ਪੰਜਾਬ

ਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾ

ਕੌਮੀ ਮਾਰਗ ਬਿਊਰੋ | December 19, 2024 08:48 PM

ਚੰਡੀਗੜ੍ਹ- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੰਸਦ ਵਿੱਚ ਕੀਤੀ ਟਿੱਪਣੀ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਭਾਰਤੀ ਸੰਵਿਧਾਨ ਦੇ ਪ੍ਰਮੁੱਖ ਨਿਰਮਾਤਾ ਅਤੇ ਲੋਕਾਂ ਦੇ ਸਤਿਕਾਰਯੋਗ ਨੇਤਾ ਡਾ.ਬੀ.ਆਰ. ਅੰਬੇਡਕਰ ਦਾ ਅਪਮਾਨ ਦੱਸਿਆ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅਮਿਤ ਸ਼ਾਹ ਦੀਆਂ ਟਿੱਪਣੀਆਂ 'ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਕਿ ਅਜਿਹੀਆਂ ਟਿੱਪਣੀਆਂ ਨਾ ਸਿਰਫ਼ ਡਾ. ਅੰਬੇਡਕਰ ਦੀ ਵਿਰਾਸਤ ਦਾ ਨਿਰਾਦਰ ਕਰਦੀਆਂ ਹਨ, ਸਗੋਂ ਸੱਤਾਧਾਰੀ ਪਾਰਟੀ ਅੰਦਰਲੇ ਡੂੰਘੇ ਪੱਖਪਾਤ ਨੂੰ ਵੀ ਪ੍ਰਗਟ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਸਮਾਜਿਕ ਨਿਆਂ, ਬਰਾਬਰੀ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹਨ ਅਤੇ ਰਾਸ਼ਟਰ ਲਈ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਨੂੰ ਘੱਟ ਕਰਨ ਦੀ ਕੋਈ ਵੀ ਕੋਸ਼ਿਸ਼ ਉਨ੍ਹਾਂ ਕਦਰਾਂ-ਕੀਮਤਾਂ ਦਾ ਅਪਮਾਨ ਹੈ ਜਿਨ੍ਹਾਂ ਲਈ ਉਹ ਖੜ੍ਹੇ ਸਨ।

ਉਨ੍ਹਾਂ ਅੱਗੇ ਕਿਹਾ ਕਿ ਸੰਸਦ ਵਿੱਚ ਅਮਿਤ ਸ਼ਾਹ ਦਾ ਬਿਆਨ ਨਾ ਸਿਰਫ਼ ਅਸੰਵੇਦਨਸ਼ੀਲ ਹੈ, ਸਗੋਂ ਬਰਾਬਰਤਾ ਅਤੇ ਨਿਆਂ ਦੇ ਸਿਧਾਂਤਾਂ ਨੂੰ ਭਾਜਪਾ ਵੱਲੋਂ ਲੰਬੇ ਸਮੇਂ ਤੋਂ ਅਣਦੇਖਾ ਕੀਤੇ ਜਾਣ ਦਾ ਵੀ ਸੰਕੇਤ ਵੀ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਬਾਰੇ ਇਸ ਤਰ੍ਹਾਂ ਦੀਆਂ ਟਿੱਪਣੀਆਂ ਭਾਜਪਾ ਦੀ ਅਸਲ ਵਿਚਾਰਧਾਰਾ ਨੂੰ ਦਰਸਾਉਂਦੀਆਂ ਹਨ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੀ ਅਪਮਾਨਜਨਕ ਟਿੱਪਣੀ ਲਈ ਤੁਰੰਤ ਮੁਆਫੀ ਮੰਗਣ ਲਈ ਕਿਹਾ ਅਤੇ ਕੇਂਦਰ ਸਰਕਾਰ ਨੂੰ ਡਾ. ਅੰਬੇਡਕਰ ਦੀ ਵਿਰਾਸਤ ਦੇ ਮਾਣ ਅਤੇ ਸਤਿਕਾਰ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਤੇ ਸਮੁੱਚਾ ਰਾਸ਼ਟਰ ਡਾ. ਅੰਬੇਡਕਰ ਨੂੰ ਉੱਚ ਕੋਟੀ ਦਾ ਸਤਿਕਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਦੀ ਸਿਰਜਨਾ ਲਈ ਉਨ੍ਹਾਂ ਦਾ ਦ੍ਰਿਸ਼ਟੀਕੋਣ ਸਾਡੇ ਲੋਕਤੰਤਰ ਦੀ ਨੀਂਹ ਹੈ। ਸ. ਹਰਭਜਨ ਸਿੰਘ ਈ.ਟੀ.ਓ ਨੇ ਜੋਰ ਦਿੰਦਿਆਂ ਕਿਹਾ ਕਿ ਡਾ. ਅੰਬੇਡਕਰ ਦੇ ਯੋਗਦਾਨ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਹਰ ਪਾਸਿਓਂ ਸਖ਼ਤ ਵਿਰੋਧ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਡਾ. ਅੰਬੇਡਕਰ ਦੀਆਂ ਕਦਰਾਂ-ਕੀਮਤਾਂ ਅਤੇ ਸਿੱਖਿਆਵਾਂ ਨੂੰ ਖਾਸ ਕਰਕੇ ਮੌਜੂਦਾ ਸਿਆਸੀ ਮਾਹੌਲ ਵਿੱਚ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਅਸੀਂ ਆਪਣੇ ਨਾਗਰਿਕਾਂ ਨੂੰ ਡਾ. ਅੰਬੇਡਕਰ ਦੀਆਂ ਸਿੱਖਿਆਵਾਂ ਦੇ ਅਸਲ ਤੱਤ ਬਾਰੇ ਜਾਗਰੂਕ ਕਰੀਏ ਅਤੇ ਇਹ ਯਕੀਨੀ ਬਣਾਈਏ ਕਿ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਿਆ ਜਾਵੇ।

