ਪੰਜਾਬ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | December 21, 2024 06:41 PM

ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਸਰਟੀਫਿਕੇਟ 100 ਫੀਸਦੀ ਅੰਗਹੀਣ ਹੋਣ ਦੇ ਬਾਵਜੂਦ ਉਹਨਾਂ ਦੀ ਦਿਵਿਆਂਗਤਾ ਯੂ.ਡੀ.ਆਈ.ਡੀ ਕਾਰਡ ਵਿੱਚ ਘੱਟ ਦਰਸਾਈ ਗਈ, ਜਿਸ ਕਾਰਨ ਉਹਨਾਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭ ਨਹੀਂ ਮਿਲ ਰਹੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ।

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਜਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਦੂਰ ਕਰਨ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ।

ਇਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਤਰਨ ਤਾਰਨ ਵਿਖੇ ਹੋਏ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸਲਾਨਾ ਸਮਾਗਮ ਵਿਖੇ ਯੂ.ਡੀ.ਆਈ.ਡੀ ਕਾਰਡ ਵਿੱਚ ਦਰੁੱਸਤੀਆਂ ਕਰਨ ਸਬੰਧੀ ਮੰਗ ਰੱਖੀ ਗਈ ਸੀ ਜਿਸ ਨੂੰ ਪੂਰਾ ਕਰਦਿਆਂ ਮੰਤਰੀ ਵੱਲੋਂ ਫੌਰੀ ਅਮਲੀ ਜਾਮਾ ਪਹਿਨਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਆਪਣੇ ਜਿਲ੍ਹੇ ਦੇ ਸਿਵਲ ਸਰਜਨ ਨਾਲ ਤਾਲਮੇਲ ਕਰਕੇ ਜਿਲ੍ਹਾ ਪੱਧਰ ਤੇ ਵਿਸ਼ੇਸ ਕੈਂਪ ਆਯੋਜਿਤ ਕਰਨ ਲਈ ਵੀ ਹਦਾਇਤ ਕੀਤੀ ਤਾਂ ਜ਼ੋ ਦਿਵਿਆਂਗਜਨ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ।

ਉਨ੍ਹਾਂ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜਿਹੜੇ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਅੱਪਡੇਟ ਨਹੀ ਹੋਏ ਹਨ, ਉਹ ਆਪਣੇ ਦਿਵਿਆਂਗ ਸਰਟੀਫਿਕੇਟ ਸਮੇਤ ਅਧਾਰ ਕਾਰਡ ਲਿਆ ਕੇ ਯੂ.ਡੀ.ਆਈ.ਡੀ. ਕਾਰਡ ਦਰੁੱਸਤ ਕਰਵਾ ਸਕਦੇ ਹਨ।

Have something to say? Post your comment

 

ਪੰਜਾਬ

ਪੰਥਕ ਮਰਿਯਾਦਾ ਦੇ ਸੰਦਰਭ ਵਿੱਚ ਕੌਮ ਨੂੰ ਰੌਸ਼ਨੀ ਪਾਉਣ ਤੇ ਗਿਆਨੀ ਰਘੁਬੀਰ ਸਿੰਘ ਜੀ ਦਾ ਐਸਜੀਪੀਸੀ ਮੈਬਰਾਂ ਨੇ ਕੀਤਾ ਧੰਨਵਾਦ

ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਨੂੰ ਗੱਲਬਾਤ ਦਾ ਸੱਦਾ

ਮੌਜੂਦਾ ਪੈਦਾ ਹੋਏ ਪੰਥਕ ਸੰਕਟ ਲਈ ਰਵਾਇਤੀ ਸਿੱਖ ਲੀਡਰਸਿਪ ਦੀ ਸਵਾਰਥੀ ਸੋਚ ਜਿੰਮੇਵਾਰ- ਮਾਨ

ਸ਼੍ਰੋਮਣੀ ਕਮੇਟੀ ਨੇ ਟਕਰਾਅ ਤੋਂ ਬਚਣ ਲਈ ਕੀਤਾ ਸੰਖੇਪ ਸਮਾਗਮ-ਸਕੱਤਰ ਸ਼੍ਰੋਮਣੀ ਕਮੇਟੀ

ਪੰਜਾਬ ਵਿਧਾਨ ਸਭਾ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ ਲਈ ਸਰਚਏਬਲ ਇੰਜਣ ਲਾਂਚ ਕੀਤਾ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

ਹੋਲੇ ਮਹੱਲੇ ਦੇ ਸਮਾਗਮਾਂ ਵਿੱਚ ਪੰਥ ਵੱਧ ਚੜ੍ਹ ਕੇ ਹਿੱਸਾ ਲਵੇ: ਗਿਆਨੀ ਕੁਲਦੀਪ ਸਿੰਘ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

ਇਤਿਹਾਸਕ ਪੋਲੋ ਮੈਚ: 14 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਟੀਮ ਅਤੇ ਚੰਡੀਗੜ੍ਹ ਪੋਲੋ ਟੀਮ ਦਰਮਿਆਨ ਹੋਵੇਗਾ ਰੁਮਾਂਚਕ ਮੈਚ

ਸੂਬਾ ਸਰਕਾਰ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਲਈ ਲੋੜੀਂਦੀ ਸਟੋਰੇਜ ਸਪੇਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਕਟਾਰੂਚੱਕ