BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਪੰਜਾਬ

22 ਦਸੰਬਰ ਅਤੇ 27 ਦਸੰਬਰ ਨੂੰ ਲਾਸਾਨੀ ਮਹਾਨ ਸ਼ਹਾਦਤ ਲਈ ਸੰਗਤਾਂ ਸਵੇਰੇ 10 ਵਜੇ 10 ਮਿੰਟ ਜਰੂਰ ਜਾਪ ਕਰਨ-ਜਥੇਦਾਰ ਸ੍ਰੀ ਅਕਾਲ ਤਖ਼ਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | December 19, 2024 08:18 PM

ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਸਮੇਸ਼ ਪਿਤਾ, ਸਰਬੰਸਦਾਨੀ, ਸਾਹਿਬ-ਏ-ਕਮਾਲਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਅਨੂਠੇ ਸ਼ਹੀਦਾਂ ਦੀ ਯਾਦ ਵਿਚ 22 ਦਸੰਬਰ 2024 (8 ਪੋਹ) ਵਾਲੇ ਦਿਨ ਸਵੇਰੇ 10 ਵਜੇ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਅਤੇ ਮਹਾਨ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਟ ਕਰਨ ਲਈ 27 ਦਸੰਬਰ 2024 (13 ਪੋਹ) ਵਾਲੇ ਦਿਨ ਸਵੇਰੇ 10 ਵਜੇ ਵਿਸ਼ਵ ਭਰ ਵਿਚ ਵੱਸਦੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ ਦਸ ਮਿੰਟ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ ਦਾ ਸੰਦੇਸ਼ ਦਿੱਤਾ ਹੈ।
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਮੀਡੀਆ ਰਾਹੀਂ ਜਾਰੀ ਕੀਤੇ ਸੰਦੇਸ਼ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਸੰਸਾਰ ਭਰ ਉੱਤੇ ਸੱਚ ਅਤੇ ਧਰਮ ਦਾ ਪਰਚਮ ਉੱਚਾ ਰੱਖਣ ਅਤੇ ਹਰੇਕ ਪ੍ਰਾਣੀ ਨੂੰ ਆਪਣੀ ਜ਼ਮੀਰ ਦੀ ਆਜ਼ਾਦੀ ਮੁਤਾਬਕ ਜੀਣ ਦਾ ਅਧਿਕਾਰ ਦੇਣ ਲਈ ਹੋਈ ਹੈ। ਉਨ੍ਹਾਂ ਕਿਹਾ ਕਿ ਰਹਿੰਦੀ ਦੁਨੀਆ ਤੱਕ ਮਨੁੱਖੀ ਆਜ਼ਾਦੀ ਲਈ ਇਹ ਮਹਾਨ ਸ਼ਹਾਦਤਾਂ ਚਾਨਣ ਮੁਨਾਰਾ ਰਹਿਣਗੀਆਂ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਜੂਝਣ ਲਈ ਦੱਬੀ-ਕੁਚਲੀ ਹੋਈ ਮਾਨਵਤਾ ਦੇ ਅੰਦਰ ਵੀ ਬੀਰ-ਰਸ, ਜੋਸ਼ ਅਤੇ ਚੜ੍ਹਦੀਕਲਾ ਦਾ ਜਜ਼ਬਾ ਪੈਦਾ ਕਰਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ 22 ਦਸੰਬਰ ਨੂੰ ਸਵੇਰੇ 10 ਵਜੇ ਅਤੇ ਮਿਤੀ 27 ਦਸੰਬਰ ਨੂੰ ਸਵੇਰੇ 10 ਵਜੇ ਹਰੇਕ ਮਾਈ-ਭਾਈ ਦਸ ਮਿੰਟ ਲਈ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰੇ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਲਿਖਤੀ ਆਦੇਸ਼ ਕੀਤਾ ਹੈ ਕਿ ਉਪਰੋਕਤ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਧਰਮ ਪ੍ਰਚਾਰ ਕਮੇਟੀ, ਸੈਕਸ਼ਨ 85, 87 ਨਾਲ ਸਬੰਧਤ ਸਮੂਹ ਗੁਰਦੁਆਰਾ ਸਾਹਿਬਾਨ, ਅਦਾਰਿਆਂ, ਸਕੂਲਾਂ, ਕਾਲਜਾਂ ਨੂੰ ਸਰਕੂਲਰ ਜਾਰੀ ਕਰਕੇ ਅਤੇ ਸੰਗਤਾਂ ਨੂੰ ਅਖ਼ਬਾਰਾਂ/ ਮੀਡੀਆ ਦੇ ਮਾਧਿਅਮ ਰਾਹੀਂ ਜਾਣੂ ਕਰਵਾਇਆ ਜਾਵੇ। ਇਸੇ ਤਰ੍ਹਾਂ ਇਕ ਲਿਖਤੀ ਆਦੇਸ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਜਾਰੀ ਕੀਤਾ ਗਿਆ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਸਾਰ ਭਰ ਦੇ ਹਰੇਕ ਸਿੱਖ ਅਦਾਰੇ, ਸਿੰਘ ਸਭਾਵਾਂ, ਸਭਾ-ਸੁਸਾਇਟੀਆਂ, ਦਲ ਪੰਥ, ਟਕਸਾਲਾਂ, ਸੰਪਰਦਾਵਾਂ ਅਤੇ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਹੈ ਉਹ ਹਰੇਕ ਸਿੱਖ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਸਮਰਪਿਤ ਸ਼ਹੀਦੀ ਹਫਤੇ ਦੌਰਾਨ ਉਪਰੋਕਤ ਦੱਸੇ ਅਨੁਸਾਰ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਨ ਤੋਂ ਇਲਾਵਾ ਵੈਰਾਗ ਅਤੇ ਸਾਦਗੀ ਧਾਰਨ ਕਰਦਿਆਂ ਵੱਧ ਤੋਂ ਵੱਧ ਗੁਰਬਾਣੀ ਦਾ ਜਾਪ ਕਰਨ ਸਬੰਧੀ ਵੀ ਪ੍ਰੇਰਿਤ ਕਰਨ।