 

Have something to say? Post your comment

 

ਪੰਜਾਬ

2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ 2024 ਦੌਰਾਨ ਕੀਤੀਆਂ ਗਈਆਂ ਪ੍ਰਮੁੱਖ ਪਹਿਲਕਦਮੀਆਂ: ਲਾਲ ਚੰਦ ਕਟਾਰੂਚੱਕ

'ਆਪ' ਦੇ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕੇਂਦਰ ਸਰਕਾਰ ਨੂੰ ਡੈੱਡਲਾਕ ਤੋੜਨ ਅਤੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਕੀਤੀ ਅਪੀਲ

ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਸੜਕਾਂ ਹੋਈਆਂ ਜਾਮ ਰੇਲ ਗੱਡੀਆਂ ਵੀ ਪ੍ਰਭਾਵਿਤ

ਡਾ. ਮਨਮੋਹਨ ਸਿੰਘ ਨੂੰ ਰਾਜਘਾਟ ਵਿਖੇ ਸੰਸਕਾਰ ਨਾ ਕਰਕੇ, ਸਿੱਖ ਕੌਮ ਨਾਲ ਵੱਡਾ ਵਿਤਕਰਾ -ਮਾਨ

ਗੁਰਬਾਣੀ ਸੈਂਚੀਆਂ ਨਾਲ ਘੋਰ ਨਿਰਾਦਰ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਤੁਰੰਤ ਕਾਰਵਾਈ ਕਰੇ- ਮੁਖੀ ਬਾਬਾ ਬਲਬੀਰ ਸਿੰਘ 

ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦਾ ਅਪਮਾਨ ਕਰਨਾ ਮੰਦਭਾਗਾ

ਕਿਸਾਨੀ ਸੰਘਰਸ਼ ਦੇ ਸਮਰਥਨ ’ਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ 30 ਦਸੰਬਰ ਨੂੰ ਰਹਿਣਗੇ ਬੰਦ

ਭਗਵੰਤ ਸਰਕਾਰ ਨੇ 15947 ਖਾਲਿਆਂ ਨੂੰ ਸੁਰਜੀਤ ਕਰਕੇ ਪਹਿਲੀ ਵਾਰ 950 ਤੋਂ ਵੱਧ ਪਿੰਡਾਂ ਤੱਕ ਸਿੰਜਾਈ ਲਈ ਪਾਣੀ ਪਹੁੰਚਾਇਆ