BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਪੰਜਾਬ

ਹਰਮਨਪ੍ਰੀਤ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਕਾਵਿ ਸੰਗ੍ਰਹਿ ‘ਕਿੱਥੇ ਖੋ ਗਏ ਚੱਜ ਦੇ ਬੰਦੇ’ ਨੂੰ ਕੀਤਾ ਲੋਕ ਅਰਪਣ

ਕੌਮੀ ਮਾਰਗ ਬਿਊਰੋ | December 19, 2024 08:13 PM

ਚੰਡੀਗੜ੍ਹ-ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ ਪ੍ਰਤੀ ਆਪਣੇ ਸਨੇਹ ਨੂੰ ਜ਼ਾਹਰ ਕਰਦਿਆਂ ਆਪਣੀ ਨਵੀਂ ਪੁਸਤਕ ‘ਕਿੱਥੇ ਖੋ ਗੋਏ ਚੱਜ ਦੇ ਬੰਦੇ’ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਤੇ ਖਿਡਾਰੀ ਗੁਰਜੰਟ ਸਿੰਘ ਕੋਲੋਂ ਰਿਲੀਜ਼ ਕਰਵਾਈ। ਸ਼ਮਸ਼ੇਰ ਸੰਧੂ ਜਿਨ੍ਹਾਂ ਗੀਤ, ਕਹਾਣੀਆਂ, ਵਾਰਤਕ ਅਤੇ ਖਿਡਾਰੀਆਂ ਬਾਰੇ ਲਿਖਣ ਵਿੱਚ ਨਾਮਣਾ ਖੱਟਿਆ ਹੈ, ਇਹ ਉਨ੍ਹਾਂ ਦਾ ਪਹਿਲਾ ਕਾਵਿ ਸ੍ਰੰਗਹਿ ਹੈ। ਇਹ ਉਨ੍ਹਾਂ ਦੀ ਕੁੱਲ ਨੌਵੀਂ ਪੁਸਤਕ ਹੈ।

ਸ਼ਮਸ਼ੇਰ ਸੰਧੂ ਨੇ ਕਬੱਡੀ ਖਿਡਾਰੀਆਂ ਤੇ ਪਹਿਲਵਾਨਾਂ ਬਾਰੇ ਲਿਖ ਕੇ ਵੀ ਆਪਣੀ ਚੰਗੀ ਪਛਾਣ ਬਣਾਈ ਹੈ ਅਤੇ ਨਵੀਂ ਪੁਸਤਕ ਨੂੰ ਚੰਡੀਗੜ੍ਹ ਵਿਖੇ ਹਾਕੀ ਸਟੇਡੀਅਮ ਵਿੱਚ ਭਾਰਤੀ ਟੀਮ ਦੇ ਮੌਜੂਦਾ ਕਪਤਾਨ ਹਰਮਨਪ੍ਰੀਤ ਸਿੰਘ ਤੇ ਫਾਰਵਰਡ ਗੁਰਜੰਟ ਸਿੰਘ ਕੋਲੋਂ ਖੇਡ ਲੇਖਕ ਨਵਦੀਪ ਸਿੰਘ ਗਿੱਲ ਦੀ ਹਾਜ਼ਰੀ ਵਿੱਚ ਰਿਲੀਜ਼ ਕਰਵਾਇਆ। ਦੋਵੇਂ ਖਿਡਾਰੀਆਂ ਨੇ ਭਾਰਤ ਲਈ ਪੈਰਿਸ ਤੇ ਟੋਕੀਓ ਵਿਖੇ ਓਲੰਪਿਕ ਖੇਡਾਂ ਵਿੱਚ ਲਗਾਤਾਰ ਦੋ ਕਾਂਸੀ ਦੇ ਤਮਗ਼ੇ ਜਿੱਤੇ ਹਨ।

ਹਰਮਨਪ੍ਰੀਤ ਸਿੰਘ ਨੇ ਸ਼ਮਸ਼ੇਰ ਸੰਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਅੱਜ ਨਾਮੀਂ ਗੀਤਕਾਰ ਦੀ ਕਿਤਾਬ ਨੂੰ ਰਿਲੀਜ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਹਾਕੀ ਕੈਂਪਾਂ ਦੌਰਾਨ ਸਮੂਹ ਖਿਡਾਰੀ ਸ਼ਮਸ਼ੇਰ ਸੰਧੂ ਵੱਲੋਂ ਲਿਖੇ ਗੀਤਾਂ ਨੂੰ ਸੁਣ ਕੇ ਵਾਰਮ-ਅੱਪ ਹੁੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਮਸ਼ੇਰ ਸੰਧੂ ਦੇ ਲਿਖੇ ਗੀਤ ਜੋ ਸੁਰਜੀਤ ਬਿੰਦਰਖੀਆ, ਸਤਵਿੰਦਰ ਬਿੱਟੀ, ਸੁਰਜੀਤ ਖਾਨ ਆਦਿ ਵੱਡੇ ਗਾਇਕਾਂ ਨੇ ਗਾਏ ਹਨ, ਸਾਨੂੰ ਜੋਸ਼ ਚੜ੍ਹਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਸ਼ਮਸ਼ੇਰ ਸੰਧੂ ਦੀਆਂ ਕਵਿਤਾਵਾਂ ਵੀ ਪੜ੍ਹਨਗੇ।

