ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਟੇਟ ਲੈਵਲ ਦੇ ਜੂਨੀਅਰ ਤਬਲਾ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਗਗਨਦੀਪ ਸਿੰਘ ਪੁੱਤਰ ਤਰਵਿੰਦਰਪਾਲ ਸਿੰਘ ਦਾ ਸਨਮਾਨ ਕੀਤਾ ਗਿਆ।
ਇਹ ਸਨਮਾਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਗਗਨਦੀਪ ਸਿੰਘ ਵਰਗੇ ਨੌਜਵਾਨ ਹੋਰਨਾਂ ਲਈ ਚਾਨਣ ਮੁਨਾਰਾ ਸਾਬਤ ਹੋ ਰਹੇ ਹਨ ਅਤੇ ਗੁਰਮਤਿ ਨਾਲ ਜੁੜੇ ਹੋਏ ਹਨ। ਉਹਨਾਂ ਕਿਹਾ ਕਿ ਨਵੀਂ ਪੀੜੀ ਨੂੰ ਗਗਨਦੀਪ ਸਿੰਘ ਵਰਗੇ ਨੌਜਵਾਨਾਂ ਕੋਲੋਂ ਸੇਧ ਅਤੇ ਪ੍ਰੇਰਨਾ ਲੈਣੀ ਚਾਹੀਦੀ ਹੈ।
ਗਗਨਦੀਪ ਸਿੰਘ ਨੇ ਆਪਣੇ ਉਸਤਾਦ ਮਨਿੰਦਰ ਸਿੰਘ ਤੋਂ ਸਿੱਖਿਆ ਲਈ ਹੈ। ਉਹ ਐਸ ਐਸ ਮੋਤਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਜਨਕਪੁਰੀ ਦਾ ਵਿਦਿਆਰਥੀ ਹੈ ਅਤੇ ਸਰਵੋਦਿਆ ਕੋ ਐਜੂਕੇਸ਼ਨ ਸਕੂਲ ਸ਼ਕਤੀ ਨਗਰ ਵਿਖੇ ਹੋਏ ਸਟੇਟ ਪੱਧਰੀ ਮੁਕਾਬਲੇ ਵਿਚ ਉਸਨੇ ਪਹਿਲਾ ਸਥਾਨ ਹਾਸਲ ਕੀਤਾ ਹੈ।