ਚੰਡੀਗੜ੍ਹ- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਚੌਟਾਲਾ ਦੇ ਨਿਧਨ 'ਤੇ ਪੂਰੇ ਸੂਬੇ ਵਿਚ ਸੋਗ ਦੀ ਲਹਿਰ ਹੈ। ਹਰਿਆਣਾ ਕੈਬੀਨੇਟ ਦੇ ਸਾਰੇ ਮੰਤਰੀਆਂ, ਸਾਂਸਦਾਂ, ਵਿਧਾਇਕਾਂ ਤੇ ਸਾਬਕਾ ਮੰਤਰੀਆਂ ਤੋਂ ਇਲਾਵਾ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਮੰਤਰੀਆਂ ਨੇ ਸੋਗ ਪ੍ਰਗਟਾਇਆ।
ਕੈਬੀਨੇਟ ਮੰਤਰੀ ਸ੍ਰੀ ਅਨਿਲ ਵਿਜ, ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਰਾਓ ਨਰਬੀਰ ਸਿੰਘ, ਸ੍ਰੀ ਮਹੀਪਾਲ ਢਾਂਡਾ, ਸ੍ਰੀ ਵਿਪੁਲ ਗੋਇਲ, ਡਾ. ਅਰਵਿੰਦ ਸ਼ਰਮਾ, ਸ੍ਰੀ ਸ਼ਿਆਮ ਸਿੰਘ ਰਾਣਾ, ਸ੍ਰੀ ਰਣਬੀਰ ਗੰਗਵਾ, ਸ੍ਰੀ ਕ੍ਰਿਸ਼ਣ ਕੁਮਾਰ ਬੇਦੀ, ਸ੍ਰੀਮਤੀ ਸ਼ਰੂਤੀ ਚੌਧਰੀ, ਕੁਮਾਰੀ ਆਰਤੀ ਸਿੰਘ ਰਾਓ ਤੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਅਤੇ ਸ੍ਰੀ ਗੌਰਵ ਗੌਤਮ ਨੇ ਉਨ੍ਹਾਂ ਦੇ ਨਿਧਨ 'ਤੇ ਸੋਗ ਪ੍ਰਗਟਾਇਆ ਹੈ ਅਤੇ ਸੋਗ ਪਰਿਵਾਰ ਦੇ ਲਈ ਆਪਣੀ ਸੰਵੇਦਨਾਵਾਂ ਵਿਅਕਤ ਕੀਤੀਆਂ ਹਨ।