BREAKING NEWS
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾਪੰਜਾਬ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ: ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਅਪੀਲ

ਪੰਜਾਬ

ਧਾਮੀ ਇੱਕ ਧੜੇ ਦੇ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਲਈ ਮਰਿਆਦਾਵਾਂ ਦਾ ਘਾਣ ਕਰ ਰਹੇ ਹਨ

ਕੌਮੀ ਮਾਰਗ ਬਿਊਰੋ | December 21, 2024 07:13 PM

ਚੰੜੀਗੜ - ਅੱਜ ਇੱਥੇ ਜਾਰੀ ਬਿਆਨ ਵਿੱਚ ਜਸਵੰਤ ਸਿੰਘ ਪੁੜੈਣ ਮੈਂਬਰ ਅੰਤ੍ਰਿੰਗ ਕਮੇਟੀ ਅਤੇ ਮਿੱਠੂ ਸਿੰਘ ਕਾਹਨੇਕੇ, ਮਹਿੰਦਰ ਸਿੰਘ ਹੁਸੈਨਪੁੱਰ, ਇੰਦਰਮੋਹਨ ਸਿੰਘ ਲਖਵੀਰਵਾਲਾ, ਮਲਕੀਤ ਸਿੰਘ ਚੰਗਾਲ ਸਾਰੇ ਐਸਜੀਪੀਸੀ ਮੈਂਬਰਾਂ ਵੱਲੋਂ ਤਤਕਾਲ ਪ੍ਰਭਾਵ ਨਾਲ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦਾ ਏਜੰਡਾ ਬੇਸ਼ੱਕ “ਪੰਥਕ ਵਿਚਾਰਾਂ” ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਇਸ ਦਾ ਮਕਸਦ ਸਿੱਧਾ ਸੁਖਬੀਰ ਧੜੇ ਦੇ ਹਿੱਤਾਂ ਦੀ ਪੂਰਤੀ ਕਰਨਾਂ ਹੀ ਰਹੇਗਾ, ਜਿਸ ਲਈ ਇਸ ਪੰਥਕ ਵਿਚਾਰਾਂ ਵਾਲੇ ਬਹਾਨੇ ਹੇਠ ਪਿਛਲੇ ਦਿਨੀਂ ਵੀ ਅੰਤ੍ਰਿੰਗ ਕਮੇਟੀ ਦੀ 72 ਘੰਟਿਆਂ ਦੇ ਨੋਟਿਸ ਤੇ ਮੀਟਿੰਗ ਸੱਦ ਕੇ ਵੱਡਾ ਪੰਥਕ ਘਾਣ ਕੀਤਾ ਗਿਆ ਸੀ। ਸੱਦੀ ਮੀਟਿੰਗ ਦਾ ਅਸਲ ਏਜੰਡਾ ਸਮੂਹ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਮੀਟਿੰਗ ਤੋ ਘੱਟੋ ਘੱਟ 48 ਘੰਟੇ ਪਹਿਲਾਂ ਤਾਂ ਜਾਰੀ ਕੀਤਾ ਜਾਵੇ, ਇਸ ਦੀ ਉਚੇਚੇ ਤੌਰ ਤੇ ਮੰਗ ਅੰਤ੍ਰਿੰਗ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਵਲੋ ਕੀਤੀ ਗਈ ਹੈ।
ਉਹਨਾਂ ਮੰਗ ਕੀਤੀ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਤੁਰੰਤ ਬਹਾਲ ਕੀਤੀਆਂ ਜਾਣ।
ਇਸ ਤੋਂ ਇਲਾਵਾ ਓਹਨਾਂ ਕਿਹਾ ਕਿ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੁਖਬੀਰ ਧੜੇ ਨੂੰ ਖੁਸ਼ ਕਰਨ ਲਈ ਗਿਆਨੀ ਹਰਪ੍ਰੀਤ ਸਿੰਘ ਦੀ ਜਾਚ ਕਮੇਟੀ ਵਿੱਚ ਇੱਕ ਸੁਖਬੀਰ ਬਾਦਲ ਰਿਸ਼ਤੇਦਾਰ ਅਤੇ ਦੂਸਰਾ ਜਿਲਾ ਜਥੇਦਾਰ ਨੂੰ ਪਾ ਕੇ ਜਥੇਦਾਰ ਸਹਿਬ ਦੇ ਰੁਤਬੇ ਨੂੰ ਬਹੁੱਤ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ। ਜੋ ਕਿ ਅਧਿਕਾਰ ਸਿਰਫ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੈ। ਦੂਸਰੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮੁਤਾਬਕ ਅਸਤੀਫਿਆਂ ਦੀ ਲਟਕ ਰਹੀ ਤਲਵਾਰ ਤੋ ਬਚਾਉਣ ਲਈ ਇਹ ਬੱਜਰ ਗੁਨਾਹ ਕੀਤਾ ਹੈ, ਜਿਸ ਨੂੰ ਕੌਮ ਪੰਥ ਕਦੇ ਮੁਆਫ ਨਹੀ ਕਰੇਗਾ। ਓਹਨਾ ਕਿਹਾ ਕਿ ਇੱਕ ਧੜੇ ਦੇ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਲਈ ਐਸਜੀਪੀਸੀ ਪ੍ਰਧਾਨ ਨੇ ਮਰਿਯਾਦਾ ਦਾ ਘਾਣ ਕਰਨ ਦਾ ਖੁੱਲਮ ਖੁੱਲਾ ਨਾਚ ਕੀਤਾ ਹੈ। ਭਰਤੀ ਕਮੇਟੀ ਦੇ ਮੁੱਖੀ ਹੋਣ ਦੇ ਬਾਵਜੂਦ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਅੱਜ ਤੱਕ ਮੀਟਿੰਗ ਨਹੀ ਸੱਦੀ।
ਬੀਬੀ ਜਗੀਰ ਕੌਰ ਪ੍ਰਤੀ ਮੰਦੇ ਸ਼ਬਦ ਬੋਲਣ ਤੇ ਤੁਹਾਨੂੰ ਕਮਿਸ਼ਨ ਸੱਦ ਚੁੱਕਾ ਹੈ ਜਿਸ ਕਰਕੇ ਸੰਸਥਾ ਦੇ ਵਕਾਰ ਨੂੰ ਢਾਹ ਲੱਗੀ ਹੈ ਤੁਸੀ ਨੈਤਿਕ ਅਧਾਰ ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

