ਸੰਸਾਰ

ਰਾਜਬੀਰ ਰਾਜੂ ਕਬੱਡੀ ਕਲੱਬ ਸਰੀ ਨੇ ਮਨਾਇਆ ਸ਼ਾਨਦਾਰ ਸਾਲਾਨਾ ਸਮਾਗਮ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | December 21, 2024 07:16 PM

ਸਰੀ-ਰਾਜਬੀਰ ਰਾਜੂ ਕਬੱਡੀ ਕਲੱਬ ਸਰੀ ਵੱਲੋਂ ਬੀਤੇ ਦਿਨੀਂ ਆਪਣਾ ਸਾਲਾਨਾ ਸਮਾਗਮ ਗਰੈਂਡ ਤਾਜ ਬੈਂਕੁਇਟ ਹਾਲ ਸਰੀ ਵਿਖੇ ਕਰਵਾਇਆ ਗਿਆ ਜਿਸ ਵਿੱਚ ਕਬੱਡੀ ਖਿਡਾਰੀਆਂ, ਕਬੱਡੀ ਨੂੰ ਪ੍ਰੇਮ ਕਰਨ ਵਾਲਿਆਂ ਅਤੇ ਕਬੱਡੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਤੋਂ ਇਲਾਵਾ ਸਰੀ ਦੀਆਂ ਅਹਿਮ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ।

ਕਲੱਬ ਦੇ ਰੂਹੇ-ਰਵਾਂ ਵਿੱਕੀ ਜੌਹਲ ਨੇ ਇਸ ਸਮਾਗਮ ਦੇ ਸ਼ੁਰੂ ਵਿੱਚ ਸਭ ਨੂੰ ਜੀ ਆਇਆਂ ਕਿਹਾ ਅਤੇ ਕਲੱਬ ਵੱਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਸਮਾਗਮ ਵਿੱਚ ਸਰੀ ਨਿਊਟਨ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਹਨਾਂ ਕਲੱਬ ਦੇ ਯਤਨਾਂ ਅਤੇ ਕਲੱਬ ਵੱਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਕਲੱਬ ਨੇ ਸਰੀ ਤੇ ਇਸ ਖੇਤਰ ਦੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਕਬੱਡੀ ਖੇਡ ਵੱਲ ਪ੍ਰੇਰਿਤ ਕਰਨ ਵਿਚ ਬਹੁਤ ਹੀ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸ ਕਲੱਬ ਦਾ ਬਹੁਤ ਸ਼ਲਾਘਾਯੋਗ ਯਤਨ ਤੇ ਬਹੁਤ ਹੀ ਵਧੀਆ ਉਪਰਾਲਾ ਹੈ। ਉਹਨਾਂ ਕਿਹਾ ਕਿ ਉਹ ਇਸ ਕਲੱਬ ਦੀਆਂ ਇਸ ਸਰਗਰਮੀਆਂ ਤੋਂ ਬਹੁਤ ਹੀ ਖੁਸ਼ ਹਨ। ਸ. ਧਾਲੀਵਾਲ ਨੇ ਇਹ ਵਾਅਦਾ ਵੀ ਕੀਤਾ ਕਿ ਉਹ ਹਮੇਸ਼ਾ ਇਸ ਕਲੱਬ ਨੂੰ ਸਹਿਯੋਗ ਦਿੰਦੇ ਰਹਿਣਗੇ।

