BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਨੈਸ਼ਨਲ

ਪੰਜਾਬ ਨੂੰ 22,160 ਕਰੋੜ ਰੁਪਏ ਦੇ 38 ਹਾਈਵੇ ਪ੍ਰੋਜੈਕਟ ਮਿਲੇ: ਵਿਕਰਮਜੀਤ ਸਿੰਘ ਸਾਹਨੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 19, 2024 08:04 PM

ਨਵੀਂ ਦਿੱਲੀ -ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਉਨ੍ਹਾਂ ਵੱਲੋਂ ਉਠਾਏ ਗਏ ਸਵਾਲ ਦੇ ਜਵਾਬ ਵਿੱਚ ਦੱਸਿਆ ਹੈ ਕਿ ਮੰਤਰਾਲੇ ਨੇ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ 825 ਕਿਲੋਮੀਟਰ ਲੰਬੇ 38 ਹਾਈਵੇ ਪ੍ਰੋਜੈਕਟਾਂ ਲਈ 22, 160 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ (ਡੀਏਕੇ) ਐਕਸਪ੍ਰੈਸਵੇਅ ਅਤੇ ਅੰਮ੍ਰਿਤਸਰ-ਬਠਿੰਡਾ ਹਾਈਵੇਅ ਵਰਗੇ ਪ੍ਰਮੁੱਖ ਗਲਿਆਰੇ ਸ਼ਾਮਲ ਹਨ, ਜੋ ਖੇਤਰੀ ਵਪਾਰ ਅਤੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਸਹਾਈ ਹੋਣਗੇ।

ਸਾਹਨੀ ਨੇ ਇਹ ਵੀ ਦੱਸਿਆ ਕਿ ਪਹਿਲਾਂ ਛੱਡੇ ਗਏ ਚਾਰ ਵੱਡੇ ਹਾਈਵੇ ਪ੍ਰੋਜੈਕਟਾਂ ਨੂੰ ਰਾਜ ਵੱਲੋਂ 80٪ ਜ਼ਮੀਨ ਹਾਸਿਲ ਕਰਨ ਦੇ ਦਾਅਵਿਆਂ ਦੇ ਅਧਾਰ 'ਤੇ ਦੁਬਾਰਾ ਟੈਂਡਰ ਕੀਤਾ ਜਾ ਰਿਹਾ ਹੈ।
ਸਾਹਨੀ ਨੇ ਪੰਜਾਬ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਉਸਾਰੀ ਪ੍ਰਗਤੀ ਵਿੱਚ ਦੇਰੀ 'ਤੇ ਵੀ ਚਿੰਤਾ ਜ਼ਾਹਰ ਕੀਤੀ, ਪੰਜਾਬ ਵਿੱਚ ਚੱਲ ਰਹੇ 42 ਪ੍ਰੋਜੈਕਟਾਂ ਦੀ ਔਸਤ ਉਸਾਰੀ ਪ੍ਰਗਤੀ 48٪ ਹੈ।
ਡਾ. ਸਾਹਨੀ ਨੇ ਕੇਂਦਰੀ ਮੰਤਰਾਲੇ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਪ੍ਰਾਜੈਕਟਾਂ ਉਤੇ ਤੇਜ਼ੀ ਨਾਲ ਕੰਮ ਕਰਦੇ ਹੋਏ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਏ ਤਾਂ ਜੋ ਇੰਨਾਂ ਉਤੇ ਲਾਗਤ ਨਾ ਵੱਧੇ ਅਤੇ ਨਾਲ ਹੀ ਲੋਕਾਂ ਦੀਆਂ ਤਕਲੀਫਾਂ ਦਾ ਵੀ ਖ਼ਿਆਲ ਰੱਖਿਆ ਜਾਵੇ।
ਡਾ ਸਾਹਨੀ ਨੇ ਇਹ ਵੀ ਕਿਹਾ ਕਿ 38 ਪ੍ਰਜੈਕਟਾਂ ਚੋ 11017 ਕਰੋੜ ਰੁਪਏ ਦੇ 17 ਪ੍ਰਾਜੈਕਟ 2024-25 ਦੇ ਸਾਲਾਨਾ ਪਲਾਨ ਵਿੱਚ ਸ਼ਾਮਿਲ ਕੀਤੇ ਗਏ ਹਨ।

Have something to say? Post your comment

 

ਨੈਸ਼ਨਲ

ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਸੁਖਬੀਰ ਸਿੰਘ ਦਲਾਲ ਨੇ ਕਿਹਾ, ਕੇਜਰੀਵਾਲ ਨੇ ਪੰਜਾਬੀਆਂ ਲਈ ਕੁਝ ਨਹੀਂ ਕੀਤਾ

ਬੰਗਲਾਦੇਸ਼: ਹਿੰਦੂ ਧਾਰਮਿਕ ਸਥਾਨਾਂ 'ਤੇ ਹਮਲੇ ਜਾਰੀ, ਤਿੰਨ ਮੰਦਰਾਂ 'ਚ ਭੰਨਤੋੜ, ਇਕ ਗ੍ਰਿਫਤਾਰ

ਭਾਜਪਾ ਸੰਸਦ ਮੈਂਬਰ ਨੇ ਪ੍ਰਿਅੰਕਾ ਗਾਂਧੀ ਨੂੰ '1984' ਲਿਖਿਆ ਬੈਗ ਤੋਹਫ਼ੇ ਵਿੱਚ ਦਿੱਤਾ

ਭਾਰਤੀ ਰਾਜਦੂਤ ਨੂੰ ਖਾਲਿਸਤਾਨੀ ਵੱਖਵਾਦੀਆਂ ਦੀ ਧਮਕੀ 'ਗੰਭੀਰ' ਮੁੱਦਾ : ਵਿਦੇਸ਼ ਮੰਤਰਾਲਾ

ਸਰਕਾਰ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਗੱਲ ਕਰੇ: ਰਾਘਵ ਚੱਢਾ

ਪੰਥ ਦੀਆਂ ਨੁਮਾਇੰਦਾ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਵਿੱਢਿਆ ਜਾਵੇਗਾ ਮੋਰਚਾ: ਦਿੱਲੀ ਗੁਰਦੁਆਰਾ ਕਮੇਟੀ

ਸਟੇਟ ਲੈਵਲ ਦੇ ਜੂਨੀਅਰ ਤਬਲਾ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਗਗਨਦੀਪ ਸਿੰਘ ਦਾ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਨਮਾਨ

ਕਿਸਾਨ ਆਗੂ ਡੱਲੇਵਾਲ ਦੀ ਗੰਭੀਰ ਸਿਹਤ ਬਾਰੇ ਸੁਪਰੀਮ ਕੋਰਟ ਹੋਈ ਸਖ਼ਤ ਮੰਗੀਆਂ ਮੈਡੀਕਲ ਰਿਪੋਰਟਾਂ

ਰਾਹੁਲ ਗਾਂਧੀ ਨੇ ਮੇਰੇ ਨਾਲ ਦੁਰਵਿਵਹਾਰ ਕੀਤਾ ਭਾਜਪਾ ਦੀ ਸਾਂਸਦ ਮੈਂਬਰ ਨੇ ਲਾਏ ਆਰੋਪ

ਬਾਬਾ ਸਾਹਿਬ ਨੂੰ ਪਿਆਰ ਕਰਨ ਵਾਲਾ ਭਾਜਪਾ ਨੂੰ ਪਿਆਰ ਨਹੀਂ ਕਰ ਸਕਦਾ-ਅਰਵਿੰਦ ਕੇਜਰੀਵਾਲ