Have something to say? Post your comment

 

ਪੰਜਾਬ

ਮੋਹਾਲੀ 'ਚ ਡਿੱਗੀ ਬਹੁ-ਮੰਜ਼ਿਲਾ ਇਮਾਰਤ: ਸੀ.ਐਮ ਮਾਨ ਨੇ ਕਿਹਾ, 'ਮੈਂ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ 'ਚ ਹਾਂ', ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ

ਅਸੀਂ ਗੁਰੂ ਸਾਹਿਬਾਨ ਜੀ ਦੇ ਦਿੱਤੇ ਸਿਧਾਂਤ ਤੋਂ ਟੁੱਟ ਕੇ ਬੰਦਾ-ਪੂਜਕ ਬਣ ਗਏ - ਰਵੀਇੰਦਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਕਾਰੀ ਅਕਾਲੀ ਲੀਡਰਸ਼ਿਪ ਹੁਕਮਨਾਮੇ ਨੂੰ ਮੰਨਣ ਤੋਂ ਇਨਕਾਰੀ

ਧਾਮੀ ਇੱਕ ਧੜੇ ਦੇ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਲਈ ਮਰਿਆਦਾਵਾਂ ਦਾ ਘਾਣ ਕਰ ਰਹੇ ਹਨ

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਚਿੰਤਾ ਦਾ ਪ੍ਰਗਟਾਵਾ,ਮੋਦੀ ਸਰਕਾਰ ਨੂੰ ਦੱਸਿਆ ਜਿੰਮੇਵਾਰ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

2 ਦਸੰਬਰ ਦੇ ਗੁਰਮਤੇ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਕੋਈ ਅਦਲਾ ਬਦਲੀ ਨਹੀਂ ਕਰਨੀ ਚਾਹੀਦੀ -ਨਾ ਹੀ ਕਿਸੇ ਨੂੰ ਢਿੱਲ ਦਿਤੀ ਜਾਣੀ ਚਾਹੀਦੀ - ਨਿਹੰਗ ਜਥੇਬੰਦੀਆਂ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