ਇਸ ਮੌਕੇ ਕਲੱਬ ਦੇ ਮੈਂਬਰਾਂ ਅਤੇ ਹਾਜਰ ਸ਼ਖ਼ਸੀਅਤਾਂ ਨੇ ਮਨੋਰੰਜਨਕ ਪ੍ਰੋਗਰਾਮ ਦਾ ਵੀ ਆਨੰਦ ਮਾਣਿਆ। ਇਸ ਪ੍ਰੋਗਰਾਮ ਲਈ ਵਿੱਕੀ ਜੌਹਲ ਤੋਂ ਇਲਾਵਾ ਮਨਜੀਤ ਲਾਲੀ, ਨਿੱਕਾ ਜਵੰਦਾ, ਪਿੰਕਾ ਪੱਡਾ, ਦਲੇਰ ਪੱਡਾ, ਇੰਦਰਜੀਤ ਬੁੱਟਰ, ਸਤਨਾਮ ਪੰਨੂ, ਟੋਨੀ ਸੰਧੂ, ਸੰਨੀ ਦਿਓਲ, ਰਿਕੀ, ਓਂਕਾਰ ਅਤੇ ਲੱਖਾ ਸਿੱਧਵਾਂ ਨੇ ਆਪਣਾ ਵਿਸ਼ੇਸ਼ ਸਹਿਯੋਗ ਦਿੱਤਾ। ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਪ੍ਰਸਿੱਧ ਮੰਚ ਸੰਚਾਲਕ ਲੱਖਾ ਸਿੱਧਵਾਂ ਨੇ ਬਹੁਤ ਹੀ ਖੂਬਸੂਰਤ ਢੰਗ ਨਾਲ ਕੀਤਾ। ਇਸ ਮੌਕੇ ਕਲੱਬ ਦੇ ਸਾਰੇ ਖਿਡਾਰੀਆਂ ਅਤੇ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਨੂੰ ਕਲੱਬ ਵੱਲੋਂ ਯਾਦਗਾਰੀ ਮੋਮੈਂਟ ਪ੍ਰਦਾਨ ਕੀਤੇ ਗਏ।

Have something to say? Post your comment

 

ਸੰਸਾਰ

ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫੋਰਨੀਆ ਵੱਲੋਂ ਸਿਲਵਰ ਜੁਬਲੀ ’ਤੇ ਦੋ ਰੋਜ਼ਾ ਕਾਨਫ਼ਰੰਸ ਕਰਵਾਏਗੀ

ਪੰਜਾਬੀ ਜ਼ੁਬਾਨ ਨੂੰ ਬਿਗਾਨਿਆ ਨਾਲੋਂ ਵੱਧ ਆਪਣਿਆਂ ਤੋਂ ਖ਼ਤਰਾ: ਫ਼ਖਰ ਜ਼ਮਾਨ

34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ 65 ਮੈਂਬਰੀ ਡੈਲੀਗੇਸ਼ਨ ਪਾਕਿਸਤਾਨ ਪੁੱਜਾ

ਕਮਿਉਨਿਟੀ ਪ੍ਰਾਜੈਕਟ ਰਿਵਰਸਾਈਡ ਫੀਊਨਰਲਹੋਮ ਸਰੀ ਬਾਰੇ ਕੁਝ ਅਹਿਮ ਤੱਤ

ਐਬਸਫੋਰਡ ਲਾਈਫ ਟੀਮਜ ਟਰੇਨਿੰਗ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਨਾਨਕ ਨਿਵਾਸ ਵਿਖੇ ਨਤਮਸਤਕ ਹੋਏ

ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਮਹਾਨ ਨਾਵਲਕਾਰ ਗੁਰਦਿਆਲ ਸਿੰਘ ਦਾ ਜਨਮ ਦਿਨ ਮਨਾਇਆ

ਕੈਨੇਡਾ: ਭਾਰਤੀ ਮੂਲ ਦੀ ਅਨੀਤਾ ਆਨੰਦ ਨੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਤੋਂ ਖੁਦ ਨੂੰ ਕੀਤਾ ਬਾਹਰ

ਹਰਦੀਪ ਸਿੰਘ ਨਿੱਝਰ ਕਤਲ ਕੇਸ ਦੇ ਚਾਰੇ ਮੁਲਜ਼ਮ ਹਿਰਾਸਤ ਵਿੱਚ ਹਨ: ਕੈਨੇਡੀਅਨ ਮੀਡੀਆ

ਬੰਗਲਾਦੇਸ਼: ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਡਾ: ਮਨਮੋਹਨ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ -ਬੰਨੇ ਤਾਰੀਫਾਂ ਦੇ ਪੁੱਲ

ਮਨਮੋਹਨ ਸਿੰਘ ਦਾ ਯੋਗਦਾਨ ਅਨਮੋਲ, ਉਨ੍ਹਾਂ ਦੀ ਸਿਆਸੀ ਹਿੰਮਤ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ: ਜੋ ਬਿਡੇਨ