Have something to say? Post your comment

 

ਪੰਜਾਬ

ਮੋਹਾਲੀ 'ਚ ਡਿੱਗੀ ਬਹੁ-ਮੰਜ਼ਿਲਾ ਇਮਾਰਤ: ਸੀ.ਐਮ ਮਾਨ ਨੇ ਕਿਹਾ, 'ਮੈਂ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ 'ਚ ਹਾਂ', ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ

ਅਸੀਂ ਗੁਰੂ ਸਾਹਿਬਾਨ ਜੀ ਦੇ ਦਿੱਤੇ ਸਿਧਾਂਤ ਤੋਂ ਟੁੱਟ ਕੇ ਬੰਦਾ-ਪੂਜਕ ਬਣ ਗਏ - ਰਵੀਇੰਦਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਕਾਰੀ ਅਕਾਲੀ ਲੀਡਰਸ਼ਿਪ ਹੁਕਮਨਾਮੇ ਨੂੰ ਮੰਨਣ ਤੋਂ ਇਨਕਾਰੀ

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਚਿੰਤਾ ਦਾ ਪ੍ਰਗਟਾਵਾ,ਮੋਦੀ ਸਰਕਾਰ ਨੂੰ ਦੱਸਿਆ ਜਿੰਮੇਵਾਰ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

2 ਦਸੰਬਰ ਦੇ ਗੁਰਮਤੇ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਕੋਈ ਅਦਲਾ ਬਦਲੀ ਨਹੀਂ ਕਰਨੀ ਚਾਹੀਦੀ -ਨਾ ਹੀ ਕਿਸੇ ਨੂੰ ਢਿੱਲ ਦਿਤੀ ਜਾਣੀ ਚਾਹੀਦੀ - ਨਿਹੰਗ ਜਥੇਬੰਦੀਆਂ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਨੇ ਬਾਰ੍ਹਵੀਂ ਜਮਾਤ ਨੂੰ ਦਿੱਤੀ ਵਿਦਾਇਗੀ