ਸ਼ਮਸ਼ੇਰ ਸੰਧੂ ਨੇ ਕਿਹਾ ਕਿ ਮਿੱਤਰ ਮੰਡਲੀ ਅਤੇ ਪਾਠਕਾਂ ਦੀ ਮੰਗ ਉਤੇ ਉਨ੍ਹਾਂ ਪਹਿਲੀ ਵਾਰ ਕਵਿਤਾਵਾਂ ਦੀ ਕਿਤਾਬ ਲਿਖੀ ਹੈ। ਇਸ ਪਲੇਠੇ ਕਾਵਿ ਸ੍ਰੰਗਹਿ ਨੂੰ ਚੇਤਨਾ ਪ੍ਰਕਾਸ਼ਨ ਨੇ ਛਾਪਿਆ ਹੈ ਜਿਸ ਦਾ ਮੁੱਖਬੰਦ ਮਹਾਨ ਸ਼ਾਇਰ ਸਰਜੀਤ ਪਾਤਰ ਨੇ ‘ਸ਼ਮਸ਼ੇਰ ਸੰਧੂ ਦੀ ਚੌਥੀ ਕੂਟ’ ਸਿਰਲੇਖ ਹੇਠ ਲਿਖਿਆ ਹੈ। ਸੁਰਜੀਤ ਪਾਤਰ ਦੀ ਇਹ ਆਖਰੀ ਰਚਨਾ ਹੈ ਜਿਸ ਵਿੱਚ ਉਨ੍ਹਾਂ ਸ਼ਮਸ਼ੇਰ ਸੰਧੂ ਦਾ ਗੀਤਾਂ, ਕਹਾਣੀਆਂ ਤੇ ਵਾਰਤਕ ਤੋਂ ਬਾਅਦ ਕਵਿਤਾ ਦੇ ਖੇਤਰ ਵਿੱਚ ਦਾਖਲੇ ਲਈ ਸਵਾਗਤ ਕਰਦਿਆਂ ਯੂਨੀਵਰਸਿਟੀ ਦਿਨਾਂ ਦੀਆਂ ਯਾਦਾਂ ਤਾਜ਼ਾ ਕੀਤੀਆਂ ਹਨ। ਪੁਸਤਕ ਦੇ ਸਰਵਰਕ ਉਪਰ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਲਿਖਿਆ ਹੈ ਜਿਨ੍ਹਾਂ ਕਵੀ ਦੀ ਵਿਦਿਆਰਥੀ ਜੀਵਨ ਤੋਂ ਸਾਹਿਤਕ ਰੁੱਚੀਆਂ ਤੋਂ ਲੈ ਕੇ ਹੁਣ ਤੱਕ ਸ਼ਾਨਾਮੱਤੇ ਸਫਰ ਬਾਰੇ ਸੰਖੇਪ ਝਾਤ ਪਾਈ ਹੈ।

Have something to say? Post your comment

 

ਪੰਜਾਬ

ਮੋਹਾਲੀ 'ਚ ਡਿੱਗੀ ਬਹੁ-ਮੰਜ਼ਿਲਾ ਇਮਾਰਤ: ਸੀ.ਐਮ ਮਾਨ ਨੇ ਕਿਹਾ, 'ਮੈਂ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ 'ਚ ਹਾਂ', ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ

ਅਸੀਂ ਗੁਰੂ ਸਾਹਿਬਾਨ ਜੀ ਦੇ ਦਿੱਤੇ ਸਿਧਾਂਤ ਤੋਂ ਟੁੱਟ ਕੇ ਬੰਦਾ-ਪੂਜਕ ਬਣ ਗਏ - ਰਵੀਇੰਦਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਕਾਰੀ ਅਕਾਲੀ ਲੀਡਰਸ਼ਿਪ ਹੁਕਮਨਾਮੇ ਨੂੰ ਮੰਨਣ ਤੋਂ ਇਨਕਾਰੀ

ਧਾਮੀ ਇੱਕ ਧੜੇ ਦੇ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਲਈ ਮਰਿਆਦਾਵਾਂ ਦਾ ਘਾਣ ਕਰ ਰਹੇ ਹਨ

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਚਿੰਤਾ ਦਾ ਪ੍ਰਗਟਾਵਾ,ਮੋਦੀ ਸਰਕਾਰ ਨੂੰ ਦੱਸਿਆ ਜਿੰਮੇਵਾਰ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

2 ਦਸੰਬਰ ਦੇ ਗੁਰਮਤੇ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਕੋਈ ਅਦਲਾ ਬਦਲੀ ਨਹੀਂ ਕਰਨੀ ਚਾਹੀਦੀ -ਨਾ ਹੀ ਕਿਸੇ ਨੂੰ ਢਿੱਲ ਦਿਤੀ ਜਾਣੀ ਚਾਹੀਦੀ - ਨਿਹੰਗ ਜਥੇਬੰਦੀਆਂ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