤਤ ਹੈ ਕਿਉਂਕਿ ਇਸ ਦਾ ਸੂਬੇ ਅਤੇ ਇਸ ਦੇ ਕਿਸਾਨਾਂ ਲਈ ਗੰਭੀਰ ਪ੍ਰਭਾਵ ਹੋ ਸਕਦੇ ਹਨ, ਜਿਸ ਕਾਰਨ ਉਹ ਇਸ ਨੀਤੀ ਦੇ ਖਰੜੇ ਦੇ ਹਰੇਕ ਪਹਿਲੂ ਦਾ ਗੰਭੀਰਤਾ ਨਾਲ ਵਿਸ਼ਲੇਸ਼ਣ ਅਤੇ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰਾ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਸ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਲਈ ਆਗਾਮੀ ਦਿਨਾਂ ਵਿੱਚ ਖੇਤੀਬਾੜੀ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਵੀ ਸਲਾਹ-ਮਸ਼ਵਰਾ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਪਹਿਲੂ ਵਿਚਾਰ ਖੁਣੋ ਨਾ ਰਹਿ ਜਾਵੇ।

ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਵੀ ਮੌਜੂਦ ਸਨ, ਨੇ ਕਿਸਾਨਾਂ ਨੂੰ ਇਸ ਖਰੜੇ ਸਬੰਧੀ ਆਪਣੇ ਸੁਝਾਅ ਅਤੇ ਟਿੱਪਣੀਆਂ ਖੇਤੀਬਾੜੀ ਵਿਭਾਗ ਨੂੰ ਭੇਜਣ ਦੀ ਅਪੀਲ ਕੀਤੀ।

ਕਿਸਾਨ ਯੂਨੀਅਨਾਂ ਦੇ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਰੁਲਦੂ ਸਿੰਘ ਮਾਨਸਾ. ਡਾ. ਸਤਨਾਮ ਸਿੰਘ ਅਜਨਾਲਾ ਅਤੇ ਹੋਰ ਆਗੂਆਂ ਨੇ ਇਸ ਨੀਤੀ ਦੀ ਆੜ ਵਿੱਚ ਸੰਭਾਵੀ ਨਿੱਜੀਕਰਨ, ਅਜ਼ਾਰੇਦਾਰੀ ਦੇ ਅਮਲਾਂ ’ਤੇ ਡੂੰਘੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਇਹ ਨੀਤੀ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਪੂਰਨ ਉਪਬੰਧਾਂ ਨੂੰ ਮੁੜ ਲਾਗੂ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ, ਜਿਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰ ਨੂੰ ਜਵਾਬ ਭੇਜਣ ਤੋਂ ਪਹਿਲਾਂ ਇਸ ਨੀਤੀ ਦੇ ਸਾਰੇ ਪਹਿਲੂਆਂ ਦੀ ਹੋਰ ਗਹਿਰਾਈ ਨਾਲ ਜਾਂਚ ਕਰ ਲਈ ਜਾਵੇ ਤਾਂ ਜੋ ਪੰਜਾਬ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।

ਇਸ ਉੱਚ ਪੱਧਰੀ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਖੇਤੀਬਾੜੀ ਹਰਬੀਰ ਸਿੰਘ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੋਜ ਨਿਰਦੇਸ਼ਕ ਡਾ. ਅਜਮੇਰ ਸਿੰਘ ਢੱਟ ਅਤੇ ਪੰਜਾਬ ਮੰਡੀ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Have something to say? Post your comment

 

ਪੰਜਾਬ

ਅਸੀਂ ਗੁਰੂ ਸਾਹਿਬਾਨ ਜੀ ਦੇ ਦਿੱਤੇ ਸਿਧਾਂਤ ਤੋਂ ਟੁੱਟ ਕੇ ਬੰਦਾ-ਪੂਜਕ ਬਣ ਗਏ - ਰਵੀਇੰਦਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਕਾਰੀ ਅਕਾਲੀ ਲੀਡਰਸ਼ਿਪ ਹੁਕਮਨਾਮੇ ਨੂੰ ਮੰਨਣ ਤੋਂ ਇਨਕਾਰੀ

ਧਾਮੀ ਇੱਕ ਧੜੇ ਦੇ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਲਈ ਮਰਿਆਦਾਵਾਂ ਦਾ ਘਾਣ ਕਰ ਰਹੇ ਹਨ

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਚਿੰਤਾ ਦਾ ਪ੍ਰਗਟਾਵਾ,ਮੋਦੀ ਸਰਕਾਰ ਨੂੰ ਦੱਸਿਆ ਜਿੰਮੇਵਾਰ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

2 ਦਸੰਬਰ ਦੇ ਗੁਰਮਤੇ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਕੋਈ ਅਦਲਾ ਬਦਲੀ ਨਹੀਂ ਕਰਨੀ ਚਾਹੀਦੀ -ਨਾ ਹੀ ਕਿਸੇ ਨੂੰ ਢਿੱਲ ਦਿਤੀ ਜਾਣੀ ਚਾਹੀਦੀ - ਨਿਹੰਗ ਜਥੇਬੰਦੀਆਂ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਨੇ ਬਾਰ੍ਹਵੀਂ ਜਮਾਤ ਨੂੰ ਦਿੱਤੀ ਵਿਦਾਇਗੀ